ਪੜਚੋਲ ਕਰੋ
Advertisement
ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖ਼ਬਰ, ਘਰੇਲੂ ਬਿਜਲੀ 50 ਪੈਸੇ ਪ੍ਰਤੀ ਯੂਨਿਟ ਹੋਈ ਸਸਤੀ
ਪੰਜਾਬ ਸਰਕਾਰ ਨੇ ਬਿਜਲੀ ਦਰਾਂ ਘਟਾ ਦਿੱਤੀਆਂ ਹਨ। ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰੇਲੂ ਬਿਜਲੀ ਦਰਾਂ ਵਿੱਚ ਪ੍ਰਤੀ ਯੂਨਿਟ 50 ਪੈਸੇ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਨੇ ਕੋਰੋਨਾ ਸੰਕਟ (Corona Crisis) ਦੇ ਵਿਚਕਾਰ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh ਨੇ ਬਿਜਲੀ ਦਰਾਂ (Electricity prices) ਘਟਾ ਦਿੱਤੀਆਂ ਹਨ। ਸੂਬੇ ‘ਚ ਬਿਜਲੀ ਦੀ ਘਰੇਲੂ ਖਪਤ ਲਈ ਪ੍ਰਤੀ ਯੂਨਿਟ ਵਿਚ 50 ਪੈਸੇ ਦੀ ਕਟੌਤੀ ਕੀਤੀ ਗਈ ਹੈ। ਇਸਦੇ ਨਾਲ ਹੀ ਸਥਿਰ ਖ਼ਰਚਿਆਂ ਵਿੱਚ 15 ਰੁਪਏ ਪ੍ਰਤੀ ਕਿਲੋਵਾਟ ਦਾ ਵਾਧਾ ਕੀਤਾ ਗਿਆ ਹੈ। ਦੂਜੇ ਪਾਸੇ ਮੁੱਖ ਮੰਤਰੀ ਨੇ ਨਿੱਜੀ ਬੱਸ ਚਾਲਕਾਂ ਨੂੰ ਵੀ ਰਾਹਤ ਦਿੱਤੀ ਹੈ ਅਤੇ ਟੈਕਸ ਦਰ ਘਟਾ ਦਿੱਤੀ ਹੈ।
ਸਟੇਜ ਕੈਰੇਜ ਆਰਡੀਨਰੀ ਬੱਸਾਂ ਲਈ ਟੈਕਸ ਦਰ 2.80 ਰੁਪਏ ਤੋਂ ਘਟਾ ਕੇ ਪ੍ਰਤੀ ਕਿਲੋਮੀਟਰ 2.69 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਟਰਾਂਸਪੋਰਟ ਵਾਹਨ ਮਾਲਕਾਂ ਨੂੰ ਬਿਨਾਂ ਕਿਸੇ ਜ਼ੁਰਮਾਨੇ ਅਤੇ ਵਿਆਜ ਦੇ 30 ਜੂਨ ਤੱਕ ਇਕ ਮਹੀਨੇ ਦੇ ਅੰਦਰ ਟੈਕਸ ਅਦਾ ਕਰਨ ਦੀ ਇਜਾਜ਼ਤ ਦਿੱਤੀ ਗਈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਜਲੰਧਰ
ਲੁਧਿਆਣਾ
Advertisement