Breaking News LIVE: ਖੇਤੀ ਕਾਨੂੰਨ ਰੱਦ ਹੋਣ ਮਗਰੋਂ ਦੇਸ਼ 'ਚ ਸਿਆਸੀ ਉਬਾਲ, ਵਿਰੋਧੀ ਧਿਰਾਂ ਦੇ ਮੋਦੀ ਸਰਕਾਰ 'ਤੇ ਤਿੱਖੇ ਵਾਰ

Punjab Breaking News, 19 November 2021 LIVE Updates: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੁਰਬ ਤੇ ਕਾਰਤਿਕ ਪੂਰਨਿਮ ਦੇ ਵਿਸ਼ੇਸ਼ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ।

abp sanjha Last Updated: 19 Nov 2021 12:17 PM
ਕਿਸਾਨ ਅੰਦੋਲਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ-ਕੇਜਰੀਵਾਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਅੱਜ ਪ੍ਰਕਾਸ਼ ਦਿਹਾੜੇ ਮੌਕੇ ਕਿੰਨੀ ਵੱਡੀ ਖਬਰ ਮਿਲੀ। ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ। 700 ਤੋਂ ਵੱਧ ਕਿਸਾਨ ਸ਼ਹੀਦ ਹੋ ਹਏ। ਉਨ੍ਹਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਵੇਂ ਇਸ ਦੇਸ਼ ਦੇ ਕਿਸਾਨਾਂ ਨੇ ਖੇਤੀ ਤੇ ਕਿਸਾਨੀ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਮੈਂ ਆਪਣੇ ਦੇਸ਼ ਦੇ ਕਿਸਾਨਾਂ ਨੂੰ ਸਲਾਮ ਕਰਦਾ ਹਾਂ।

ਪਰਗਟ ਸਿੰਘ ਦਾ ਬਿਆਨ

ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਦੇਸ਼ ਦੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੈਂ ਖੇਤੀ ਕਾਨੂੰਨ ਰੱਦ ਹੋਣ ਲਈ ਪੂਰੇ ਦੇਸ਼ ਦੇ ਕਿਸਾਨਾਂ ਨੂੰ ਵਧਾਈ ਦਿੰਦਾ ਹਾਂ। ਇਹ ਉਨ੍ਹਾਂ ਦੇ ਸੰਘਰਸ਼ ਦੀ ਇਤਿਹਾਸਕ ਜਿੱਤ ਹੈ। ਇਸ ਸੰਘਰਸ਼ ਦੀ ਅਗਵਾਈ ਕਰਨ ਵਾਲੇ ਪੰਜਾਬਹਰਿਆਣਾ ਤੇ ਯੂਪੀ ਦੇ ਕਿਸਾਨਾਂ ਤੇ ਲੋਕਾਂ ਦਾ ਨਾਮ ਇਤਿਹਾਸ ਵਿੱਚ ਹਮੇਸ਼ਾ ਲਿਖਿਆ ਰਹੇਗਾ।

ਕਾਂਗਰਸ ਨੇ ਕੇਂਦਰ ਸਰਕਾਰ 'ਤੇ ਸਖਤ ਟਿੱਪਣੀ ਕੀਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਮਗਰੋਂ ਕਾਂਗਰਸ ਨੇ ਕੇਂਦਰ ਸਰਕਾਰ 'ਤੇ ਸਖਤ ਟਿੱਪਣੀ ਕੀਤੀ ਹੈ। ਕਾਂਗਰਸ ਨੇ ਟਵੀਟ ਜ਼ਰੀਏ ਕਿਹਾ ਕਿ ਟੱਟ ਟੁੱਟ ਗਿਆ ਅਭਿਮਾਨਜਿੱਤ ਗਿਆ ਮੇਰੇ ਦੇਸ਼ ਦਾ ਕਿਸਾਨ। ਭਾਵ ਮੋਦੀ ਸਰਕਾਰ ਦਾ ਹੰਕਾਰ ਟੁੱਟ ਗਿਆ ਹੈ ਤੇ ਦੇਸ਼ ਦੇ ਕਿਸਾਨ ਦੀ ਜਿੱਤ ਹੋਈ ਹੈ।

ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ ਨੂੰ ਸਲਾਮ

ਬਾਦਲ ਨੇ ਇਸ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਦਕਾ ਹੀ ਅੱਜ ਕੇਂਦਰ ਸਰਕਾਰ ਤਿੰਨੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਈ ਹੈ। ਇਸ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲਿਆਂ ਨੂੰ ਇਤਿਹਾਸ ਵਿਚ ਵੱਡੀ ਜਗ੍ਹਾ ਦਿੱਤੀ ਜਾਵੇਗੀ। ਉਨ੍ਹਾਂ ਦੀ ਕੁਰਬਾਨੀ ਨੂੰ ਸਾਰੇ ਪੰਜਾਬੀਕਿਸਾਨ ਤੇ ਸਾਰੀ ਦੁਨੀਆ ਹਮੇਸ਼ਾ ਯਾਦ ਰੱਖੇਗੀ।

ਬਾਦਲ ਨੇ ਇਸ ਨੂੰ ਕਿਸਾਨਾਂ ਦੀ ਵੱਡੀ ਜਿੱਤ ਦੱਸਿਆ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਨੂੰ ਕਿਸਾਨਾਂ ਦੀ ਵੱਡੀ ਜਿੱਤ ਦੱਸਿਆ ਹੈ। ਬਾਦਲ ਨੇ ਕਿਹਾ ਹੈ ਕਿ ਇਹ ਕਿਸਾਨਾਂ ਦੇ ਵੱਡੇ ਸੰਘਰਸ਼ ਦੀ ਜਿੱਤ ਹੈ ਤੇ ਇਸੇ ਸੰਘਰਸ਼ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਹੈ। ਵੀਡੀਓ ਜਾਰੀ ਕਰਦਿਆਂ ਬਾਦਲ ਨੇ ਕਿਹਾ ਹੈ ਕਿ ਇਹ ਤਿੰਨੇ ਕਾਲੇ ਕਾਨੂੰਨ ਜ਼ਬਰਦਸਤੀ ਬਣਾਏ ਗਏ ਸਨ। ਹੁਣ ਜਦੋਂ ਸਰਕਾਰ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਇਆ ਹੈ ਤਾਂ ਉਸ ਨੇ ਇਨ੍ਹਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਸ ਲਈ ਕਿਸਾਨ ਵਧਾਈ ਦੇ ਪਾਤਰ ਹਨ।

ਟਿਕੈਤ ਦਾ ਵੱਡਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਮਗਰੋਂ ਕਿਸਾਨ ਲੀਡਰ ਰਿਕੇਸ਼ ਟਿਕੈਤ ਨੇ ਵੱਡੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਅੰਦੋਲਨ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ, ਅਸੀਂ ਉਸ ਦਿਨ ਦਾ ਇੰਤਜ਼ਾਰ ਕਰਾਂਗੇ ਜਦੋਂ ਸੰਸਦ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ। ਘੱਟੋ-ਘੱਟ ਸਮਰਥਨ ਮੁੱਲ ਦੇ ਨਾਲ ਹੀ ਸਰਕਾਰ ਨੂੰ ਕਿਸਾਨਾਂ ਦੇ ਹੋਰ ਮੁੱਦਿਆਂ 'ਤੇ ਵੀ ਚਰਚਾ ਕਰਨੀ ਚਾਹੀਦੀ ਹੈ।

ਮੋਰਚੇ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਯਾਦ ਦਵਾਇਆ

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ, "ਇਸ ਫੈਸਲੇ ਦਾ ਸਵਾਗਤ ਹੈ ਤੇ ਉਚਿਤ ਸੰਸਦੀ ਪ੍ਰਕਿਰਿਆ ਰਾਹੀਂ ਇਸ ਐਲਾਨ ਦੇ ਲਾਗੂ ਹੋਣ ਦੀ ਉਡੀਕ ਕਰਾਂਗੇ।ਮੋਰਚੇ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਯਾਦ ਦਵਾਇਆ ਕਿ ਕਿਸਾਨਾਂ ਦਾ ਅੰਦੋਲਨ ਨਾ ਸਿਰਫ਼ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਵਿਰੁੱਧ ਸੀਸਗੋਂ ਸਾਰੇ ਖੇਤੀਬਾੜੀ ਉਤਪਾਦਾਂ ਤੇ ਸਾਰੇ ਕਿਸਾਨਾਂ ਲਈ ਲਾਹੇਵੰਦ ਕੀਮਤਾਂ ਦੀ ਕਾਨੂੰਨੀ ਗਾਰੰਟੀ ਲਈ ਵੀ ਸੀ। ਕਿਸਾਨਾਂ ਦੀ ਇਹ ਅਹਿਮ ਮੰਗ ਅਜੇ ਲਟਕ ਰਹੀ ਹੈ। ਮੋਰਚਾ ਸਾਰੇ ਘਟਨਾਕ੍ਰਮ ਬਾਰੇ ਚਰਚਾ ਕਰੇਗਾ ਤੇ ਜਲਦੀ ਹੀ ਆਪਣੀ ਮੀਟਿੰਗ ਰੱਖੇਗਾ। ਇਸ ਮਗਰੋਂ ਅਗਲੇ ਫੈਸਲਿਆਂ ਦਾ ਐਲਾਨ ਕਰੇਗਾ।

ਕਾਨੂੰਨ ਸੰਸਦ ਵਿੱਚ ਰੱਦ ਹੋਣ ਦਾ ਇੰਤਜ਼ਾਰ ਕਰਾਂਗੇ

ਪ੍ਰਧਾਨ ਮੰਤਰੀ ਦੇ ਐਲਾਨ ਦਾ ਸੁਆਗਤ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਇਹ ਕਾਨੂੰਨ ਸੰਸਦ ਵਿੱਚ ਰੱਦ ਹੋਣ ਦਾ ਇੰਤਜ਼ਾਰ ਕਰਾਂਗੇ। ਕਿਸਾਨ ਮੋਰਚੇ ਨੇ ਇਹ ਵੀ ਯਾਦ ਕਰਵਾਇਆ ਹੈ ਕਿ ਕਿਸਾਨ ਅੰਦੋਲਨ ਦੀ ਅਹਿਮ ਮੰਗ ਸੀ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਇਆ ਜਾਵੇਜੋ ਅਜੇ ਲੰਬਿਤ ਹੈ। ਸਰਕਾਰ ਦੇ ਰਵੱਈਏ 'ਚ ਬਦਲਾਅ ਨੂੰ ਲੈ ਕੇ ਕਿਸਾਨ ਮੋਰਚੇ ਦੇ ਆਗੂਆਂ ਦੀ ਮੀਟਿੰਗ ਬੁਲਾਈ ਜਾਵੇਗੀ।

ਕਿਸਾਨਾਂ ਦੀਆਂ ਚੁਣੌਤੀਆਂ ਨੂੰ ਮੈਂ ਬਹੁਤ ਨਜਦੀਕ ਤੋਂ ਦੇਖਿਆ

ਉਨ੍ਹਾਂ ਨੇ ਕਿਸਾਨਾਂ ਬਾਰੇ ਵੀ ਗੱਲ਼ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਚੁਣੌਤੀਆਂ ਨੂੰ ਮੈਂ ਬਹੁਤ ਨਜਦੀਕ ਤੋਂ ਦੇਖਿਆ ਹੈ। ਇਸ ਲਈ ਸਾਲ 2014 ਵਿੱਚ ਆਈ ਸਾਡੀ ਸਰਕਾਰ ਨੇ ਖੇਤੀ ਲਈ ਅਹਿਮ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਦੀਆਂ ਮੁਸ਼ਕਲਾਂ ਜਾਣਦਾ ਹਾਂ। ਛੋਟੇ ਕਿਸਾਨਾਂ ਦੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਸਰਕਾਰ ਨੇ ਬੀਜ, ਬੀਮਾ, ਬਾਜਾਰ ਤੇ ਬਚਤ 'ਤੇ ਕੰਮ ਕੀਤਾ। ਕਿਸਾਨਾ ਨੂੰ ਨੀਮ ਕੋਟਿਡ ਯੂਰੀਆ ਤੇ ਸੋਲ ਹਾਲਥ ਕਾਰਡ ਦਿੱਤੇ।

ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਹੋਏਗੀ

ਮੋਦੀ ਨੇ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ। ਅੱਜ ਮੈਂ ਪੂਰੇ ਦੇਸ਼ ਨੂੰ ਸੂਚਿਤ ਕਰਨ ਆਇਆ ਹਾਂ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਕਰ ਦੇਣਗੇ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਅੰਦੋਲਨ 'ਤੇ ਬੈਠੇ ਲੋਕਾਂ ਨੂੰ ਪ੍ਰਕਾਸ਼ ਪੁਰਬ 'ਤੇ ਘਰ ਵਾਪਸੀ ਦੀ ਅਪੀਲ ਕੀਤੀ ਹੈ।

ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ

ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੁਰਬ ਤੇ ਕਾਰਤਿਕ ਪੂਰਨਿਮ ਦੇ ਵਿਸ਼ੇਸ਼ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਕਹਿਣਾ ਚਾਹੁੰਦੇ ਹਾਂ ਕਿ ਸਾਡੀ ਤਪੱਸਿਆ 'ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ। 

ਪਿਛੋਕੜ

Punjab Breaking News, 19 November 2021 LIVE Updates: ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੁਰਬ ਤੇ ਕਾਰਤਿਕ ਪੂਰਨਿਮ ਦੇ ਵਿਸ਼ੇਸ਼ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਕਹਿਣਾ ਚਾਹੁੰਦੇ ਹਾਂ ਕਿ ਸਾਡੀ ਤਪੱਸਿਆ 'ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ। 


ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ। ਅੱਜ ਮੈਂ ਪੂਰੇ ਦੇਸ਼ ਨੂੰ ਸੂਚਿਤ ਕਰਨ ਆਇਆ ਹਾਂ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਕਰ ਦੇਣਗੇ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਅੰਦੋਲਨ 'ਤੇ ਬੈਠੇ ਲੋਕਾਂ ਨੂੰ ਪ੍ਰਕਾਸ਼ ਪੁਰਬ 'ਤੇ ਘਰ ਵਾਪਸੀ ਦੀ ਅਪੀਲ ਕੀਤੀ ਹੈ।


ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ 'ਤੇ ਵੀ ਵਧਾਈ ਦਿੱਤੀ। ਪੀਐਮ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਸੇਵਾ ਭਾਵਨਾ ਵਾਲੀ ਸਿੱਖਿਆ ਦਾ ਜ਼ਿਕਰ ਕੀਤਾ।


ਉਨ੍ਹਾਂ ਨੇ ਕਿਸਾਨਾਂ ਬਾਰੇ ਵੀ ਗੱਲ਼ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਚੁਣੌਤੀਆਂ ਨੂੰ ਮੈਂ ਬਹੁਤ ਨਜਦੀਕ ਤੋਂ ਦੇਖਿਆ ਹੈ। ਇਸ ਲਈ ਸਾਲ 2014 ਵਿੱਚ ਆਈ ਸਾਡੀ ਸਰਕਾਰ ਨੇ ਖੇਤੀ ਲਈ ਅਹਿਮ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਦੀਆਂ ਮੁਸ਼ਕਲਾਂ ਜਾਣਦਾ ਹਾਂ। ਛੋਟੇ ਕਿਸਾਨਾਂ ਦੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਸਰਕਾਰ ਨੇ ਬੀਜ, ਬੀਮਾ, ਬਾਜਾਰ ਤੇ ਬਚਤ 'ਤੇ ਕੰਮ ਕੀਤਾ। ਕਿਸਾਨਾ ਨੂੰ ਨੀਮ ਕੋਟਿਡ ਯੂਰੀਆ ਤੇ ਸੋਲ ਹਾਲਥ ਕਾਰਡ ਦਿੱਤੇ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.