Republic Day: ਬੁੱਧਵਾਰ ਨੂੰ ਗਣਤੰਤਰ ਦਿਵਸ ਪਰੇਡ ਦੌਰਾਨ ਪੰਜਾਬ ਦੀ ਝਾਕੀ ਦਾ ਵਿਸ਼ਾ 'ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬ ਦਾ ਯੋਗਦਾਨ' ਸੀ, ਜਿਸ ਵਿੱਚ ਆਜ਼ਾਦੀ ਲਹਿਰ ਦੇ ਸ਼ਹੀਦ ਭਗਤ ਸਿੰਘ ਅਤੇ ਊਧਮ ਸਿੰਘ ਨੂੰ ਪ੍ਰਮੁੱਖਤਾ ਨਾਲ ਦਰਸਾਇਆ ਗਿਆ।
ਝਾਕੀ ਦੇ ਸਾਹਮਣੇ ਸ਼ਹੀਦ ਭਗਤ ਸਿੰਘ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਦੇ ਨਾਲ ਅੰਗਰੇਜ਼ ਹਕੂਮਤ ਦੇ ਵਿਰੋਧ ਵਿੱਚ ਹੱਥ ਉਠਾ ਕੇ ਉਸ ਦੀ ਜੀਵਨੀ ਪ੍ਰਤੀਕ੍ਰਿਤੀ ਦਿਖਾਈ ਗਈ। ਤਿੰਨਾਂ ਨੂੰ ਅੰਗਰੇਜ਼ਾਂ ਦੇ ਰਾਜ ਦੌਰਾਨ ਇਕੱਠੇ ਫਾਂਸੀ ਦਿੱਤੀ ਗਈ ਸੀ।
ਝਾਂਕੀ ਦੇ ਕੇਂਦਰੀ ਹਿੱਸੇ ਵਿੱਚ ਪੰਜਾਬ ਦੇ ਇੱਕ ਹੋਰ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦੇ ਸਾਈਮਨ ਕਮਿਸ਼ਨ ਦਾ ਵਿਰੋਧ ਕਰਨ ਅਤੇ ਜ਼ਖਮੀ ਹੋਣ ਦਾ ਦ੍ਰਿਸ਼ ਦਰਸਾਇਆ ਗਿਆ। ਝਾਕੀ ਵਿੱਚ ਊਧਮ ਸਿੰਘ ਦੀ ਇੱਕ ਵਿਸ਼ਾਲ ਤਸਵੀਰ ਵੀ ਪ੍ਰਦਰਸ਼ਿਤ ਕੀਤੀ ਗਈ, ਜਿਸਨੇ ਮਾਈਕਲ ਓ ਡਵਾਇਰ ਨੂੰ ਗੋਲੀ ਮਾਰ ਕੇ ਜਲ੍ਹਿਆਂਵਾਲਾ ਬਾਗ ਸਾਕੇ ਦਾ ਬਦਲਾ ਲਿਆ ਸੀ, ਜਦੋਂ ਕਿ ਝਾਕੀ ਦੇ ਪਿਛਲੇ ਹਿੱਸੇ ਵਿੱਚ ਕਰਤਾਰਪੁਰ, ਪੰਜਾਬ ਵਿੱਚ "ਜੰਗ-ਏ-ਆਜ਼ਾਦੀ ਯਾਦਗਾਰ" ਨੂੰ ਦਰਸਾਇਆ ਗਿਆ।
ਗਣਤੰਤਰ ਦਿਵਸ ਪਰੇਡ ਦੌਰਾਨ, ਰਾਜਾਂ ਨੇ ਝਾਂਕੀ ਰਾਹੀਂ ਆਪਣੇ ਸੱਭਿਆਚਾਰ, ਦੇਸ਼ ਲਈ ਯੋਗਦਾਨ ਅਤੇ ਹੋਰ ਪ੍ਰਮੁੱਖ ਵਿਸ਼ੇਸ਼ਤਾਵਾਂ ਨੂੰ ਪ੍ਰਦਰਸ਼ਿਤ ਕੀਤਾ ਸੀ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ