ਪੜਚੋਲ ਕਰੋ

ਪੰਜਾਬ ਲਈ ਰਾਹਤ, 53 ਦਿਨਾਂ ਬਾਅਦ ਨਵੇਂ ਕੋਰੋਨਾ ਕੇਸ 3 ਹਜ਼ਾਰ ਤੋਂ ਘੱਟ

ਕੋਰੋਨਾ ਕਾਲ ਦੌਰਾਨ ਪੰਜਾਬ ਲਈ ਰਾਹਤ ਦੀ ਖ਼ਬਰ ਹੈ। ਪੰਜਾਬ 'ਚ ਐਤਵਾਰ ਨੂੰ 2627 ਨਵੇਂ ਕੇਸ ਸਾਹਮਣੇ ਆਏ ਹਨ।53 ਦਿਨਾਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਨਵੇਂ ਕੋਰੋਨਾ ਕੇਸ 3 ਹਜ਼ਾਰ ਤੋਂ ਘੱਟਾ ਦਰਜ ਹੋਏ ਹੋਣ।ਇਸ ਦੌਰਾਨ ਕੋਰੋਨਾ ਕਾਰਨ 127 ਮੌਤਾਂ ਹੋਈਆਂ ਹਨ।

ਚੰਡੀਗੜ੍ਹ: ਕੋਰੋਨਾ (Coronavirus)  ਕਾਲ ਦੌਰਾਨ ਪੰਜਾਬ ਲਈ ਰਾਹਤ ਦੀ ਖ਼ਬਰ ਹੈ। ਪੰਜਾਬ 'ਚ ਐਤਵਾਰ ਨੂੰ 2627 ਨਵੇਂ ਕੇਸ ਸਾਹਮਣੇ ਆਏ ਹਨ।53 ਦਿਨਾਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਨਵੇਂ ਕੋਰੋਨਾ ਕੇਸ 3 ਹਜ਼ਾਰ ਤੋਂ ਘੱਟਾ ਦਰਜ ਹੋਏ ਹੋਣ।ਇਸ ਦੌਰਾਨ ਕੋਰੋਨਾ ਕਾਰਨ 127 ਮੌਤਾਂ ਹੋਈਆਂ ਹਨ।

ਇਹ ਵੀ ਪੜ੍ਹੋ: ਬਲੈਕ ਫੰਗਸ ਕਿੰਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਨਾਕ, ਇਹ ਬਿਮਾਰੀ ਫੈਲਣ ਦੇ ਕੀ ਹਨ ਕਾਰਨ ?

ਪਿਛਲੇ ਹਫ਼ਤੇ ਤੋਂ ਕੋਰੋਨਾਵਾਇਰਸ ਦੇ ਅੰਕੜੇ ਪੰਜਾਬ ਲਈ ਰਾਹਤ ਦੇਣ ਵਾਲੇ ਹਨ।ਕੋਰੋਨਾ ਦੀ ਦੂਜੀ ਲਹਿਰ ਦੀ ਮਾਰ ਚੱਲ ਰਹੇ ਪੰਜਾਬ ਵਿੱਚ ਇਸ ਤੋਂ ਪਹਿਲਾਂ 6 ਅਪਰੈਲ ਨੂੰ 2583 ਨਵੇਂ ਕੇਸ ਦਰਜ ਹੋਏ ਸੀ।ਐਤਵਾਰ ਨੂੰ 5371 ਲੋਕ ਕੋਰੋਨਾ ਤੋਂ ਸਿਹਤਯਾਬ ਵੀ ਹੋਏ ਹਨ।

ਪੰਜਾਬ ਵਿੱਚ ਹੁਣ ਕੋਰੋਨਾ ਨੂੰ ਥੋੜੀ ਬ੍ਰੇਕ ਲੱਗਦੀ ਨਜ਼ਰ ਆ ਰਹੀ ਹੈ। ਨਵੇਂ ਕੋਰੋਨਾ ਕੇਸਾਂ ਦੇ ਨਾਲ ਹੁਣ ਪੌਜ਼ੇਟਿਵਿਟੀ ਰੇਟ ਵੀ ਘਟਿਆ ਹੈ।ਪੰਜਾਬ ਵਿੱਚ ਪਿਛਲੇ 16 ਦਿਨਾਂ ਅੰਦਰ ਕੋਵਿਡ ਪੌਜ਼ੇਟਿਵਿਟੀ ਰੇਟ 13.51 ਫੀਸਦ ਤੋਂ ਘਟਕੇ 5.8 ਫੀਸਦ ਤੇ ਆ ਗਿਆ ਹੈ।ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ, ਰੋਜ਼ਾਨਾ ਨਵੇਂ ਕੋਰੋਨਵਾਇਰਸ ਮਾਮਲਿਆਂ ਵਿਚ ਵੀ ਗਿਰਾਵਟ ਦੇਖੀ ਜਾ ਰਹੀ ਹੈ।ਸ਼ੁੱਕਰਵਾਰ ਨੂੰ ਪੌਜ਼ੇਟਿਵਿਟੀ ਦਰ ਘਟ ਕੇ 5.12 ਪ੍ਰਤੀਸ਼ਤ ਰਹਿ ਗਈ ਸੀ।

ਪੰਜਾਬ 'ਚ ਹੁਣ ਤਕ ਪੌਜ਼ੇਟਿਵ ਕੇਸਾਂ ਦਾ ਕੁੱਲ ਅੰਕੜਾ 5,65,415 ਹੋ ਗਿਆ ਹੈ।ਮੌਜੂਦਾ ਸਮੇਂ ਐਕਟਿਵ ਕੇਸ 39,263 ਹਨ। ਹੁਣ ਤਕ 14432 ਲੋਕ ਕੋਰੋਨਾ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਸੂਬੇ 'ਚ 4740 ਲੋਕ ਆਕਸੀਜਨ ਸਪੋਰਟ 'ਤੇ ਹਨ। ਇਨ੍ਹਾਂ 'ਚੋਂ 310 ਦੀ ਹਾਲਤ ਗੰਭੀਰ ਹੈ ਤੇ ਉਹ ਵੈਂਟੀਲੇਟਰ 'ਤੇ ਹਨ।

ਇਹ ਵੀ ਪੜ੍ਹੋ:ਖੁਸ਼ਖ਼ਬਰੀ! ਹੁਣ ਭਾਰਤੀ ਨੌਜਵਾਨ ਅਸਾਨੀ ਨਾਲ ਜਾ ਸਕਣਗੇ ਬ੍ਰਿਟੇਨ, ਦੋਵਾਂ ਦੇਸ਼ਾਂ ਵਿਚਾਲੇ ਅਹਿਮ ਸਮਝੌਤਾ

ਹਾਲਾਂਕਿ, ਕੇਸਾਂ ਦੀ ਮੌਤ ਦਰ, ਜੋ ਕਿ 2.4% ਹੈ, ਰਾਜ ਦੇ ਸਿਹਤ ਅਧਿਕਾਰੀਆਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।ਅੰਕੜਿਆਂ ਅਨੁਸਾਰ ਪੰਜਾਬ 'ਚ ਨਵੇਂ ਕੋਵਿਡ -19 ਦੇ ਮਾਮਲਿਆਂ ਦੀ ਗਿਣਤੀ ਘਟ ਰਹੀ ਹੈ। ਰਾਜ ਵਿਚ 12 ਮਈ ਨੂੰ ਇਕੋ ਦਿਨ ਵਿੱਚ 8,000 ਮਾਮਲੇ ਸਾਹਮਣੇ ਆਏ ਸੀ ਜਦਕਿ 28 ਮਈ ਨੂੰ ਇਹ ਘਟਕੇ 4,000 ਤੋਂ ਘੱਟ ਰਹਿ ਗਏ।ਰਾਜ ਵਿਚ 8 ਮਈ ਨੂੰ ਸਭ ਤੋਂ ਵੱਧ ਇਕੋ 'ਚ ਦਿਨ 9,100 ਤਾਜ਼ਾ ਕੇਸ ਦਰਜ ਹੋਏ ਸੀ।

ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ

ਅੰਕੜਿਆਂ ਅਨੁਸਾਰ 12 ਮਈ ਨੂੰ ਪੰਜਾਬ ਦੀ ਕੋਵਿਡ ਪੌਜ਼ੇਟਿਵਿਟੀ ਦਰ 13.51 ਫੀਸਦ ਰਹੀ ਜਦੋਂਕਿ ਬਠਿੰਡਾ, ਫਾਜ਼ਿਲਕਾ ਅਤੇ ਮੁਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਾਜ ਦੀ ਸਮੁੱਚੀ ਪੌਜ਼ੇਟਿਵਿਟੀ ਦਰ ਨਾਲੋਂ ਵਧੇਰੇ ਰਿਕਾਰਡ ਕੀਤੀ ਗਈ। ਸ਼ੁੱਕਰਵਾਰ ਨੂੰ ਪੌਜ਼ੇਟਿਵਿਟੀ ਦਰ ਘਟ ਕੇ 5.12 ਪ੍ਰਤੀਸ਼ਤ ਰਹਿ ਗਈ ਸੀ ਅਤੇ ਹੁਣ ਇਹ 5.8 ਫੀਸਦ ਤੇ ਆ ਗਈ ਹੈ।

 ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Embed widget