ਪੜਚੋਲ ਕਰੋ

ਰੇਤ ਦੇ ਗੈਰ-ਕਾਨੂੰਨੀ ਖਣਨ ਦੀ ਜਾਣਕਾਰੀ ਦਿਓ ਤੇ 25000 ਰੁਪਏ ਇਨਾਮ ਪਾਓ

ਡਿਪਟੀ ਕਮਿਸ਼ਨਰਾਂ ਨੂੰ  ਇਸ ਸਬੰਧ ਵਿੱਚ ਨਿਯਮਾਂ ਦੀ ਕਿਸੇ ਵੀ ਉਲੰਘਣਾ ਬਾਰੇ ਵੀਡੀਓ ਜਾਂ ਕਿਸੇ ਹੋਰ ਰੂਪ ਵਿੱਚ ਸਬੂਤ ਦੇਣ ਲਈ 25000 ਰੁਪਏ ਦੇ ਇਨਾਮ ਦਾ ਐਲਾਨ ਕਰਨ ਲਈ ਵੀ ਕਿਹਾ।

ਚੰਡੀਗੜ੍ਹ: ਇਹ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਈ ਜਾ ਸਕੇ ਅਤੇ ਰੇਤ ਦੀਆਂ ਕੀਮਤਾਂ ਸਰਕਾਰ ਵੱਲੋਂ ਨਿਰਧਾਰਤ 5.50 ਪ੍ਰਤੀ ਕਿਊਬਿਕ ਫੁੱਟ `ਤੇ ਸਥਿਰ ਰਹਿਣ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਬੰਧਤ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਖਣਨ ਵਾਲੀਆਂ ਥਾਵਾਂ `ਤੇ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ  ਇਸ ਸਬੰਧ ਵਿੱਚ ਨਿਯਮਾਂ ਦੀ ਕਿਸੇ ਵੀ ਉਲੰਘਣਾ ਬਾਰੇ ਵੀਡੀਓ ਜਾਂ ਕਿਸੇ ਹੋਰ ਰੂਪ ਵਿੱਚ ਸਬੂਤ ਦੇਣ ਲਈ 25000 ਰੁਪਏ ਦੇ ਇਨਾਮ ਦਾ ਐਲਾਨ ਕਰਨ ਲਈ ਵੀ ਕਿਹਾ।

ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰੇਕ ਮਾਈਨਿੰਗ ਸਾਈਟ ਤੋਂ ਅੰਤਿਮ ਮੰਜ਼ਿਲ ਤੱਕ ਦੀ ਦੂਰੀ ਦੀਆਂ ਦਰਾਂ ਸਬੰਧਤ ਡਿਪਟੀ ਕਮਿਸ਼ਨਰ ਦੁਆਰਾ ਤੈਅ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਇਹ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜੇਕਰ ਕਿਸੇ ਵੀ ਪਿੰਡ ਦੀ ਪੰਚਾਇਤ ਰੇਤ ਦੀ ਮੰਗ ਕਰਦੀ ਹੈ ਤਾਂ ਉਸ ਨੂੰ ਇਹ ਮਾਈਨਿੰਗ ਵਾਲੀਆਂ ਥਾਵਾਂ ਤੋਂ ਹੀ ਮੁਫ਼ਤ ਮੁਹੱਈਆ ਕਰਵਾਈ ਜਾਵੇ। ਚੰਨੀ ਨੇ ਕਿਹਾ ਕਿ ਰੇਤ ਦੀ ਢੋਆ-ਢੁਆਈ ਕਰਨ ਵਾਲੀਆਂ ਟਰਾਲੀਆਂ ਤੋਂ ਕੋਈ ਚਾਰਜ ਨਾ ਲਿਆ ਜਾਵੇ ਅਤੇ ਸਿਰਫ਼ ਟਰੱਕਾਂ ਤੋਂ  5.50 ਪ੍ਰਤੀ ਕਿਊਬਿਕ ਫੁੱਟ ਚਾਰਜ ਕੀਤਾ ਜਾਵੇ। 

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਾਨੂੰਨੀ ਸਾਈਟਾਂ ਦੀ ਗਿਣਤੀ ਵਧਾਉਣ ਅਤੇ ਪਹਿਲਾਂ ਬੰਦ ਕੀਤੀਆਂ ਸਾਈਟਾਂ ਨੂੰ ਚਾਲੂ ਕਰਨ `ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਇਸ ਸਬੰਧੀ ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਮੋਹਾਲੀ ਅਤੇ ਰੋਪੜ ਜ਼ਿਲ੍ਹਿਆਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦਰਮਿਆਨ ਤਾਲਮੇਲ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਸਿਆਸੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਉਹ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਦ੍ਰਿੜ ਹਨ।

ਟਾਪ ਹੈਡਲਾਈਨ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget