Emergency Controversy: ਭਾਜਪਾ ਸੰਸਦ ਮੈਂਬਰ ਤੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ (kangana ranaut) ਦੇ ਦਿੱਤੇ ਬਿਆਨਾਂ ਤੋਂ ਬਾਅਦ ਪੰਜਾਬ ਵਿੱਚ ਕਾਰਵਾਈ ਦੀ ਮੰਗ ਉੱਠਣ ਲੱਗੀ ਹੈ। ਕਿਸਾਨਾਂ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਵੀ ਕੰਗਨਾ ਦੇ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਕੀਤੀ ਹੈ। ਕਾਂਗਰਸ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ (Raj Kumar Verka) ਨੇ ਕਿਹਾ ਕਿ ਕੰਗਨਾ ਦੇ ਖ਼ਿਲਾਫ਼ NSA ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਡਿਬਰੂਗੜ੍ਹ ਭੇਜਿਆ ਜਾਵੇ।
ਕਿਸੇ ਦੀ ਸ਼ੈਅ ਉੱਤੇ ਬੋਲ ਰਹੀ ਕੰਗਨਾ
ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ- ਕੰਗਨਾ ਰਣੌਤ ਹਰ ਰੋਜ਼ ਪੰਜਾਬ ਦੇ ਨੇਤਾਵਾਂ ਖ਼ਿਲਾਫ਼ ਜ਼ਹਿਰ ਉਗਲਦੀ ਹੈ। ਅੱਜ ਕੰਗਨਾ ਰਣੌਤ ਨੇ ਕਿਹਾ ਕਿਸਾਨ ਖ਼ਾਲਿਸਤਾਨੀ (Khalistani) ਹਨ। ਕੰਗਨਾ ਨੇ ਕਿਹਾ ਕਿ ਕਿਸਾਨ ਅੰਦੋਲਨ (Farmer protest) ਦੌਰਾਨ ਕਤਲ ਅਤੇ ਬਲਾਤਕਾਰ ਹੋਏ। ਕੰਗਨਾ ਰਣੌਤ ਕਿਸੇ ਦੇ ਸ਼ਹਿ 'ਤੇ ਬੋਲ ਰਹੀ ਹੈ। ਭਾਜਪਾ ਨੂੰ ਇਸ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਹ ਭਾਜਪਾ ਦੀ ਚੁਣੀ ਹੋਈ ਸੰਸਦ ਮੈਂਬਰ ਹੈ। ਉਹ ਕੋਈ ਆਮ ਕਲਾਕਾਰ ਨਹੀਂ ਹੈ, ਉਹ ਐਮ.ਪੀ. ਹੈ। ਭਾਜਪਾ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਤੋਂ NSA ਲਾਉਣ ਦੀ ਮੰਗ
ਇਸ ਮੌਕੇ ਵੇਰਕਾ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕਰਦਾ ਹਾਂ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾਵੇ। ਉਸ ਦੇ ਖਿਲਾਫ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ ਤੇ ਉਸ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਜਾਣਾ ਚਾਹੀਦਾ ਹੈ।
ਕੰਗਨਾ ਦੇ ਕਿਸ ਬਿਆਨ ਉੱਤੇ ਖੜ੍ਹਾ ਹੋਇਆ ਵਿਵਾਦ ?
ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਕਿ ਜੇਕਰ ਸਾਡੀ ਸਿਖਰਲੀ ਲੀਡਰਸ਼ਿਪ ਮਜ਼ਬੂਤ ਨਾ ਹੁੰਦੀ ਤਾਂ ਕਿਸਾਨ ਅੰਦੋਲਨ ਦੌਰਾਨ ਪੰਜਾਬ ਵੀ ਬੰਗਲਾਦੇਸ਼ ਵਿੱਚ ਤਬਦੀਲ ਹੋ ਜਾਣਾ ਸੀ। ਕੰਗਨਾ ਨੇ ਕਿਹਾ ਕਿ ਪੰਜਾਬ 'ਚ ਕਿਸਾਨ ਅੰਦੋਲਨ ਦੇ ਨਾਂਅ 'ਤੇ ਬਦਮਾਸ਼ ਹਿੰਸਾ ਫੈਲਾ ਰਹੇ ਹਨ। ਉੱਥੇ ਬਲਾਤਕਾਰ ਤੇ ਕਤਲ ਹੋ ਰਹੇ ਸਨ। ਉਹ ਦੇਸ਼ ਵਿੱਚ ਕੁਝ ਵੀ ਕਰ ਸਕਦੇ ਹਨ।