Fazilka News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ, ਜਿਸ ਨੇ ਲੋਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਜ਼ਿਲ੍ਹੇ ਵਿੱਚ ਮੈਰਿਜ ਪੈਲੇਸਾਂ ਵਿੱਚ ਹਥਿਆਰ ਲੈ ਕੇ ਜਾਣ ’ਤੇ ਮੁਕੰਮਲ ਪਾਬੰਦੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਹੁਕਮ ਜਾਰੀ ਕੀਤੇ ਹਨ ਕਿ ਫ਼ਾਜ਼ਿਲਕਾ ਜ਼ਿਲ੍ਹੇ 'ਚ ਚੱਲ ਰਹੇ ਮੈਰਿਜ ਪੈਲੇਸਾਂ 'ਚ ਹਥਿਆਰ ਲੈ ਕੇ ਜਾਣ ਅਤੇ ਗੋਲੀ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਤਾਂ ਜੋ ਅਣਸੁਖਾਵੀਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹੇ ਵਿੱਚ ਮੈਰਿਜ ਪੈਲੇਸ ਦੇ ਸਮਾਗਮਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਲੈ ਕੇ ਹਵਾਈ ਫਾਇਰਿੰਗ ਕਰਨਾ ਇੱਕ ਫੈਸ਼ਨ ਬਣ ਗਿਆ ਹੈ, ਜਿਸ ਕਾਰਨ ਕਈ ਵਾਰ ਕੋਈ ਅਣਸੁਖਾਵੀਂ ਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਦੇ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰਿੰਗ ਨੂੰ ਰੋਕਣਾ ਜ਼ਰੂਰੀ ਹੈ।
ਇੱਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਚਾਈਨਾ ਸਟਰਿੰਗ ਦੀ ਵਿਕਰੀ, ਸਟੋਰੇਜ਼ ਅਤੇ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਦੀ ਸਬ ਜੇਲ੍ਹ ਫਾਜ਼ਿਲਕਾ ਦੇ 500 ਵਰਗ ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ 28 ਫਰਵਰੀ 2025 ਤੱਕ ਲਾਗੂ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।