Punjab News: ਸੂਤਰਾਂ ਤੋਂ ਹਵਾਲੇ ਤੋ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਅੱਜ ਹੋਈ ਕਿਸਾਨਾਂ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੇ ਕਿਸਾਨਾਂ ਨੂੰ ਰਸਤਾ ਖੋਲ੍ਹਣ ਦੀ ਅਪੀਲ ਕੀਤੀ। ਪੰਜਾਬ ਸਰਕਾਰ ਨੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਵੇਖਦਿਆਂ ਕਿਸਾਨਾਂ ਨੂੰ ਰਸਤਾ ਖੋਲ੍ਹਣ ਲਈ ਕਿਹਾ ਹੈ।


ਕਿਸਾਨਾਂ ਨੇ ਸਰਕਾਰ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਇੱਕ ਰਸਤਾ ਖੋਲ੍ਹਣ ਦੀ ਪੇਸ਼ਕਸ਼ ਵੀ ਕੀਤੀ ਗਈ ਸੀ, ਜਿਸ ਨੂੰ ਕਿਸਾਨਾਂ ਨੇ ਪੂਰੀ ਤਰ੍ਹਾਂ ਠੁਕਰਾ ਦਿੱਤਾ ਹੈ।