Republic Day 2024: ...ਤਾਂ ਇਸ ਕਰਕੇ ਨਹੀਂ ਪਰੇਡ ਵਿੱਚ ਸ਼ਾਮਲ ਕੀਤੀ ਗਈ ਪੰਜਾਬ ਦੀ ਝਾਕੀ, ਭਾਜਪਾ ਨੇ ਦੱਸੀ ਅਸਲ ਵਜ੍ਹਾ
Republic Day 2024 Parade: ਸੀਐਮ ਭਗਵੰਤ ਮਾਨ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕੀਤੇ ਜਾਣ 'ਤੇ ਕੇਂਦਰ 'ਤੇ ਵਿਤਕਰੇ ਦਾ ਦੋਸ਼ ਲਗਾਇਆ ਸੀ। ਹੁਣ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਮਾਨ 'ਤੇ ਨਿਸ਼ਾਨਾ ਸਾਧਿਆ ਹੈ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਦੀ ਪਰੇਡ 'ਚ ਪੰਜਾਬ ਦੀ ਝਾਕੀ ਨਾ ਚੱਲਣ ਦੇਣ 'ਤੇ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੀਐਮ ਮਾਨ ਨੇ ਕੇਂਦਰ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਸੀ ਕਿ 26 ਜਨਵਰੀ ਦੀ ਪਰੇਡ 'ਚ ਭਾਜਪਾ ਸ਼ਾਸਤ ਰਾਜਾਂ ਨੂੰ ਜ਼ਿਆਦਾ ਤਰਜੀਹ ਦਿੱਤੀ ਗਈ। ਪਰੇਡ ਦਾ ਭਗਵਾ ਰੰਗ ਹੋ ਗਿਆ ਹੈ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸੀਐਮ ਮਾਨ ਦੇ ਦੋਸ਼ਾਂ 'ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਝਾਂਕੀ ਨੂੰ ਰੱਦ ਕਰਨ ਦਾ ਅਸਲ ਕਾਰਨ ਇਹ ਹੈ ਕਿ ਇਸ ਵਿੱਚ ਮਾਈ ਭਾਗੋ ਜੀ ਜਾਂ ਸ਼ਹੀਦਾਂ ਦੀ ਥਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਤਸਵੀਰਾਂ ਪ੍ਰਮੁੱਖਤਾ ਨਾਲ ਦਿਖਾਈਆਂ ਗਈਆਂ ਹਨ।
The real reason for rejection of Punjab Tableau is that it prominently showed pics of Arvind Kejriwal & Bhagwant Mann rather than Mai Bhago Ji or martyrs!
— Manjinder Singh Sirsa (@mssirsa) December 29, 2023
Mann Sahab is shamelessly lying; and worst is he has surrendered Punjab’s sovereignty in the feet of Kejriwal.
Tussi Ta… pic.twitter.com/qF81TUHOyC
ਇਸ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸੀ.ਐਮ ਮਾਨ 'ਤੇ ਝੂਠ ਬੋਲਣ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਮਾੜੀ ਗੱਲ ਇਹ ਹੈ ਕਿ ਉਨ੍ਹਾਂ ਨੇ ਪੰਜਾਬ ਦੀ ਪ੍ਰਭੂਸੱਤਾ ਕੇਜਰੀਵਾਲ ਦੇ ਪੈਰੀਂ ਸੌਂਪ ਦਿੱਤੀ ਹੈ। ਪੰਜਾਬ 'ਚ ਬਦਲਾਅ ਦੇ ਨਾਂ 'ਤੇ ਪੰਜਾਬ ਨੂੰ ਕੇਜਰੀਵਾਲ ਦਾ ਗੁਲਾਮ ਬਣਾ ਦਿੱਤਾ ਗਿਆ ਹੈ।
CM ਮਾਨ ਨੇ ਕੀ ਕਿਹਾ?
ਜਦੋਂ 26 ਜਨਵਰੀ ਨੂੰ ਪਰੇਡ ਵਿੱਚ ਪੰਜਾਬ ਦੀ ਝਾਂਕੀ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਪੁੱਛਿਆ ਗਿਆ ਸੀ ਕਿ ਕੀ ਉਹ ਇਸ ਵਾਰ ਝਾਕੀ ਲਿਆਵੇਗਾ ਜਾਂ ਨਹੀਂ। ਇਸ ’ਤੇ ਕੇਂਦਰ ਸਰਕਾਰ ਨੂੰ 4 ਅਗਸਤ ਨੂੰ ਪੱਤਰ ਲਿਖ ਕੇ ਝਾਂਕੀ ਲਾਉਣ ਦੀ ਇੱਛਾ ਪ੍ਰਗਟਾਈ ਸੀ। 3 ਡਿਜ਼ਾਈਨ ਵੀ ਭੇਜੇ ਗਏ ਸਨ। ਇੱਕ ਡਿਜ਼ਾਇਨ ਵਿੱਚ ਪੰਜਾਬ ਦੀਆਂ ਕੁਰਬਾਨੀਆਂ ਅਤੇ ਸ਼ਹਾਦਤਾਂ ਦੇ ਇਤਿਹਾਸ ਨੂੰ ਦਰਸਾਇਆ ਗਿਆ ਸੀ, ਦੂਜੇ ਵਿੱਚ ਮਾਈ ਭਾਗੋ ਪਹਿਲੀ ਮਹਿਲਾ ਯੋਧਾ ਅਤੇ ਤੀਜੇ ਵਿੱਚ ਪੰਜਾਬ ਦੇ ਅਮੀਰ ਵਿਰਸੇ ਅਤੇ ਇਤਿਹਾਸ ਨੂੰ ਦਰਸਾਇਆ ਗਿਆ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਦੇ ਅਧਿਕਾਰੀਆਂ ਨਾਲ ਪੰਜਾਬ ਦੀਆਂ 3 ਮੀਟਿੰਗਾਂ ਵੀ ਹੋਈਆਂ ਪਰ ਫਿਰ ਵੀ ਉਸ ਨੂੰ 26 ਜਨਵਰੀ ਦੀ ਪਰੇਡ ਵਿਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਦੇ ਨਾਲ ਹੀ ਦਿੱਲੀ ਨੂੰ ਵੀ ਪਰੇਡ ਵਿੱਚ ਝਾਂਕੀ ਕੱਢਣ ਦੀ ਇਜਾਜ਼ਤ ਨਹੀਂ ਮਿਲੀ। ਉਨ੍ਹਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।