ਪੜਚੋਲ ਕਰੋ
Advertisement
ਅੱਠ ਜ਼ਿਲ੍ਹਿਆ 'ਚ ਮੁੜ ਪੰਚਾਇਤੀ ਚੋਣਾਂ ਕਰਾਉਣ ਦਾ ਹੁਕਮ, ਗੜਬੜੀ ਦੀਆਂ ਸ਼ਿਕਾਇਤਾਂ ਮਗਰੋਂ ਫੈਸਲਾ
ਚੰਡੀਗੜ੍ਹ: ਰਾਜ ਚੋਣ ਕਮਿਸ਼ਨ ਪੰਜਾਬ ਨੇ ਅੱਜ 8 ਜ਼ਿਲ੍ਹਿਆਂ ਦੇ 14 ਬੂਥਾਂ ਉੱਤੇ ਸਰਪੰਚ ਤੇ ਪੰਚ ਲਈ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ। ਜਿਨ੍ਹਾਂ ਬੂਥਾਂ 'ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਉੱਥੇ ਵੋਟਾਂ ਦੌਰਾਨ ਗੜਬੜੀਆਂ ਦੀ ਰਿਪੋਰਟਾਂ ਪ੍ਰਾਪਤ ਹੋਈਆਂ ਸਨ। ਇਨ੍ਹਾਂ 14 ਥਾਂਵਾਂ ਉੱਤੇ ਭਲਕੇ 2 ਜਨਵਰੀ ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ। ਭਲਕੇ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।
ਚੋਣ ਕਮਿਸ਼ਨ ਮੁਤਾਬਕ ਅੰਮ੍ਰਿਤਸਰ ਦੇ ਜ਼ਿਲ੍ਹੇ ਦੇ ਵੇਰਕਾ ਬਲਾਕ ਦੇ ਪਿੰਡ ਵਡਾਲਾ ਭਿੱਟੇਵਿੰਡ ਤੇ ਬਲਾਕ ਹਰਸ਼ਾ ਛੀਨਾ ਦੀ ਪੰਚਾਇਤ ਦਾਲੇਹ ਦੀ ਸਮੁੱਚੀ ਪੰਚਾਇਤ, ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਬਲਾਕ ਦੀ ਪੰਚਾਇਤ ਬਜੁਰਗਵਾਲਾ ਦੀ ਸਮੁੱਚੀ ਪੰਚਾਇਤ ਤੇ ਇਸੇ ਬਲਾਕ ਦੇ ਪਿੰਡ ਚੌੜਾ ਦੀ ਵਾਰਡ ਨੰਬਰ 5 ਤੇ 6 ਵਿੱਚ ਮੁੜ ਵੋਟਾਂ ਪੈਣਗੀਆਂ। ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਬਲਾਕ ਦੇ ਪਿੰਡ ਲਖਮੀਰ ਕੇ ਹਿਠਾੜ ਦੀ ਸਮੁੱਚੀ ਪੰਚਾਇਤ ਤੇ ਇਸੇ ਬਲਾਕ ਅਧੀਨ ਆਉਂਦੇ ਨਾਨਕਪੁਰਾ ਪਿੰਡ ਦੇ ਮਹੱਲਾ ਨਾਨਕਪੁਰਾ ਵਿੱਚ ਮੁੜ ਵੋਟਾਂ ਪੈਣਗੀਆਂ।
ਲੁਧਿਆਣਾ ਜ਼ਿਲ੍ਹੇ ਦੇ ਬਲਾਕ ਸੁਧਾਰ ਪੈਂਦੇ ਪਿੰਡ ਦੇਵਤਵਾਲ ਦੀ ਸਮੁੱਚੀ ਪੰਚਾਇਤ ਲਈ ਵੋਟਾਂ ਪੈਣਗੀਆਂ। ਪਟਿਆਲਾ ਜ਼ਿਲ੍ਹੇ ਦੇ ਘਨੌਰ ਬਲਾਕ ਦੇ ਪਿੰਡ ਲਾਛੜੂ ਤੇ ਹਰੀ ਮਾਜਰਾ ਤੇ ਬਲਾਕ ਪਟਿਆਲਾ ਦੇ ਪਿੰਡ ਮਹਿਮਦਪੁਰ ਦੀ ਸਮੁੱਚੀ ਪੰਚਾਇਤ ਲਈ ਮੁੜ ਵੋਟਾਂ ਪੈਣਗੀਆਂ। ਜਲੰਧਰ ਦੇ ਗ੍ਰਾਮ ਪੰਚਾਇਤ ਸੈਦਪੁਰ ਝਿੜੀ (ਵੈਸਟ ਸਾਈਡ) ਦੇ ਵਾਰਡ ਨੰਬਰ 7 ਵਿੱਚ ਮੁੜ ਵੋਟਾਂ ਪੈਣਗੀਆਂ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪਿੰਡ ਟਰੜਕ ਤੇ ਘਟੋਰ ਵਿੱਚ ਸਰਪੰਚ ਲਈ ਮੁੜ ਵੋਟਾਂ ਪੈਣਗੀਆਂ ਜਦਕਿ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਵਾਲਾ ਦੇ ਪਿੰਡ ਰਤਨਗੜ੍ਹ ਵਿੱਚ ਸਰਪੰਚ ਲਈ ਮੁੜ ਵੋਟਾਂ ਪੈਣਗੀਆਂ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਕਾਰੋਬਾਰ
ਪਾਲੀਵੁੱਡ
Advertisement