ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਸ ਫਾਰ ਜਸਟਿਸ ਦੇ 'ਰੈਫਰੈਂਡਮ-2020' ਨੂੰ ਖੁੱਲ੍ਹੇ ਤੌਰ ’ਤੇ ਰੱਦ ਕਰ ਦੇਣ ਵਾਲੇ ਦੇਸ਼ਾਂ ਦੀ ਕਤਾਰ ਵਿੱਚ ਯੂਕੇ ਦੇ ਵੀ ਸ਼ਾਮਲ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਤੋਂ ਬਾਅਦ ਹੁਣ ਯੂਕੇ ਨੇ ਵੀ ਸਾਫ ਤੌਰ ’ਤੇ ਇਹ ਬਿਆਨ ਜਾਰੀ ਕੀਤਾ ਹੈ ਕਿ ਉਸ ਦਾ ਇਸ ਗੈਰ-ਅਧਿਕਾਰਤ ਰੈਫਰੈਂਡਮ ਨਾਲ ਕੋਈ ਵੀ ਸਬੰਧ ਨਹੀਂ ਹੈ ਤੇ ਉਹ ਪੰਜਾਬ ਨੂੰ ਭਾਰਤ ਦਾ ਹਿੱਸਾ ਸਮਝਦੇ ਹਨ।
ਯੂਕੇ ਦੇ ਬਿਆਨ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਨੇ ਹੈਰਾਨੀ ਜ਼ਾਹਰ ਕੀਤੀ ਕਿ ਕਿਉਂ ਸੁਖਬੀਰ ਨੇ ਪਾਕਿਸਤਾਨ ਦੀ ਹਮਾਇਤ ਹਾਸਲ ਸਿੱਖਸ ਫਾਰ ਜਸਟਿਸ ਤੇ ਭਾਰਤ ਤੇ ਖਾਸ ਕਰਕੇ ਪੰਜਾਬ ਨੂੰ ਅਸਥਿਰ ਕਰਨ ਵਿੱਚ ਲੱਗੀਆਂ ਦਹਿਸ਼ਤਗਰਦੀ ਤੇ ਗਰਮਖਿਆਲੀ ਜਥੇਬੰਦੀਆਂ ਵੱਲੋਂ ਦਰਪੇਸ਼ ਖਤਰੇ ਤੋਂ ਅੱਖਾਂ ਮੀਚੀਆਂ ਹੋਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਯੂਏਪੀਏ ਤਹਿਤ ਕੀਤੀਆਂ ਗਈਆਂ ਗ੍ਰਿਫਤਾਰੀਆਂ ਦਾ ਤਾਂ ਵਿਰੋਧ ਕਰ ਰਹੇ ਹਨ ਪਰ ਸੂਬਾ ਸਰਕਾਰ ਵੱਲੋਂ ਇਸ ਖਤਰੇ ਨਾਲ ਨਿਪਟਣ ਲਈ ਸਰਕਾਰ ਵੱਲੋਂ ਅਪਣਾਈ ਜਾ ਰਹੀ ਰਣਨੀਤੀ ਖ਼ਿਲਾਫ ਜਾ ਰਹੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੂੰ ਆਪਣੇ ਵੱਲੋਂ ਪਹਿਲਾਂ ਕੀਤੀ ਗਈ ਪੇਸ਼ਕਸ਼ ਯਾਦ ਕਰਵਾਈ ਜਿਸ ਤਹਿਤ ਯੂਏਪੀਏ ਦੀ ਦੁਰਵਰਤੋਂ ਤੇ ਇਸ ਤਹਿਤ ਹੋਈ ਕਿਸੇ ਵੀ ਗਲਤ ਗ੍ਰਿਫ਼ਤਾਰੀ ਸਬੰਧੀ ਨਜ਼ਰਸਾਨੀ ਕਰਨ ਦੀ ਗੱਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਅਜਿਹੇ ਮਾਮਲਿਆਂ ਦੀ ਸੂਚੀ ਕਿਉਂ ਨਹੀਂ ਭੇਜਦੇ।
'ਰੈਫਰੈਂਡਮ-2020' 'ਤੇ ਸੁਖਬੀਰ ਬਾਦਲ ਨੂੰ ਕੈਪਟਨ ਨੇ ਘੇਰਿਆ, ਉਠਾਏ ਵੱਡੇ ਸਵਾਲ
ਏਬੀਪੀ ਸਾਂਝਾ
Updated at:
31 Jul 2020 11:07 AM (IST)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਸ ਫਾਰ ਜਸਟਿਸ ਦੇ 'ਰੈਫਰੈਂਡਮ-2020' ਨੂੰ ਖੁੱਲ੍ਹੇ ਤੌਰ ’ਤੇ ਰੱਦ ਕਰ ਦੇਣ ਵਾਲੇ ਦੇਸ਼ਾਂ ਦੀ ਕਤਾਰ ਵਿੱਚ ਯੂਕੇ ਦੇ ਵੀ ਸ਼ਾਮਲ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਤੋਂ ਬਾਅਦ ਹੁਣ ਯੂਕੇ ਨੇ ਵੀ ਸਾਫ ਤੌਰ ’ਤੇ ਇਹ ਬਿਆਨ ਜਾਰੀ ਕੀਤਾ ਹੈ ਕਿ ਉਸ ਦਾ ਇਸ ਗੈਰ-ਅਧਿਕਾਰਤ ਰੈਫਰੈਂਡਮ ਨਾਲ ਕੋਈ ਵੀ ਸਬੰਧ ਨਹੀਂ ਹੈ ਤੇ ਉਹ ਪੰਜਾਬ ਨੂੰ ਭਾਰਤ ਦਾ ਹਿੱਸਾ ਸਮਝਦੇ ਹਨ।
- - - - - - - - - Advertisement - - - - - - - - -