Punjab News : ਅਜੀਤ ਗਰੁੱਪ ਦੇ ਮੈਨੇਜਿੰਗ ਐਡੀਟਰ ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਮੀਡੀਆ ਮੁਤਾਬਿਕ, ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਵਿਜੀਲੈਂਸ ਦਫ਼ਤਰ ਜਾਣ ਦੀ ਬਰਜਿੰਦਰ ਸਿੰਘ ਹਮਦਰਦ ਨੂੰ ਲੋੜ ਨਹੀਂ ਹੈ।
ਹਾਈਕੋਰਟ ਨੇ ਕਹੀ ਇਹ ਗੱਲ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ, ਵਿਜੀਲੈਂਸ ਨੇ ਜੋ ਵੀ ਪੁੱਛਗਿੱਛ ਕਰਨੀ ਹੈ, ਬਰਜਿੰਦਰ ਸਿੰਘ ਹਮਦਰਦ ਨੂੰ ਲਿਖਤੀ ਸਵਾਲ ਭੇਜੇ ਜਾਣ, ਜਿਨ੍ਹਾਂ ਦੇ ਉਹ ਜਵਾਬ ਦੇਣਗੇ, ਉਨ੍ਹਾਂ ਨੂੰ ਜਵਾਬ ਦੇਣ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਜਾਵੇਗਾ।
ਪਟੀਸ਼ਨ 'ਤੇ ਹਾਈ ਕੋਰਟ ਨੇ ਦਿੱਤੇ ਇਹ ਹੁਕਮ
ਬਰਜਿੰਦਰ ਸਿੰਘ ਹਮਦਰਦ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ ਇਹ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਜੇ ਇਸ ਮਾਮਲੇ ਵਿਚ ਹਮਦਰਦ ਖਿਲਾਫ਼ ਐਫਆਈਆਰ ਦਰਜ ਹੁੰਦੀ ਹੈ ਤਾਂ ਉਸ ਨੂੰ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਨਾਲ ਹੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਸੁਣਵਾਈ 16 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ