ਚੰਡੀਗੜ੍ਹ: ਸੂਬੇ ਵਿੱਚ ਗਰਮੀਆਂ (Hotwave) ਨੇ ਤਬਾਹੀ ਮਚਾਈ ਹੋਈ ਹੈ। ਵੀਰਵਾਰ ਨੂੰ ਵੱਧ ਤੋਂ ਵੱਧ ਪਾਰਾ 44 ਡਿਗਰੀ ਦਰਜ ਕੀਤਾ ਗਿਆ। ਆਈਐਮਡੀ (IMD) ਚੰਡੀਗੜ੍ਹ ਨੇ ਅਗਲੇ ਤਿੰਨ ਦਿਨਾਂ ਤੱਕ ਪੱਛਮੀ ਮਾਲਵਾ ਨੂੰ ਛੱਡ ਕੇ ਰਾਜ ਵਿੱਚ ਹਲਕੀ ਬਾਰਸ਼ (Light rain) ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਇਸ ਦੌਰਾਨ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਦੱਸ ਦਈਏ ਕਿ ਸ਼ੁੱਕਰਵਾਰ ਸਵੇਰੇ 6 ਵਜੇ ਪੰਜਾਬ (Punjab) ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਸ਼ ਹੋਈ।
ਹਾਲਾਂਕਿ, ਇਸ ਤੋਂ ਬਾਅਦ ਸਵੇਰੇ ਅੱਠ ਵਜੇ ਤੋਂ ਤੇਜ਼ ਧੁੱਪ ਨਿਕਲ ਗਈ ਸੀ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਹਲਕੇ ਤੇ ਭਾਰੀ ਬਾਰਸ਼ ਹੋਵੇਗੀ।
ਪੰਜਾਬ ਤੇ ਹਰਿਆਣਾ ਵਿੱਚ ਜਾਰੀ ਕੀਤੀ ਗਈ ਚੇਤਾਵਨੀ:
ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ ਵੀ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਹਰਿਆਣਾ, ਪੰਜਾਬ ਵਿੱਚ ਆਮ ਨਾਲੋਂ ਰਿਕਾਰਡ ਵੱਧ ਤੋਂ ਵੱਧ ਤਾਪਮਾਨ ਰਿਕਾਰਡ ਕੀਤਾ ਗਿਆ। ਹਿਸਾਰ ਦਾ ਸਭ ਤੋਂ ਗਰਮ ਮੌਸਮ ਸੀ, ਜਿੱਥੇ ਤਾਪਮਾਨ ਆਮ ਨਾਲੋਂ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿਚ ਇੱਥੇ ਗਰਮੀ ਹੋਰ ਵੀ ਵਧ ਸਕਦੀ ਹੈ।
ਇਸ ਸਾਲ ਆਮ ਬਾਰਸ਼ ਦੀ ਸੰਭਾਵਨਾ ਹੈ:
ਆਈਐਮਡੀ ਨੇ ਇਸ ਸਾਲ ਦੇਸ਼ ਦੇ ਉੱਤਰ ਪੱਛਮੀ ਹਿੱਸੇ ਵਿੱਚ ਆਮ ਬਾਰਸ਼ (103%) ਦੀ ਭਵਿੱਖਬਾਣੀ ਕੀਤੀ ਹੈ। ਉਨ੍ਹਾਂ ਕਿਹਾ ਕਿ 18 ਅਤੇ 19 ਜੂਨ ਨੂੰ ਦਿੱਲੀ ਵਿਚ ਗਰਮੀ ਰਹੇਗੀ। ਬੁੱਧਵਾਰ ਨੂੰ ਦਿੱਲੀ ਦੇ ਬਹੁਤੇ ਹਿੱਸਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ:
ਦਿਨ ਚੜ੍ਹਦਿਆਂ ਹੀ ਵਰ੍ਹਿਆ ਮੀਂਹ, ਗਰਮੀ ਤੋਂ ਰਾਹਤ, ਜਾਣੋ ਮੌਸਮ ਦਾ ਹਾਲ
ਕਹਿਰ ਦੀ ਗਰਮੀ ਤੋਂ ਮੌਨਸੂਨ ਦੇਵੇਗਾ ਰਾਹਤ, ਮੌਸਮ ਵਿਭਾਗ ਦੀ ਭਵਿੱਖਬਾਣੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904