ਪੜਚੋਲ ਕਰੋ
Advertisement
Punjab News: ਹਜ਼ਾਰਾਂ ਕਿਸਾਨਾਂ ਦੇ ਰਿਕਾਰਡ 'ਚ ਰੈੱਡ ਐਂਟਰੀ, ਖਹਿਰਾ ਬੋਲੇ- ਭਗਵੰਤ ਮਾਨ ਜੀ ਤੁਸੀਂ ਵੀ ਸਤੌਜ 'ਚ ਆਪਣੇ ਖੇਤਾਂ ਵਿੱਚ ਪਰਾਲੀ ਜਲਾਈ ਸੀ ਤੁਹਾਡੇ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਹੋਈ ?
Punjab News: ਕਾਂਗਰਸੀ ਨੇਤਾ ਸੁਖਪਾਲ ਖਹਿਰਾ ਨੇ ਪਰਾਲੀ ਦੇ ਮੁੱਦੇ 'ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਕਿਰਪਾ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਰਜ਼ਈ ਕਿਸਾਨਾਂ ਨੂੰ ਪੀੜਤ ਕਰਨਾ ਬੰਦ ਕਰੋ
Punjab News: ਕਾਂਗਰਸੀ ਨੇਤਾ ਸੁਖਪਾਲ ਖਹਿਰਾ ਨੇ ਪਰਾਲੀ ਦੇ ਮੁੱਦੇ 'ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਕਿਰਪਾ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਰਜ਼ਈ ਕਿਸਾਨਾਂ ਨੂੰ ਪੀੜਤ ਕਰਨਾ ਬੰਦ ਕਰੋ ਕਿਉਂਕਿ ਸਰਕਾਰ ਨੇ ਆਪਣੇ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦਾ ਕੋਈ ਖਰਚਾ ਨਹੀਂ ਦਿੱਤਾ। ਤੁਸੀਂ ਵੀ ਸਤੌਜ ਵਿਖੇ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਜਲਾਈ ਸੀ ਤਾਂ ਤੁਹਾਡੇ ਖ਼ਿਲਾਫ਼ ਅਜਿਹੀ ਕਾਰਵਾਈ ਕਿਉਂ ਨਹੀਂ ਹੋਈ? ਇਹ ਮਤਭੇਦ ਕਿਉਂ ?
Dear @BhagwantMann plz stop victimizing indebted farmers who burnt paddy stubble bcoz govt never paid them expenses to consume paddy stubble as promised by you.Since you too burnt paddy stubble in your fields at Satauj why no similar action against you?Why this discrimination? pic.twitter.com/gCpgGb0Y9R
— Sukhpal Singh Khaira (@SukhpalKhaira) November 17, 2022
ਦਰਅਸਲ 'ਚ ਪੰਜਾਬ ਸਰਕਾਰ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਪਰ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਇੱਕ ਪਾਸੇ ਸਰਕਾਰ ਕਿਸਾਨਾਂ ਨੂੰ ਜਾਗਰੂਕ ਕਰ ਰਹੀ ਹੈ ਤੇ ਦੂਜੇ ਪਾਸੇ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ ਵਿਚ ਅੰਦਰੋਂ ਅੰਦਰੀਂ ਰੈੱਡ ਐਂਟਰੀ ਪਾਉਣੀ ਸ਼ੁਰੂ ਕਰ ਦਿੱਤੀ ਹੈ। ਬੇਸ਼ੱਕ ‘ਆਪ’ ਸਰਕਾਰ ਕਿਸਾਨਾਂ ਖ਼ਿਲਾਫ਼ ਸਖ਼ਤ ਕਦਮ ਉਠਾਉਣ ’ਚ ਨਰਮੀ ਵਰਤ ਰਹੀ ਹੈ ਪਰ ਹਜ਼ਾਰਾਂ ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਪਾਈ ਜਾ ਚੁੱਕੀ ਹੈ। ਇਨ੍ਹਾਂ ਕਿਸਾਨਾਂ ਨੇ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਸੀ।
ਇਹ ਵੀ ਪੜ੍ਹੋ : ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ 20 ਕਿਲੋ ਹੈਰੋਇਨ ਦੀ ਖੇਪ ਬਰਾਮਦ , ਮੁਲਜ਼ਮ ਦਾ ਮਿਲਿਆ 6 ਦਿਨ ਦਾ ਰਿਮਾਂਡ
ਮੁੱਖ ਸਕੱਤਰ ਜੰਜੂਆ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਸੀ ਕਿ ਕਿਸਾਨਾਂ ਨੂੰ ਸਮਝਾਇਆ ਜਾਵੇ ਕਿ ਜੇਕਰ ਪਰਾਲੀ ਸਾੜਨ ਵਾਲੇ ਕਿਸੇ ਕਿਸਾਨ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਹੋ ਜਾਂਦੀ ਹੈ ਤਾਂ ਇਸ ਨਾਲ ਉਹ ਕਈ ਸਰਕਾਰੀ ਸਕੀਮਾਂ ਅਤੇ ਯੋਜਨਾਵਾਂ ਦੇ ਲਾਭ ਲੈਣ ਤੋਂ ਵਾਂਝੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹਰ ਹੀਲੇ ਰੋਕਣ ਲਈ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਯੋਗ ਪ੍ਰਬੰਧ ਕਰਨ।
ਮੁੱਖ ਸਕੱਤਰ ਨੇ ਕਿਹਾ ਸੀ ਕਿ ਪਰਾਲੀ ਤੇ ਨਾੜ ਸਾੜਨ ਦੀ ਦਰ ਨੂੰ ਹੋਰ ਘੱਟ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਹੈਪੀ ਸੀਡਰ ਤੇ ਅਜਿਹੇ ਹੋਰ ਸੰਦਾਂ/ਮਸ਼ੀਨਾਂ ਦੀ ਖ਼ਰੀਦ ਲਈ ਕਿਸਾਨਾਂ ਦੀ ਵਿੱਤੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਉੱਤਰੀ ਭਾਰਤ ਵਿੱਚ ਜੋ ਪ੍ਰਦੂਸ਼ਣ ਦਾ ਪੱਧਰ ਵਧਦਾ ਹੈ, ਉਸ ਨਾਲ ਪੰਜਾਬ ਨੂੰ ਕੌਮੀ ਪੱਧਰ ’ਤੇ ਨਮੋਸ਼ੀ ਝੱਲਣੀ ਪੈਂਦੀ ਹੈ, ਇਸ ਲਈ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਥਾਂ ਉਸ ਦੇ ਪ੍ਰਬੰਧਨ ਲਈ ਸਮਝਾਇਆ ਜਾਣਾ ਚਾਹੀਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement