ਰਵਨੀਤ ਕੌਰ
ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਦੀ ਖੁਸ਼ਹਾਲੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੱਬਾ ਭਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਮੇਰੇ ਧਿਆਨ 'ਚ ਬਹੁਤ ਕੇਸ ਆਏ ਨੇ ਕਿ ਬਹੁਤ ਹੀ ਰਸੂਖਦਾਰ ਅਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ..ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ…