ਪੜਚੋਲ ਕਰੋ

Punjab polirtics: ਆਪ 'ਚ ਸ਼ਾਮਲ ਹੋਣ ਦਾ ਪਵਨ ਟੀਨੂੰ ਨੇ ਕੀ ਦੱਸਿਆ ਕਾਰਨ ? ਜਾਣੋ

ਪਵਨ ਟੀਨੂੰ ਦੇ ਸ਼੍ਰੋਮਣੀ ਅਕਾਲੀ ਦਲ ਛੱਡਣ ਨਾਲ ਦੋਆਬੇ ਵਿੱਚ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ।  ਪਵਨ ਟੀਨੂੰ ਦੇ ਨਾਲ ਉਨ੍ਹਾਂ ਦੇ ਪਾਰਟੀ ਸਾਥੀ ਅਤੇ ਸੀਨੀਅਰ ਅਕਾਲੀ ਆਗੂ ਗੁਰਚਰਨ ਸਿੰਘ ਚੰਨੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

Punjab Politics: ਦੋਆਬਾ ਖੇਤਰ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜਬੂਤੀ ਮਿਲੀ ਹੈ।  ਜਲੰਧਰ ਤੇ ਦੁਆਬਾ ਖੇਤਰ ਦੇ ਵੱਡੇ ਦਲਿਤ ਆਗੂ ਅਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ‘ਆਪ’ ਵਿੱਚ ਸ਼ਾਮਲ ਹੋ ਗਏ। ਪਵਨ ਕੁਮਾਰ ਟੀਨੂੰ ਅਕਾਲੀ ਦਲ ਦੀ ਟਿਕਟ 'ਤੇ ਦੋ ਵਾਰ ਜਲੰਧਰ ਦੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ।  ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਟੀਨੂੰ ਨੂੰ ਪਾਰਟੀ 'ਚ ਸ਼ਾਮਲ ਕਰਕੇ 'ਆਪ' ਪਰਿਵਾਰ 'ਚ ਸਵਾਗਤ ਕੀਤਾ।  ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਕੇ ਸਾਨੂੰ ਮਜ਼ਬੂਤ ​​ਕਰ ਰਹੇ ਹਨ।

ਪਵਨ ਟੀਨੂੰ ਦੇ ਸ਼੍ਰੋਮਣੀ ਅਕਾਲੀ ਦਲ ਛੱਡਣ ਨਾਲ ਦੋਆਬੇ ਵਿੱਚ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ।  ਪਵਨ ਟੀਨੂੰ ਦੇ ਨਾਲ ਉਨ੍ਹਾਂ ਦੇ ਪਾਰਟੀ ਸਾਥੀ ਅਤੇ ਸੀਨੀਅਰ ਅਕਾਲੀ ਆਗੂ ਗੁਰਚਰਨ ਸਿੰਘ ਚੰਨੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਪਵਨ ਟੀਨੂੰ ਦੀ ਦੁਆਬਾ ਖੇਤਰ ਦੇ ਲੋਕਾਂ ਵਿੱਚ ਬਹੁਤ ਚੰਗੀ ਪਕੜ ਹੈ।  ਉਹ ਉੱਥੋਂ ਦੀ ਰਾਜਨੀਤੀ ਵਿੱਚ ਬਹੁਤ ਪ੍ਰਭਾਵਸ਼ਾਲੀ ਵਿਅਕਤੀ ਹਨ।  ਟੀਨੂੰ 2012 ਅਤੇ 2017 ਵਿੱਚ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ।  ਉਨਾਂ ਨੇ 2014 ਵਿੱਚ ਜਲੰਧਰ ਤੋਂ ਲੋਕ ਸਭਾ ਚੋਣ ਵੀ ਲੜੀ ਸੀ, ਪਰ ਮਰਹੂਮ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਤੋਂ ਹਾਰ ਗਏ ਸਨ।

ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਵਨ ਟੀਨੂੰ ਨੇ ਕਿਹਾ ਕਿ ਅਸੀਂ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਾਂ।  ਦੇਸ਼ ਵਿੱਚ ਸਿਰਫ ਆਮ ਆਦਮੀ ਪਾਰਟੀ ਹੀ ਹੈ ਜੋ ਸੰਵਿਧਾਨ ਨੂੰ ਬਚਾਉਣ ਲਈ ਲੜ ਰਹੀ ਹੈ।

ਇਸ ਤੋਂ ਇਲਾਵਾ 'ਆਪ' ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦੋ ਸਾਲਾਂ 'ਚ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਤੋਂ ਮੈਂ ਬਹੁਤ ਪ੍ਰਭਾਵਿਤ ਹਾਂ।  ਅੱਜ ਆਮ ਲੋਕਾਂ ਦੀਆਂ ਲੋੜਾਂ ਪੂਰੀਆਂ ਹੋ ਰਹੀਆਂ ਹਨ।  ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ।  ਆਮ ਲੋਕ ਮੁਹੱਲਾ ਕਲੀਨਿਕਾਂ ਵਿੱਚ ਮੁਫਤ ਇਲਾਜ ਅਤੇ ਮੁਫਤ ਦਵਾਈਆਂ ਪ੍ਰਾਪਤ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਆਮ ਲੋਕਾਂ ਦੇ ਆਗੂ ਹਨ।  ਕੋਈ ਵੀ ਆਮ ਆਦਮੀ ਆਪਣੀ ਕਾਰ ਰੋਕ ਕੇ ਉਨਾਂ ਨੂੰ ਮਿਲਦਾ ਹੈ।  ਪੰਜਾਬ ਨੂੰ ਕਦੇ ਵੀ ਕੋਈ ਮੁੱਖ ਮੰਤਰੀ ਨਹੀਂ ਮਿਲਿਆ ਜਿਸ ਨੂੰ ਆਮ ਆਦਮੀ ਕਿਸੇ ਵੇਲੇ ਵੀ ਮਿਲ ਸਕੇ।  ਇਸ ਲਈ ਅਸੀਂ ਸੋਚਿਆ ਕਿ ਸਾਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦਾ ਸਮਰਥਨ ਕਰਨਾ ਚਾਹੀਦਾ ਹੈ।

ਅਕਾਲੀ ਦਲ 'ਤੇ  ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ 'ਚ ਹੇਠਾਂ ਤੋਂ ਲੈ ਕੇ ਉੱਪਰ ਤੱਕ ਅਨਿਸ਼ਚਿਤਤਾ ਅਤੇ ਅਸੁਰੱਖਿਆ ਦਾ ਮਾਹੌਲ ਹੈ। ਵਹਕਰਾਂ ਵਿੱਚ ਅਸੁਰੱਖਿਆ ਦਾ ਮਾਹੌਲ ਹੈ।  ਜਦੋਂ ਕਿਸੇ ਵੀ ਪਾਰਟੀ ਦੇ ਲੋਕਾਂ ਵਿੱਚ ਅਨਿਸ਼ਚਿਤਤਾ ਅਤੇ ਅਵਿਸ਼ਵਾਸ ਹੋਵੇ ਤਾਂ ਉਹ ਜਿੱਤ ਨਹੀਂ ਸਕਦੀ। ਹੁਣ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ 'ਤੇ ਭਰੋਸਾ ਨਹੀਂ ਰਿਹਾ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget