(Source: ECI/ABP News/ABP Majha)
ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਤੋਂ ਪਹਿਲਾਂ ਬਟਾਲਾ 'ਚ ਪ੍ਰਸਾਸ਼ਨ ਦੀ ਵੱਡੀ ਕਾਰਵਾਈ
ਉਨ੍ਹਾਂ ਸਮੂਹ ਦੁਕਾਨਦਾਰਾਂ ਅਤੇ ਵੱਖ ਵੱਖ ਵਪਾਰਿਕ ਅਦਾਰਿਆਂ/ਸੰਸਥਾਵਾਂ ਨੂੰ ਅਪੀਲ ਕੀਤੀ ਕਿ ਵਿਆਹ ਪੁਰਬ ਸਮਾਗਮ ਸਬੰਧੀ ਲੱਖਾਂ ਦੀ ਤਦਾਦ ਵਿੱਚ ਸੰਗਤਾਂ ਬਟਾਲਾ ਨਤਮਸਤਕ ਹੋਣ ਲਈ ਆਉਂਦੀਆਂ ਹਨ, ਇਸ ਲਈ ਪਰਸ਼ਾਸਨ ਨਾਲ ਸਹਿਯੋਗ ਕਰਦਿਆਂ ਸੜਕਾਂ
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਸਾਸ਼ਨ ਵਲੋਂ ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿੱਚੋਂ ਨਾਜਾਇਜ਼ ਕਬਜਿਆਂ ਨੂੰ ਹਟਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ- ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਨਗਰ ਨਿਗਮ ਤੇ ਟਰੈਫਿਕ ਪੁਲਸ ਦੀ ਸਾਂਝੀ ਟੀਮ ਵਲੋਂ ਸ਼ਹਿਰ ਦੀਆ ਸੜਕਾਂ ਤੇ ਬਜਾਰਾਂ ਵਿੱਚ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ, ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਸਮੂਹ ਦੁਕਾਨਦਾਰਾਂ ਅਤੇ ਵੱਖ ਵੱਖ ਵਪਾਰਿਕ ਅਦਾਰਿਆਂ/ਸੰਸਥਾਵਾਂ ਨੂੰ ਅਪੀਲ ਕੀਤੀ ਕਿ ਵਿਆਹ ਪੁਰਬ ਸਮਾਗਮ ਸਬੰਧੀ ਲੱਖਾਂ ਦੀ ਤਦਾਦ ਵਿੱਚ ਸੰਗਤਾਂ ਬਟਾਲਾ ਨਤਮਸਤਕ ਹੋਣ ਲਈ ਆਉਂਦੀਆਂ ਹਨ, ਇਸ ਲਈ ਪਰਸ਼ਾਸਨ ਨਾਲ ਸਹਿਯੋਗ ਕਰਦਿਆਂ ਸੜਕਾਂ/ਬਜਾਰਾਂ ਦੇ ਕਿਨਾਰਿਆਂ ਤੇ ਨਾਜਾਇਜ਼ ਕਬਜ਼ੇ ਨਾ ਕੀਤੇ ਜਾਣ। ਉਨ੍ਹਾਂ ਅੱਗੇ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਤੇ ਵਿਆਹ ਪੁਰਬ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਜਾਣਗੇ।
ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ ਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਵਿਆਹ ਪੁਰਬ ਦੇ ਸਬੰਧ ਵਿੱਚ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਆਪ ਪਾਰਟੀ ਦੇ ਨੌਜਵਾਨ ਆਗੂ ਮਾਣਿਕ ਮਹਿਤਾ ਵੀ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਪਵਿੱਤਰ ਧਰਤੀ ਬਟਾਲਾ ਵਿਖੇ ਵਿਆਹ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਜੋਰਾਂ ਨਾਲ ਚੱਲ ਰਹੀਆਂ ਹਨ ਅਤੇ ਵਿਆਹ ਪੁਰਬ ਸਬੰਧੀ ਵੱਖ ਵੱਖ ਪਹਿਲੂਆਂ ਬਾਰੇ ਕੈਬਨਿਟ ਮੰਤਰੀ ਬਲਕਾਰ ਸਿੰਘ ਨਾਲ ਚਰਚਾ ਕੀਤੀ ਗਈ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਕਰਵਾਉਣ ਲਈ ਕੋਈ ਢਿੱਲਮੱਠ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜਗਤੀ ਪਰਦਾਨ ਕੀਤੀ ਜਾਵੇਗੀ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਬਲਕਾਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਜਦ ਵੀ ਬਟਾਲਾ ਦੇ ਵਿਕਾਸ ਕਾਰਜਾਂ ਬਾਰੇ ਗੱਲ ਕੀਤੀ ਹੈ, ਤਾਂ ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਹਮੇਸ਼ਾ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਹੈ।