Punjab News: ਕੈਨੇਡਾ ਵਿੱਚ ਜਾਅਲੀ ਆਫਰ ਲੈਟਰ ਕਰਕੇ ਫਸੇ 700 ਪੰਜਾਬੀ ਵਿਦਿਆਰਥੀਆਂ ਨੂੰ ਆਖਰ ਰਾਹਤ ਮਿਲੀ ਹੈ। ਕੈਨੇਡਾ ਦੀ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਡਿਪੋਟ ਕਰਨ ਉੱਪਰ ਆਰਜ਼ੀ ਰੋਕ ਲਾ ਦਿੱਤੀ ਹੈ। ਇਹ ਦਾਅਵਾ ‘ਆਪ’ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਨੇ 700 ਭਾਰਤੀ ਵਿਦਿਆਰਥੀਆਂ ਦੀ ਵਤਨ ਵਾਪਸੀ ’ਤੇ ਆਰਜ਼ੀ ਰੋਕ ਲਾਉਣ ਦਾ ਫੈਸਲਾ ਕੀਤਾ ਹੈ। 



ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬੀ ਵਿਦਿਆਰਥੀ ਲਵਪ੍ਰੀਤ ਸਿੰਘ ਦੀ ਵਤਨ ਵਾਪਸੀ ’ਤੇ ਕੈਨੇਡਾ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਦੱਸ ਦਈਏ ਕਿ ਸਾਹਨੀ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਪ੍ਰਧਾਨ ਵੀ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਹਾਈ ਕਮਿਸ਼ਨ ਦੇ ਸਹਿਯੋਗ ਤੇ ਉਨ੍ਹਾਂ (ਸਾਹਨੀ) ਦੀ ਗੁਜ਼ਾਰਿਸ਼ ’ਤੇ ਕੈਨੇਡੀਅਨ ਸਰਕਾਰ ਨੇ 700 ਵਿਦਿਆਰਥੀਆਂ ਦੀ ਭਾਰਤ ਵਾਪਸੀ ’ਤੇ ਆਰਜ਼ੀ ਰੋਕ ਲਾ ਦਿੱਤੀ ਹੈ।


ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਦੇ ਧਿਆਨ ’ਚ ਲਿਆਂਦਾ ਗਿਆ ਕਿ ਇਨ੍ਹਾਂ ਵਿਦਿਆਰਥੀ ਨੇ ਕੋਈ ਧੋਖਾਧੜੀ ਨਹੀਂ ਕੀਤੀ ਹੈ। ਇਨ੍ਹਾਂ ਵਿਦਿਆਰਥੀਆਂ ਨਾਲ ਅਣਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਨੇ ਧੋਖਾ ਕੀਤਾ ਹੈ ਤੇ ਵਿਦਿਅਕ ਸੰਸਥਾਵਾਂ ਵਿੱਚ ਦਾਖਲਿਆਂ ਸਬੰਧੀ ਜਾਅਲੀ ਪੱਤਰ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਵੀ ਬਣਾਈ ਜਾਏਗੀ।


ਹੋਰ ਪੜ੍ਹੋ : Wrestlers Protest: 'ਲੜਕੀ ਨਾਬਾਲਗ ਹੈ ਜਾਂ ਬਾਲਗ, ਪਰਿਵਾਰ ਵਾਲੇ ਹੀ ਦੱਸ ਸਕਦੇ ਹਨ', ਪਹਿਲਵਾਨ ਬਜਰੰਗ ਪੂਨੀਆ ਨੇ ਦੱਸਿਆ ਕਿਉਂ ਬਦਲਿਆ ਪੀੜਤਾ ਦਾ ਬਿਆਨ


 










ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।