ਨਸ਼ਾ ਤਸਕਰਾਂ ਖਿਲਾਫ ਸੂਚਨਾ ਦੇਣੀ ਟੀਮ ਨੂੰ ਪਈ ਮਹਿੰਗੀ, ਤਸਕਰਾਂ ਨੇ ਕੀਤਾ ਹਮਲਾ
ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਜੱਦੀ ਪਿੰਡ ਮਚਾਕੀ ਖੁਰਦ ਵਿਖੇ ਹੀ ਉਨ੍ਹਾਂ ਵੱਲੋਂ ਤਿਆਰ ਕੀਤੀ ਗਈ ਨਸ਼ਾ ਵਿਰੋਧੀ ਟੀਮ ਮੈਬਰਾਂ ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕਰ ਦਿੱਤਾ ਗਿਆ।
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਗਰੰਟੀ ਦਿੱਤੀ ਗਈ ਸੀ ਕਿ ਪੰਜਾਬ 'ਚੋਂ ਨਸ਼ਾ ਖ਼ਤਮ ਕੀਤਾ ਜਾਵੇਗਾ। ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਨਾਲ ਹੀ ਅਪੀਲ ਕੀਤੀ ਗਈ ਸੀ ਕਿ ਲੋਕ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਤਾਂ ਜੋ ਉਨ੍ਹਾਂ ਖਿਲਾਫ ਕਰਵਾਈ ਕੀਤੀ ਜਾ ਸਕੇ, ਪਰ ਫ਼ਰੀਦਕੋਟ ਵਿੱਚ ਨਸ਼ਾ ਤਸਕਰਾਂ ਖਿਲਾਫ਼ ਬੋਲਣਾ ਬਹੁਤ ਮਹਿੰਗਾ ਪੈ ਗਿਆ।
ਜਦੋਂ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਜੱਦੀ ਪਿੰਡ ਮਚਾਕੀ ਖੁਰਦ ਵਿਖੇ ਹੀ ਉਨ੍ਹਾਂ ਵੱਲੋਂ ਤਿਆਰ ਕੀਤੀ ਗਈ ਨਸ਼ਾ ਵਿਰੋਧੀ ਟੀਮ ਮੈਬਰਾਂ ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਜਿਸ ਵਿਚ ਬਚਾਅ ਕਰਨ ਆਈ ਉਸ ਦੀ ਮਾਤਾ 'ਤੇ ਵੀ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਇਸ ਤੋਂ ਬਾਅਦ ਜ਼ਖ਼ਮੀਆਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਨ੍ਹਾਂ ਦਾ ਹਾਲ ਚਾਲ ਪੁੱਛਣ ਖੁਦ ਫਰੀਦਕੋਟ ਦੇ ਵਿਧਾਇਕ ਸਿੰਘ ਸੇਖੋਂ ਹਸਪਤਾਲ ਪੁੱਜੇ।
ਜ਼ਖ਼ਮੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਪਿੰਡ ਵਿਚ ਕੁਝ ਨੌਜਵਾਨਾਂ ਵੱਲੋਂ ਨਸ਼ਾ ਵੇਚਿਆ ਜਾ ਰਿਹਾ ਹੈ ਉਨ੍ਹਾਂ ਖਿਲਾਫ ਆਵਾਜ਼ ਉਠਾਈ ਜਾ ਰਹੀ ਹੈ, ਪਰ ਲਗਾਤਾਰ ਉਨ੍ਹਾਂ 'ਤੇ ਜਾਨਲੇਵਾ ਹਮਲੇ ਹੋ ਰਹੇ ਹਨ। ਕੱਲ੍ਹ ਸ਼ਾਮ ਵੀ ਕੁਝ ਹਥਿਆਰਬੰਦ ਲੋਕਾਂ ਵੱਲੋਂ ਉਨ੍ਹਾਂ 'ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ ਗਿਆ।
ਅਮਰੀਕਾ ਦੇ ਸ਼ਿਕਾਗੋ 'ਚ ਕਈ ਥਾਵਾਂ 'ਤੇ ਫਾਇਰਿੰਗ, 8 ਲੋਕਾਂ ਦੀ ਮੌਤ; 16 ਜ਼ਖਮੀ
ਸ਼ਿਕਾਗੋ: ਅਮਰੀਕਾ ਤੋਂ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਵਾਰ ਫਿਰ ਸ਼ਿਕਾਗੋ ਵਿੱਚ ਵੀਕੈਂਡ ਵਿੱਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਵਿੱਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ। ਇਸ ਨਾਲ ਹੀ 16 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇੱਕ ਸਥਾਨਕ ਪ੍ਰਸਾਰਕ ਨੇ ਸਿਟੀ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਸ਼ੁੱਕਰਵਾਰ ਸ਼ਾਮ ਕਰੀਬ 5:45 ਵਜੇ ਵਾਪਰੀ।
ਸ਼ਿਕਾਗੋ ਦੇ ਦੱਖਣੀ ਕਿਲਪੈਟ੍ਰਿਕ ਇਲਾਕੇ ਵਿੱਚ ਇੱਕ 69 ਸਾਲਾ ਵਿਅਕਤੀ ਦੀ ਉਸ ਦੇ ਘਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਅਨੁਸਾਰ ਪੀੜਤਾਂ ਵਿੱਚ ਇੱਕ ਨਾਬਾਲਗ ਤੋਂ ਇਲਾਵਾ ਇੱਕ 62 ਸਾਲਾ ਔਰਤ ਸਮੇਤ ਹਰ ਉਮਰ ਵਰਗ ਦੇ ਲੋਕ ਸ਼ਾਮਲ ਹਨ।
ਰਿਪੋਰਟ 'ਚ ਕਿਹਾ ਗਿਆ ਹੈ ਕਿ ਗੋਲੀਬਾਰੀ ਦੀਆਂ ਇਹ ਘਟਨਾਵਾਂ ਬ੍ਰਾਇਟਨ ਪਾਰਕ, ਦੱਖਣੀ ਇੰਡੀਆਨਾ, ਨਾਰਥ ਕੇਡਜੀ ਐਵੇਨਿਊ, ਹੰਬੋਲਟ ਪਾਰਕ ਸਮੇਤ ਕਈ ਇਲਾਕਿਆਂ 'ਚ ਵਾਪਰੀਆਂ। ਇੱਕ ਮੀਡੀਆ ਆਉਟਲੈਟ ਦੇ ਅਨੁਸਾਰ ਪਿਛਲੇ ਹਫਤੇ ਦੇ ਅੰਤ ਵਿੱਚ ਪੂਰੇ ਸ਼ਹਿਰ ਵਿੱਚ ਗੋਲੀਬਾਰੀ ਵਿੱਚ ਅੱਠ ਲੋਕ ਮਾਰੇ ਗਏ ਸਨ ਤੇ 42 ਹੋਰ ਜ਼ਖਮੀ ਹੋ ਗਏ ਸਨ।