ਪੜਚੋਲ ਕਰੋ

ਫੂਲਕਾ ਦਾ ਅੱਜ ਵਿਧਾਨ ਸਭਾ 'ਚ ਆਖ਼ਰੀ ਦਿਨ...?

ਚੰਡੀਗੜ੍ਹ: ਬਜਟ ਇਜਲਾਸ ਦੇ ਆਖਰੀ ਦਿਨ ਵੀ ਪੰਜਾਬ ਵਿਧਾਨ ਸਭਾ ਵਿੱਚ ਖ਼ੂਬ ਹੰਗਾਮੇ ਹੋਏ। ਇਜਲਾਸ ਦਾ ਇਹ ਅੰਤਮ ਦਿਨ ਅਸਤੀਫਾ ਦੇ ਚੁੱਕੇ ਵਿਧਾਇਕ ਐਚਐਸ ਫੂਲਕਾ ਲਈ ਫੈਸਲਾਕੁਨ ਹੋਣ ਵਾਲਾ ਹੈ। ਦਰਅਸਲ, ਅੱਜ ਅਸਤੀਫੇ ਬਾਰੇ ਫੂਲਕਾ ਦੀ ਸਪੀਕਰ ਨਾਲ ਚਰਚਾ ਹੋਵੇਗੀ। ਜੇਕਰ ਸਪੀਕਰ ਅਸਤੀਫਾ ਮਨਜ਼ੂਰ ਕਰਦੇ ਹਨ ਤਾਂ ਆਮ ਆਦਮੀ ਪਾਰਟੀ ਤੋਂ ਵੀ ਅਸਤੀਫਾ ਦੇ ਚੁੱਕੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਦਾ ਅੱਜ ਪੰਜਾਬ ਵਿਧਾਨ ਸਭਾ ਵਿੱਚ ਆਖ਼ਰੀ ਦਿਨ ਹੋ ਸਕਦਾ ਹੈ। ਹਾਲਾਂਕਿ, ਹਰਵਿੰਦਰ ਸਿੰਘ ਫੂਲਕਾ ਵਿਧਾਨ ਸਭਾ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਸਬੰਧੀ ਮਤਾ ਪਾਸ ਕਰਵਾਉਣ ਮਗਰੋਂ ਅਸੈਂਬਲੀ ਵਿੱਚ ਹਾਜ਼ਰ ਨਹੀਂ ਹੋਏ। ਹੁਣ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਚੋਣਾਂ 'ਚ ਸਰਗਰਮੀ ਵਿਖਾਉਣ ਦਾ ਇਰਾਦਾ ਹੈ। ਫੂਲਕਾ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਆਉਣ ਮਗਰੋਂ ਸਮਾਂਬੱਧ ਤਰੀਕੇ ਨਾਲ ਕਾਰਵਾਈ ਨੂੰ ਅੰਜਾਮ ਨਾ ਦਿੱਤੇ ਜਾਣ ਕਰਕੇ ਆਪਣੀ ਵਿਧਾਇਕੀ ਛੱਡਣ ਦਾ ਐਲਾਨ ਕਰ ਦਿੱਤਾ ਸੀ। ਇਸ ਤੋਂ ਮਹੀਨਿਆਂ ਬਾਅਦ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਅਸਤੀਫ਼ੇ 'ਤੇ ਚਰਚਾ ਕਰਨ ਲਈ ਫੂਲਕਾ ਨੂੰ ਵਿਧਾਨ ਸਭਾ ਬੁਲਾਇਆ ਹੈ। ਉੱਧਰ, ਸ਼੍ਰੋਮਣੀ ਅਕਾਲੀ ਦਲ ਨੇ ਵੀ ਅੱਜ ਬਜਟ ਇਜਲਾਸ ਦੇ ਅੰਤਮ ਦਿਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਜਾਰੀ ਰੱਖਿਆ। ਅਕਾਲੀਆਂ ਨੇ ਦਲਿਤਾਂ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਦੀ ਮੰਗ ਕਰਦਿਆਂ ਸਦਨ ਵਿੱਚੋਂ ਵਾਕਆਊਟ ਕੀਤਾ। ਅਕਾਲੀ-ਬੀਜੇਪੀ ਵਿਧਾਇਕ ਪਹਿਲਾਂ ਕਾਲ਼ੇ ਚੋਲ਼ੇ ਪਾ ਕੇ ਵਿਧਾਨ ਸਭਾ ਵਿੱਚ ਦਾਖ਼ਲ ਹੋਏ ਤੇ ਫਿਰ ਉਨ੍ਹਾਂ 'ਤੇ ਬਿਜਲੀ ਦੇ ਵੱਧ ਆਏ ਬਿਲ ਚਿਪਕਾ ਕੇ ਵੀ ਰੋਸ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਅਕਾਲੀ ਦਲ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਬਿਜਲੀ ਅੰਦੋਲਨ ਵੱਡੇ ਪੱਧਰ 'ਤੇ ਛੇੜਿਆ ਹੋਇਆ ਹੈ। ਬਿੱਲ ਨਾ ਅਦਾ ਕਰਨ ਕਰਕੇ ਕੱਟੇ ਗਏ ਗ਼ਰੀਬਾਂ ਦੇ ਬਿਜਲੀ ਕੁਨੈਕਸ਼ਨਾਂ ਨੂੰ 'ਆਪ' ਵਿਧਾਇਕ ਤੇ ਲੀਡਰ ਖ਼ੁਦ ਜੋੜ ਰਹੇ ਹਨ। ਇਸ ਦੇ ਨਾਲ ਹੀ ਵਧੇ ਹੋਏ ਬਿਲਾਂ ਦਾ ਹਿਸਾਬ ਕਰਨ ਲਈ ਪਾਰਟੀ ਨੇ ਵੱਖਰੇ ਵਾਲੰਟੀਅਰ ਭੇਜੇ ਹਨ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget