ਕੋਵਿਡ ਕੇਸਾਂ 'ਚ ਵਾਧੇ ਦੇ ਮੱਦੇਨਜ਼ਰ ਜਨਤਕ ਥਾਵਾਂ 'ਤੇ ਮੁੜ ਮਾਸਕ ਪਾਉਣ ਦੀ ਸਲਾਹ
ਕੁਝ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਦੇ ਕੇਸਾਂ ਦੀ ਵੱਧ ਰਹੀ ਗਿਣਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਯੂਟੀ ਚੰਡੀਗੜ੍ਹ ਦੇ ਸਾਰੇ ਵਸਨੀਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਚਿਹਰੇ ਦੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ।
ਚੰਡੀਗੜ੍ਹ: ਕੁਝ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ ਦੇ ਕੇਸਾਂ ਦੀ ਵੱਧ ਰਹੀ ਗਿਣਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਯੂਟੀ ਚੰਡੀਗੜ੍ਹ ਦੇ ਸਾਰੇ ਵਸਨੀਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਚਿਹਰੇ ਦੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ।ਮਾਸਕ ਪਹਿਨਣ ਨੂੰ ਖਾਸ ਤੌਰ 'ਤੇ ਬੰਦ ਵਾਤਾਵਰਨ ਵਿੱਚ ਯਕੀਨੀ ਬਣਾਉਣ ਦੀ ਲੋੜ ਹੈ।
• ਜਨਤਕ ਆਵਾਜਾਈ (ਬੱਸਾਂ, ਰੇਲਗੱਡੀਆਂ, ਹਵਾਈ ਜਹਾਜ਼ ਅਤੇ ਟੈਕਸੀ ਆਦਿ) ਵਿੱਚ ਪੂਰੀ ਯਾਤਰਾ ਦੌਰਾਨ
• ਸਿਨੇਮਾ ਹਾਲਾਂ, ਸ਼ਾਪਿੰਗ ਮਾਲਾਂ ਅਤੇ ਡਿਪਾਰਟਮੈਂਟਲ ਸਟੋਰਾਂ ਆਦਿ ਦੇ ਅੰਦਰ ਠਹਿਰਣ ਦੌਰਾਨ
• ਕਲਾਸਰੂਮਾਂ, ਦਫਤਰ-ਕਮਰਿਆਂ, ਅੰਦਰੂਨੀ ਇਕੱਠਾਂ ਦੇ ਅੰਦਰ ਠਹਿਰਣ ਦੌਰਾਨ।
ਦੇਸ਼ ਦੇ ਕਈ ਖੇਤਰਾਂ ਵਿਚ ਕੋਰੋਨਾ ਮਾਮਲੇ ਹੌਲੀ-ਹੌਲੀ ਵਧ ਰਹੇ ਹਨ। ਅੱਜ ਕੋਰੋਨਾ ਦੇ ਨਵੇਂ 2183 ਕੇਸ ਸਾਹਮਣੇ ਆਏ ਹਨ। ਇਥੇ ਪਿਛਲੇ 24 ਘੰਟਿਆਂ 'ਚ 214 ਮੌਤਾਂ ਹੋਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਲੋਕਾਂ ਨੂੰ ਕੋਰੋਨਾ ਸਾਵਧਾਨੀਆਂ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।