ਪੜਚੋਲ ਕਰੋ
ਬਾਬਾ ਬੀਰ ਸਿੰਘ ਨੌਰੰਗਾਬਾਦੀ ਅਤੇ ਹੋਰ ਸਿੱਖ ਜਰਨੈਲਾਂ ਦੀ ਸ਼ਹਾਦਤ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਸ਼ਚਾਤਾਪ ਸਮਾਗਮ
ਗਿਆਨੀ ਹਰਪ੍ਰੀਤ ਸਿੰਘ ਨੇ ਇਸ ਸਮਾਗਮ ਦੌਰਾਨ ਸਿੱਖਾਂ ਨਾਲ ਹੋ ਰਹੇ ਧੱਕੇ ਅਤੇ ਭਰਾ ਮਾਰੂ ਜੰਗ ਤੋਂ ਬਚਣ ਲਈ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ।

ਅੰਮ੍ਰਿਤਸਰ: ਮਹਾਰਾਜਾ ਰਣਜੀਤ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਡੋਗਰਿਆਂ ਦੇ ਬਹਿਕਾਵੇਂ ਵਿਚ ਆ ਕੇ ਗੁੰਮਰਾਹ ਹੋਏ ਸਿੱਖ ਸੈਨਿਕਾਂ ਵੱਲੋਂ ਬਾਬਾ ਬੀਰ ਸਿੰਘ ਨੌਰੰਗਾਬਾਦੀ ਅਤੇ ਹੋਰ ਸਿੱਖ ਜਰਨੈਲਾਂ ਨੂੰ ਸ਼ਹੀਦ ਕੀਤੇ ਜਾਣ ਦੇ ਪਸ਼ਚਾਤਾਪ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਅਤੇ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਸੀ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸਿੱਖਾਂ ਨੂੰ ਹਮੇਸ਼ਾ ਹੀ ਵਿਰੋਧੀਆਂ ਦੀ ਚਾਲਾਂ ਦਾ ਸ਼ਿਕਾਰ ਹੋਣਾ ਪਿਆ ਹੈ। ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਅੰਗਰੇਜ਼ਾਂ ਨੇ ਸਿੱਖ ਰਾਜ ਨੂੰ ਖ਼ਤਮ ਕਰਨ ਲਈ ਡੋਗਰਿਆਂ ਨੂੰ ਆਪਣਾ ਹੱਥ-ਠੋਕਾ ਬਣਾਇਆ। ਜਿਸ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਸੈਨਿਕਾਂ ਹੱਥੋਂ ਹੀ ਬਾਬਾ ਬੀਰ ਸਿੰਘ ਨੌਰੰਗਾਬਾਦੀ ਸਮੇਤ ਸਿੱਖ ਜਰਨੈਲਾਂ ਨੂੰ ਸ਼ਹਾਦਤ ਨੂੰ ਸਹਿਣਾ ਪਿਆ।
ਉਨ੍ਹਾਂ ਕਿਹਾ ਕਿ ਅੱਜ ਵੀ ਅਜਿਹੀਆਂ ਕਈ ਸਿੱਖ ਵਿਰੋਧੀ ਸ਼ਕਤੀਆਂ ਸਿੱਖਾਂ ਨੂੰ ਲੜਾ ਰਹੀਆਂ ਹਨ। ਸਿੱਖਾਂ ਨਾਲ ਹੋ ਰਹੇ ਧੱਕੇ ਦਾ ਕਾਰਨ ਸਾਡਾ ਇਕੱਠੇ ਨਾ ਹੋਣਾ ਹੈ। ਉਨ੍ਹਾਂ ਮੌਜੂਦਾ ਸਮੇਂ ਅੰਦਰ ਸਿੱਖਾਂ ਨੂੰ ਭਰਾ ਮਾਰੂ ਜੰਗ ਤੋਂ ਬਚਣ ਅਤੇ ਇਕਜੁਟ ਹੋਣ ਦੀ ਅਪੀਲ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਜੰਮੂ ਕਸ਼ਮੀਰ ਅਤੇ ਰਾਜਿਸਥਾਨ ਅੰਦਰ ਪੰਜਾਬੀ ਨੂੰ ਅਣਦੇਖਿਆ ਕੀਤੇ ਜਾਣ ’ਤੇ ਵੀ ਸਵਾਲ ਉਠਾਇਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੋਗਰਿਆਂ ਵੱਲੋਂ 176 ਸਾਲ ਪਹਿਲਾਂ ਕੀਤੇ ਗਏ ਕਤਲੇਆਮ ਦਾ ਇਤਿਹਾਸ ਸਾਂਝਾ ਕਰਦਿਆਂ ਸਿੱਖ ਕੌਮ ਨੂੰ ਵਰਤਮਾਨ ਸਮੇਂ ਸੁਚੇਤ ਰੂਪ ਵਿਚ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਹੋਣ ਦੀ ਪ੍ਰੇਰਤ ਕੀਤਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਉਨ੍ਹਾਂ ਕਿਹਾ ਕਿ ਅੱਜ ਵੀ ਅਜਿਹੀਆਂ ਕਈ ਸਿੱਖ ਵਿਰੋਧੀ ਸ਼ਕਤੀਆਂ ਸਿੱਖਾਂ ਨੂੰ ਲੜਾ ਰਹੀਆਂ ਹਨ। ਸਿੱਖਾਂ ਨਾਲ ਹੋ ਰਹੇ ਧੱਕੇ ਦਾ ਕਾਰਨ ਸਾਡਾ ਇਕੱਠੇ ਨਾ ਹੋਣਾ ਹੈ। ਉਨ੍ਹਾਂ ਮੌਜੂਦਾ ਸਮੇਂ ਅੰਦਰ ਸਿੱਖਾਂ ਨੂੰ ਭਰਾ ਮਾਰੂ ਜੰਗ ਤੋਂ ਬਚਣ ਅਤੇ ਇਕਜੁਟ ਹੋਣ ਦੀ ਅਪੀਲ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਜੰਮੂ ਕਸ਼ਮੀਰ ਅਤੇ ਰਾਜਿਸਥਾਨ ਅੰਦਰ ਪੰਜਾਬੀ ਨੂੰ ਅਣਦੇਖਿਆ ਕੀਤੇ ਜਾਣ ’ਤੇ ਵੀ ਸਵਾਲ ਉਠਾਇਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੋਗਰਿਆਂ ਵੱਲੋਂ 176 ਸਾਲ ਪਹਿਲਾਂ ਕੀਤੇ ਗਏ ਕਤਲੇਆਮ ਦਾ ਇਤਿਹਾਸ ਸਾਂਝਾ ਕਰਦਿਆਂ ਸਿੱਖ ਕੌਮ ਨੂੰ ਵਰਤਮਾਨ ਸਮੇਂ ਸੁਚੇਤ ਰੂਪ ਵਿਚ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਹੋਣ ਦੀ ਪ੍ਰੇਰਤ ਕੀਤਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904 Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















