Punjab Government: ਪੰਜਾਬ ਸਰਕਾਰ ਨੇ ਬਿਜਲੀ ਡਿਫਾਲਟਰਾਂ ਨੂੰ ਬਿੱਲ ਭਰਨ ਦਾ ਸੁਨਹਿਰੀ ਮੌਕਾ ਦਿੱਤਾ ਹੈ। ਜੋ ਲੋਕ ਬਿਜਲੀ ਬਿੱਲ ਨਹੀਂ ਭਰਦੇ ਉਨ੍ਹਾਂ ਲਈ ਸਰਕਾਰ ਨੇ OTS ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਆਰਥਿਕ ਕਾਰਨਾਂ ਕਰਕੇ ਜਿਨ੍ਹਾਂ ਖਪਤਕਾਰਾਂ ਦਾ ਬਿਜਲੀ ਕੁਨੈਕਸ਼ਨ ਕੱਟਿਆ ਗਿਆ ਸੀ ਜਾਂ ਮੁੜ ਕੁਨੈਕਸ਼ਨ ਨਹੀਂ ਲਗਾਇਆ ਜਾ ਰਿਹਾ ਹੈ, ਉਹ ਹੁਣ ਲੇਟ ਪੇਮੈਂਟ 'ਤੇ ਅੱਧੇ ਸਾਧਾਰਨ ਵਿਆਜ ਨਾਲ ਬਿੱਲ ਦਾ ਭੁਗਤਾਨ ਕਰ ਸਕਣਗੇ।


ਸੀਐਮ ਮਾਨ ਨੇ ਟਵੀਟ ਕਰਕੇ ਕਿਹਾ- ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖੱਪਤਕਾਰਾਂ ਲਈ ਅਸੀਂ OTS ਸਕੀਮ ਲੈਕੇ ਆਏ ਹਾਂ ਤਾਂ ਜੋ ਆਰਥਿਕ ਮਜਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ, ਉਹਨਾਂ ਨੂੰ ਇੱਕ ਸੁਨਹਿਰੀ ਮੌਕਾ ਮਿਲੇ... ਇਹ ਸਕੀਮ 3 ਮਹੀਨਿਆਂ ਲਈ ਹਰ ਵਰਗ ਦੇ ਖੱਪਤਕਾਰ ਖਾਸ ਤੌਰ ਤੇ ਉਦਯੋਗਿਕ ਖੱਪਤਕਾਰਾਂ ਲਈ ਜਾਰੀ ਰਹੇਗੀ...।






ਸੀਐਮ ਮਾਨ ਨੇ ਓ.ਟੀ.ਐਸ ਸਕੀਮ ਦੀ ਸਮਾਂ ਸੀਮਾ 3 ਮਹੀਨੇ ਦਿੱਤੀ ਹੈ। ਇਸ ਅਨੁਸਾਰ ਲੇਟ ਪੇਮੈਂਟ 'ਤੇ ਜਿੱਥੇ ਪਹਿਲਾਂ 18 ਫੀਸਦੀ ਵਿਆਜ ਨਾਲ ਰਾਸ਼ੀ ਵਸੂਲ ਕੀਤੀ ਜਾਂਦੀ ਸੀ, ਉਥੇ ਹੁਣ ਬਿੱਲ ਦਾ ਭੁਗਤਾਨ ਸਿਰਫ 9 ਫੀਸਦੀ ਸਾਧਾਰਨ ਵਿਆਜ ਨਾਲ ਕਰਨਾ ਹੋਵੇਗਾ। ਪਹਿਲਾਂ ਫਿਕਸ ਚਾਰਜ ਤਹਿਤ ਬਿਜਲੀ ਕੁਨੈਕਸ਼ਨ ਕੱਟਣ ਤੋਂ ਲੈ ਕੇ ਕੁਨੈਕਸ਼ਨ ਕੱਟਣ ਤੱਕ ਦੇ ਸਮੇਂ ਦੀ ਰਕਮ ਵਸੂਲੀ ਜਾਂਦੀ ਸੀ। ਪਰ ਹੁਣ ਕੁਨੈਕਸ਼ਨ ਕੱਟਣ ਤੋਂ 6 ਮਹੀਨੇ ਜਾਂ ਇਸ ਤੋਂ ਘੱਟ ਸਮੇਂ ਤੱਕ ਕੋਈ ਵੀ ਪੈਸਾ ਨਹੀਂ ਲਿਆ ਜਾਵੇਗਾ।



ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਬਿਜਲੀ ਖਪਤਕਾਰਾਂ ਖਾਸ ਕਰਕੇ ਉਦਯੋਗਿਕ ਬਿਜਲੀ ਖਪਤਕਾਰਾਂ ਨੂੰ ਬਿੱਲਾਂ ਦੀ ਅਦਾਇਗੀ ਲਈ ਕਿਸ਼ਤ ਦਾ ਵਿਕਲਪ ਵੀ ਦਿੱਤਾ ਹੈ। ਜਦਕਿ ਪਹਿਲਾਂ ਅਜਿਹੀ ਕੋਈ ਰਾਹਤ ਨਹੀਂ ਸੀ। ਪਰ ਹੁਣ ਖਪਤਕਾਰਾਂ ਨੂੰ ਮਾਨਯੋਗ ਸਰਕਾਰ ਵੱਲੋਂ ਇੱਕ ਸਾਲ ਵਿੱਚ 4 ਕਿਸ਼ਤਾਂ ਰਾਹੀਂ ਬਿੱਲ ਦਾ ਭੁਗਤਾਨ ਕਰਨ ਦਾ ਵਿਕਲਪ ਦਿੱਤਾ ਗਿਆ ਹੈ।