Punjab News : ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ ਦੀ ਪ੍ਰਕਿਰਿਆ ਚੱਲ ਰਹੀ ਹੈ। 9 ਆਈਏਐਸ ਅਤੇ ਪੀਸੀਐਸ ਦੇ ਤਬਾਦਲੇ ਤੋਂ ਬਾਅਦ ਆਬਕਾਰੀ ਤੇ ਕਰ ਵਿਭਾਗ (Excise and Taxation Department) ਵਿੱਚ ਫੇਰਬਦਲ ਹੋਇਆ ਹੈ। ਸਰਕਾਰ ਨੇ 142 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।
ਵਿਭਾਗ ਵਿੱਚ ਵੱਡੇ ਪੱਧਰ ’ਤੇ ਤਬਾਦਲਿਆਂ ਦਾ ਕਾਰਨ ਇਹ ਹੈ ਕਿ ਅਧਿਕਾਰੀ ਲੰਮੇ ਸਮੇਂ ਤੋਂ ਇੱਕੋ ਥਾਂ ’ਤੇ ਕੰਮ ਕਰਦੇ ਆ ਰਹੇ ਹਨ। ਇਸੇ ਲਈ ਇਸ ਦਾ ਇਕੱਠਿਆਂ ਤਬਾਦਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵੀ ਅੱਜ ਅਧਿਕਾਰਤ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ ਹੈ।
ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ :-
IAS ਅਨੁਰਾਗ ਵਰਮਾ ਨੇ ਸਾਂਭਿਆ ਅਹੁਦਾ
ਪੰਜਾਬ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅਹੁਦਾ ਅੱਜ ਸੰਭਾਲ ਲਿਆ ਹੈ। ਅਨੁਰਾਗ ਵਰਮਾ ਦੀ ਅਹੁਦਾ ਸੰਭਾਲ ਰਸਮ 'ਚ ਸੇਵਾਮੁਕਤ ਮੁੱਖ ਸਕੱਤਰ ਵੀਜੇ ਕੁਮਾਰ ਜੰਜੂਆ ਵੀ ਮੌਜੂਦ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਚੀਫ਼ ਸੈਕਟਰੀ ਨੂੰ ਵਧਾਈ ਵੀ ਦਿੱਤੀ ਸੀ। ਚੀਫ਼ ਸੈਕਟਰੀ ਦਾ ਅਹੁਦਾ ਸਾਂਭਦੇ ਹੀ ਅਨੁਰਾਗ ਵਰਮਾ ਦਾ ਵੱਡਾ ਬਿਆਨ ਵੀ ਸਾਹਮਣੇ ਆ ਗਿਆ ਹੈ।
ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਹੋਇਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਕੋਲ ਕਾਬਿਲ ਅਫ਼ਸਰ ਅਤੇ ਅਧਿਕਾਰੀ ਹਨ। ਅਸੀਂ ਸਾਰੇ ਅਫ਼ਸਰਾਂ ਅਧਿਕਾਰੀਆਂ ਨੂੰ ਨਾਲ ਲੈ ਕੇ ਚੱਲਾਂਗੇ। ਅਜਿਹੀ ਕੋਈ ਮੁਸ਼ਕਿਲ ਨਹੀਂ ਹੈ ਕਿ ਜਿਸ ਦਾ ਹੱਲ ਨਾ ਕੱਢਿਆ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ