ਚੰਡੀਗੜ੍ਹ: ਕੋਰੋਨਾ (Coronavirus) ਕਾਲ ਦੌਰਾਨ ਪੰਜਾਬ ਲਈ ਰਾਹਤ ਦੀ ਖ਼ਬਰ ਹੈ। ਪੰਜਾਬ 'ਚ ਐਤਵਾਰ ਨੂੰ 2627 ਨਵੇਂ ਕੇਸ ਸਾਹਮਣੇ ਆਏ ਹਨ।53 ਦਿਨਾਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਨਵੇਂ ਕੋਰੋਨਾ ਕੇਸ 3 ਹਜ਼ਾਰ ਤੋਂ ਘੱਟਾ ਦਰਜ ਹੋਏ ਹੋਣ।ਇਸ ਦੌਰਾਨ ਕੋਰੋਨਾ ਕਾਰਨ 127 ਮੌਤਾਂ ਹੋਈਆਂ ਹਨ।
ਇਹ ਵੀ ਪੜ੍ਹੋ: ਬਲੈਕ ਫੰਗਸ ਕਿੰਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਨਾਕ, ਇਹ ਬਿਮਾਰੀ ਫੈਲਣ ਦੇ ਕੀ ਹਨ ਕਾਰਨ ?
ਪਿਛਲੇ ਹਫ਼ਤੇ ਤੋਂ ਕੋਰੋਨਾਵਾਇਰਸ ਦੇ ਅੰਕੜੇ ਪੰਜਾਬ ਲਈ ਰਾਹਤ ਦੇਣ ਵਾਲੇ ਹਨ।ਕੋਰੋਨਾ ਦੀ ਦੂਜੀ ਲਹਿਰ ਦੀ ਮਾਰ ਚੱਲ ਰਹੇ ਪੰਜਾਬ ਵਿੱਚ ਇਸ ਤੋਂ ਪਹਿਲਾਂ 6 ਅਪਰੈਲ ਨੂੰ 2583 ਨਵੇਂ ਕੇਸ ਦਰਜ ਹੋਏ ਸੀ।ਐਤਵਾਰ ਨੂੰ 5371 ਲੋਕ ਕੋਰੋਨਾ ਤੋਂ ਸਿਹਤਯਾਬ ਵੀ ਹੋਏ ਹਨ।
ਪੰਜਾਬ 'ਚ ਹੁਣ ਤਕ ਪੌਜ਼ੇਟਿਵ ਕੇਸਾਂ ਦਾ ਕੁੱਲ ਅੰਕੜਾ 5,65,415 ਹੋ ਗਿਆ ਹੈ।ਮੌਜੂਦਾ ਸਮੇਂ ਐਕਟਿਵ ਕੇਸ 39,263 ਹਨ। ਹੁਣ ਤਕ 14432 ਲੋਕ ਕੋਰੋਨਾ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਸੂਬੇ 'ਚ 4740 ਲੋਕ ਆਕਸੀਜਨ ਸਪੋਰਟ 'ਤੇ ਹਨ। ਇਨ੍ਹਾਂ 'ਚੋਂ 310 ਦੀ ਹਾਲਤ ਗੰਭੀਰ ਹੈ ਤੇ ਉਹ ਵੈਂਟੀਲੇਟਰ 'ਤੇ ਹਨ।
ਇਹ ਵੀ ਪੜ੍ਹੋ:ਖੁਸ਼ਖ਼ਬਰੀ! ਹੁਣ ਭਾਰਤੀ ਨੌਜਵਾਨ ਅਸਾਨੀ ਨਾਲ ਜਾ ਸਕਣਗੇ ਬ੍ਰਿਟੇਨ, ਦੋਵਾਂ ਦੇਸ਼ਾਂ ਵਿਚਾਲੇ ਅਹਿਮ ਸਮਝੌਤਾ
ਹਾਲਾਂਕਿ, ਕੇਸਾਂ ਦੀ ਮੌਤ ਦਰ, ਜੋ ਕਿ 2.4% ਹੈ, ਰਾਜ ਦੇ ਸਿਹਤ ਅਧਿਕਾਰੀਆਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।ਅੰਕੜਿਆਂ ਅਨੁਸਾਰ ਪੰਜਾਬ 'ਚ ਨਵੇਂ ਕੋਵਿਡ -19 ਦੇ ਮਾਮਲਿਆਂ ਦੀ ਗਿਣਤੀ ਘਟ ਰਹੀ ਹੈ। ਰਾਜ ਵਿਚ 12 ਮਈ ਨੂੰ ਇਕੋ ਦਿਨ ਵਿੱਚ 8,000 ਮਾਮਲੇ ਸਾਹਮਣੇ ਆਏ ਸੀ ਜਦਕਿ 28 ਮਈ ਨੂੰ ਇਹ ਘਟਕੇ 4,000 ਤੋਂ ਘੱਟ ਰਹਿ ਗਏ।ਰਾਜ ਵਿਚ 8 ਮਈ ਨੂੰ ਸਭ ਤੋਂ ਵੱਧ ਇਕੋ 'ਚ ਦਿਨ 9,100 ਤਾਜ਼ਾ ਕੇਸ ਦਰਜ ਹੋਏ ਸੀ।
ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ
ਅੰਕੜਿਆਂ ਅਨੁਸਾਰ 12 ਮਈ ਨੂੰ ਪੰਜਾਬ ਦੀ ਕੋਵਿਡ ਪੌਜ਼ੇਟਿਵਿਟੀ ਦਰ 13.51 ਫੀਸਦ ਰਹੀ ਜਦੋਂਕਿ ਬਠਿੰਡਾ, ਫਾਜ਼ਿਲਕਾ ਅਤੇ ਮੁਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਾਜ ਦੀ ਸਮੁੱਚੀ ਪੌਜ਼ੇਟਿਵਿਟੀ ਦਰ ਨਾਲੋਂ ਵਧੇਰੇ ਰਿਕਾਰਡ ਕੀਤੀ ਗਈ। ਸ਼ੁੱਕਰਵਾਰ ਨੂੰ ਪੌਜ਼ੇਟਿਵਿਟੀ ਦਰ ਘਟ ਕੇ 5.12 ਪ੍ਰਤੀਸ਼ਤ ਰਹਿ ਗਈ ਸੀ ਅਤੇ ਹੁਣ ਇਹ 5.8 ਫੀਸਦ ਤੇ ਆ ਗਈ ਹੈ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ