ਪੜਚੋਲ ਕਰੋ

ਪੰਜਾਬ 'ਚ ਪ੍ਰੀ-ਸਕੂਲ ਅਤੇ ਪਲੇਅ ਵੇਅ ਸਕੂਲਾਂ ਲਈ ਸਰਕਾਰ ਦਾ ਨਵਾਂ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ ਹੋਵੇਗੀ ਕਾਰਵਾਈ

Punjab News: ਪੰਜਾਬ ਸਰਕਾਰ ਨੇ ਸੂਬੇ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਸਰਕਾਰ ਨੇ ECCE ਦੇ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਪ੍ਰਾਈਵੇਟ ਸਕੂਲਾਂ, ਪਲੇਅ-ਵੇਅ ਸਕੂਲਾਂ ਅਤੇ ਹੋਰ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ।

Punjab News: ਪੰਜਾਬ ਸਰਕਾਰ ਨੇ ਸੂਬੇ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਸਰਕਾਰ ਨੇ ECCE ਦੇ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਪ੍ਰਾਈਵੇਟ ਸਕੂਲਾਂ, ਪਲੇਅ-ਵੇਅ ਸਕੂਲਾਂ ਅਤੇ ਹੋਰ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਸਹਾਇਕ ਕਮਿਸ਼ਨਰ ਗੁਰਸਿਮਰਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ECCE ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਵਿਭਾਗ ਹੁਣ ਇਹ ਯਕੀਨੀ ਬਣਾਉਣਾ ਚਾਹੁੰਦਾ ਹੈ ਕਿ ਇਸ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਨਿੱਜੀ ਅਦਾਰੇ ਸਰਕਾਰੀ ਨਿਯਮਾਂ ਅਨੁਸਾਰ ਕੰਮ ਕਰਨ।

ਇਸ ਮੰਤਵ ਲਈ ਹੁਣ ਇਨ੍ਹਾਂ ਸੰਸਥਾਵਾਂ ਨੂੰ ਰਜਿਸਟਰ ਕਰਨਾ ਜ਼ਰੂਰੀ ਹੋਵੇਗਾ। ਦਿਲਚਸਪੀ ਰੱਖਣ ਵਾਲੀਆਂ ਸੰਸਥਾਵਾਂ ਸਬੰਧਤ ਬਲਾਕ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅੰਮ੍ਰਿਤਸਰ ਜਾਂ CDPO (ਬਾਲ ਵਿਕਾਸ ਪ੍ਰੋਜੈਕਟ ਅਫ਼ਸਰ) ਨਾਲ ਸੰਪਰਕ ਕਰ ਸਕਦੀਆਂ ਹਨ। ਅਰਜ਼ੀ ਲਈ “ਫਾਰਮ ਨੰਬਰ-1” ਅੰਮ੍ਰਿਤਸਰ ਜ਼ਿਲ੍ਹਾ ਦਫ਼ਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।

ਰਜਿਸਟ੍ਰੇਸ਼ਨ ਵਿੱਚ ਦੇਰੀ ਜਾਂ ਬੇਨਿਯਮੀਆਂ ਹੋ 'ਤੇ ਕੀਤੀ ਜਾਵੇਗੀ ਕਾਰਵਾਈ

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੀਨਾ ਦੇਵੀ ਨੇ ਕਿਹਾ ਕਿ ਜੇਕਰ ਕਿਸੇ ਸੰਸਥਾ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਜਾਂ ਬਲਾਕ ਪੱਧਰੀ ਸੀਡੀਪੀਓ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰੇਕ ਨਿੱਜੀ ਈ.ਸੀ.ਸੀ.ਈ. ਸੰਸਥਾ ਜਾਂ ਪਲੇ-ਵੇਅ ਸਕੂਲ ਸਮੇਂ ਸਿਰ ਰਜਿਸਟਰਡ ਹੋਵੇ।

ਮੀਨਾ ਦੇਵੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲਾਂ, ਸੰਸਥਾਵਾਂ ਅਤੇ ਪਲੇਅ-ਵੇਅ ਸਕੂਲਾਂ ਦਾ ਨਿਰੀਖਣ ਕੀਤਾ ਜਾਵੇਗਾ। ਜੇਕਰ ਕੋਈ ਸੰਸਥਾ ਨੀਤੀ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀ ਜਾਂ ਰਜਿਸਟ੍ਰੇਸ਼ਨ ਤੋਂ ਬਿਨਾਂ ਕੰਮ ਕਰਦੀ ਪਾਈ ਜਾਂਦੀ ਹੈ, ਤਾਂ ਉਸ ਨੂੰ ਬੰਦ ਕਰ ਦਿੱਤਾ ਜਾਵੇਗਾ।

ਬੱਚਿਆਂ ਲਈ ਗੁਣਵੱਤਾ ਵਾਲੀ ਸ਼ੁਰੂਆਤੀ ਸਿੱਖਿਆ ਅਤੇ ਦੇਖਭਾਲ

ਸਰਕਾਰ ਦਾ ਇਹ ਕਦਮ ਬੱਚਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨੂੰ ਤਰਜੀਹ ਦੇਣ ਲਈ ਚੁੱਕਿਆ ਗਿਆ ਹੈ। ECCE ਨੀਤੀ ਦੇ ਤਹਿਤ, ਬੱਚਿਆਂ ਨੂੰ ਇੱਕ ਸੁਰੱਖਿਅਤ ਅਤੇ ਸਿੱਖਿਆਦਾਇਕ ਵਾਤਾਵਰਣ ਪ੍ਰਦਾਨ ਕਰਨਾ ਲਾਜ਼ਮੀ ਹੈ, ਅਤੇ ਇਹ ਸਿਰਫ ਤਾਂ ਹੀ ਸੰਭਵ ਹੈ ਜਦੋਂ ਸਾਰੀਆਂ ਸੰਸਥਾਵਾਂ ਇੱਕ ਨਿਯੰਤ੍ਰਿਤ ਅਤੇ ਰਜਿਸਟਰਡ ਪ੍ਰਣਾਲੀ ਦੇ ਅਧੀਨ ਕੰਮ ਕਰਨ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget