Punjab News: ਨਰਸਿੰਗ ਕਾਲਜਾਂ ਦੀਆਂ ਮੁਸ਼ਕਲਾਂ ਸਬੰਧੀ ਸੂਬਾਈ ਪ੍ਰਧਾਨ ਨੇ ਸਪੀਕਰ ਸੰਧਵਾਂ ਨੂੰ ਸੌਂਪਿਆ ਮੰਗ ਪੱਤਰ, ਜਾਣੋ ਕੀ ਨੇ ਮੰਗਾਂ ?
ਡਾ. ਢਿੱਲੋਂ ਨੇ ਦੱਸਿਆ ਕਿ ਕੋਵਿਡ ਤੋਂ ਬਾਅਦ ਮਹਿਸੂਸ ਹੋਇਆ ਕਿ ਸਿਰਫ਼ ਭਾਰਤ ਦੇਸ਼ ਨੂੰ ਹੀ 40 ਲੱਖ ਤੋਂ ਜ਼ਿਆਦਾ ਨਰਸਾਂ ਦੀ ਜ਼ਰੂਰਤ ਹੈ ਅਤੇ ਵਿਦੇਸ਼ਾਂ ’ਚ ਵੀ ਨਰਸਿੰਗ ਦੀਆਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨਾ ਦੀ ਮੰਗ ਵੱਧ ਰਹੀ ਹੈ
Punjab News: ਪੰਜਾਬ ਭਰ ਦੇ ਨਰਸਿੰਗ ਕਾਲਜਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਣ ਸਬੰਧੀ ਨਰਸਿੰਗ ਟ੍ਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਪੱਤਰ ਸੌਂਪਿਆ।
ਸਪੀਕਰ ਸੰਧਵਾਂ ਨਾਲ ਮੀਟਿੰਗ ਦੌਰਾਨ ਡਾ. ਢਿੱਲੋਂ ਨੇ ਦੱਸਿਆ ਕਿ ਕੋਵਿਡ ਤੋਂ ਬਾਅਦ ਮਹਿਸੂਸ ਹੋਇਆ ਕਿ ਸਿਰਫ਼ ਭਾਰਤ ਦੇਸ਼ ਨੂੰ ਹੀ 40 ਲੱਖ ਤੋਂ ਜ਼ਿਆਦਾ ਨਰਸਾਂ ਦੀ ਜ਼ਰੂਰਤ ਹੈ ਅਤੇ ਵਿਦੇਸ਼ਾਂ ’ਚ ਵੀ ਨਰਸਿੰਗ ਦੀਆਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨਾ ਦੀ ਮੰਗ ਵੱਧ ਰਹੀ ਹੈ, ਇਸ ਲਈ ਨਰਸਿੰਗ ਦੇ ਕਿੱਤੇ ਨੂੰ ਨੌਜਵਾਨ ਅਹਿਮੀਅਤ ਦੇ ਰਹੇ ਹਨ ਅਤੇ ਇਹ ਪੰਜਾਬ ਭਰ ਵਿੱਚ ਉੱਭਰ ਕੇ ਸਾਹਮਣੇ ਆ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਬਾਬਾ ਫ਼ਰੀਦ ਹੈਲਥ ਐਂਡ ਸਾਇੰਸਿਜ਼ ਯੂਨੀਵਰਸਿਟੀ ਫ਼ਰੀਦਕੋਟ ਵੱਲੋਂ ਨਰਸਿੰਗ ਦੀ ਪੜ੍ਹਾਈ ਕਰਨ ਵਾਲੇ ਹਰ ਵਿਦਿਆਰਥੀ ਲਈ ਟੈਸਟ ਜ਼ਰੂਰੀ ਕਰ ਦਿੱਤਾ ਗਿਆ ਹੈ ਜਿਸ ਨਾਲ ਪੰਜਾਬ ਤੋਂ ਇਲਾਵਾ ਗੁਆਂਢੀ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਸਮੇਤ ਦਿੱਲੀ, ਯੂ.ਪੀ, ਬਿਹਾਰ, ਮਹਾਂਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ ਪੰਜਾਬ ’ਚ ਆਉਣ ਤੋਂ ਸੰਕੋਚ ਕਰਨਗੇ। ਇਸ ਨਾਲ ਜਿੱਥੇ ਸਰਕਾਰ ਦੀ ਕਰੋੜਾਂ ਰੁਪਏ ਦੀ ਆਮਦਨ ਪ੍ਰਭਾਵਿਤ ਹੋਵੇਗੀ, ਉੱਥੇ ਨਰਸਿੰਗ ਕਾਲਜ ਵੀ ਆਰਥਿਕ ਸੰਕਟ ਦਾ ਸ਼ਿਕਾਰ ਹੋ ਸਕਦੇ ਹਨ।
ਸੂਬੇ ਦੇ ਨਰਸਿੰਗ ਕਾਲਜਾਂ ਦੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾਉਣ ਸਬੰਧੀ ਨਰਸਿੰਗ ਟ੍ਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਪੱਤਰ ਸੌਂਪਿਆ। ਸਪੀਕਰ ਨੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਮੁੱਦੇ ਬਾਰੇ ਸੂਬੇ ਦੇ ਮੁੱਖ ਮੰਤਰੀ ਤੇ ਸਿਹਤ ਮੰਤਰੀ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕਰਵਾਉਣਗੇ। pic.twitter.com/ilji9CioOA
— Government of Punjab (@PunjabGovtIndia) June 11, 2023
ਨਰਸਿੰਗ ਕਾਲਜਾਂ ਸਬੰਧੀ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਇਸ ਮੁੱਦੇ ਬਾਰੇ ਛੇਤੀ ਹੀ ਸੂਬੇ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕਰਵਾਉਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।