ਪੜਚੋਲ ਕਰੋ

ਬੋਰਵੈੱਲ 'ਚ ਫਸੇ ਫ਼ਤਹਿਵੀਰ ਦੇ ਬਚਾਅ ਕਾਰਜ ਰੁਕੇ, ਚੌਥੇ ਦਿਨ ਵੀ ਫ਼ਤਹਿਵੀਰ ਤਕ ਪਹੁੰਚ ਨਹੀਂ

ਕਿਉਂਕਿ ਖੁਦਾਈ ਹੱਥਾਂ ਨਾਲ ਕੀਤੀ ਜਾ ਰਹੀ ਸੀ ਇਸ ਲਈ ਬਚਾਅ ਕਾਰਜ ਧੀਮੇ ਚੱਲਦੇ ਰਹੇ। ਵੱਡੀ ਗੱਲ ਇਹ ਕਿ ਸਰਕਾਰ ਇਸ ਮਾਮਲੇ ਵਿੱਚ ਬੇਹੱਦ ਅਵੇਸਲੀ ਨਜ਼ਰ ਆਈ। ਮਾਸੂਮ ਬੱਚੇ ਦੀ ਮਦਦ ਲਈ ਸਰਕਾਰ ਵੱਲੋਂ ਕੋਈ ਮਦਦ ਨਹੀਂ ਆਈ।

ਸੰਗਰੂਰ: ਸੁਨਾਮ ਦੇ ਪਿੰਡ ਭਗਵਾਨਪੁਰਾ ਵਿੱਚ 2 ਸਾਲਾਂ ਦੇ ਮਾਸੂਮ ਫ਼ਤਹਿਵੀਰ ਸਿੰਘ ਨੂੰ ਬੋਰਵੈੱਲ ਵਿੱਚੋਂ ਕੱਢਣ ਦੇ ਬਚਾਅ ਕਾਰਜ ਚੌਥੇ ਦਿਨ ਵੀ ਜਾਰੀ ਹਨ। ਅੱਜ ਸਵੇਰੇ ਪਾਈਪ ਟੇਢੇ ਹੋਣ ਕਰਕੇ ਬਚਾਅ ਕਾਰਜ ਰੋਕਣੇ ਪਏ। ਦਰਅਸਲ ਜਿਸ ਲੋਹੇ ਦੇ ਆਧਾਰ 'ਤੇ ਸੀਮੈਂਟ ਦੀਆਂ ਪਾਈਪ ਰੱਖੀਆਂ ਜਾ ਰਹੀਆਂ ਸੀ, ਉਹ ਆਪਣੀ ਥਾਂ ਤੋਂ ਖਿਸਕ ਗਿਆ। ਕਰੀਬ ਘੰਟੇ ਦੇ ਮਸ਼ੱਕਤ ਪਿੱਛੋਂ ਬਚਾਅ ਕਾਰਜ ਦੁਬਾਰਾ ਆਰੰਭੇ ਗਏ। ਸਰਕਾਰ ਦੇ ਢਿੱਲੇ ਦੇ ਰਵੱਈਏ ਦੇ ਚੱਲਦਿਆਂ 4 ਦਿਨਾਂ ਬਾਅਦ ਵੀ ਹਾਲੇ ਤਕ ਬਚਾਅ ਟੀਮ ਬੱਚੇ ਤਕ ਨਹੀਂ ਪਹੁੰਚ ਸਕੀ। ਦੱਸ ਦੇਈਏ ਵੀਰਵਾਰ ਦੁਪਹਿਰ 3:30 ਵਜੇ ਬੱਚਾ ਬੋਰਵੈੱਲ ਵਿੱਚ ਡਿੱਗਿਆ ਸੀ। ਇਸ ਮਗਰੋਂ 4.30 ਵਜੇ ਲੋਕਲ ਪ੍ਰਸ਼ਾਸਨ ਨੇ ਬਚਾਅ ਕਾਰਜ ਆਰੰਭੇ ਤੇ ਕਰੀਬ 7 ਵਜੇ NDRF ਦੀ ਟੀਮ ਬੁਲਾਈ ਗਈ, ਉਨ੍ਹਾਂ ਆ ਕੇ ਬੋਰਵੈੱਲ ਦਾ ਨਿਰੀਖਣ ਕੀਤਾ। ਉਸ ਤੋਂ ਬਾਅਦ ਉਸੇ ਬੋਰ ਦੇ ਬਰਾਬਰ ਇੱਕ ਨਵਾਂ ਬੋਰ ਕਰਨਾ ਆਰੰਭਿਆ ਗਿਆ। ਸ਼ੁੱਕਰਵਾਰ ਤਕਰੀਬਨ 60 ਫੁੱਟ ਹੇਠਾਂ ਬੋਰ ਦੀ ਕੀਤੀ ਗਈ। ਕਰਵਾਰ ਤੜਕੇ ਸੀਸੀਟੀਵੀ ਫੁਟੇਜ ਰਾਹੀਂ ਬੱਚੇ ਦੀ ਪਹਿਲੀ ਤਸਵੀਰ ਸਾਹਮਣੇ ਆਈ ਜਿਸ ਵਿੱਚ ਉਸ ਦੇ ਹੱਥਾਂ ਦੀ ਹਰਕਤ ਦੇਖੀ ਗਈ। ਸ਼ਨੀਵਾਰ ਨੂੰ ਸੀਸੀਟੀਵੀ ਫੁਟੇਜ ਵਿੱਚ ਬੱਚੇ ਦੇ ਹੱਥਾਂ 'ਤੇ ਸੋਜ਼ਿਸ਼ ਨਜ਼ਰ ਆਈ ਜਿਸ ਤੋਂ ਡਾਕਟਰਾਂ ਨੇ ਅੰਦਾਜ਼ਾ ਲਾਇਆ ਕਿ ਬੱਚਾ ਸਲਾਮਤ ਹੈ। ਹਾਲਾਂਕਿ ਬਾਅਦ ਵਿੱਚ ਸੋਜ਼ਿਸ਼ ਘਟਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸੀ। ਕਿਉਂਕਿ ਖੁਦਾਈ ਹੱਥਾਂ ਨਾਲ ਕੀਤੀ ਜਾ ਰਹੀ ਸੀ ਇਸ ਲਈ ਬਚਾਅ ਕਾਰਜ ਧੀਮੇ ਚੱਲਦੇ ਰਹੇ। ਵੱਡੀ ਗੱਲ ਇਹ ਕਿ ਸਰਕਾਰ ਇਸ ਮਾਮਲੇ ਵਿੱਚ ਬੇਹੱਦ ਅਵੇਸਲੀ ਨਜ਼ਰ ਆਈ। ਮਾਸੂਮ ਬੱਚੇ ਦੀ ਮਦਦ ਲਈ ਸਰਕਾਰ ਵੱਲੋਂ ਕੋਈ ਮਦਦ ਨਹੀਂ ਆਈ। ਮਹਿਜ਼ ਸਰਕਾਰ ਦੇ ਮੰਤਰੀ ਵਿਜੇਂਦਰ ਸਿੰਗਲਾ ਇੰਨਾ ਭਰੋਸਾ ਦੇ ਗਏ ਕਿ ਬੱਚੇ ਦੇ ਨਿਕਲਣ ਬਾਅਦ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ

Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ

ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ

Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ

ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

Embed widget