Punjab News: ਪੰਜਾਬ ਵਿੱਚ ਇਸ ਵੇਲੇ ਸਿਆਸੀ ਤੇ ਧਾਰਮਿਕ ਗਲਿਆਰਿਆਂ ਵਿੱਚ ਪੂਰੀ ਤਰ੍ਹਾਂ ਨਾਲ ਹਲਚਲ ਹੈ। ਇਹ ਮਾਮਲਾ ਪੰਥਕ ਧਿਰ ਹੋਣ ਦਾ ਦਾਅਵਾ ਕਰਨ ਵਾਲੀ ਪਾਰਟੀ ਤੇ ਪੰਥਕ ਆਗੂਆਂ ਵਿਚਾਲੇ ਛਿੜਿਆ ਹੋਇਆ ਹੈ। ਇਸ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਅਸਤੀਫ਼ਾ ਦੇ ਦਿੱਤਾ ਸੀ ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾ ਮਨਜ਼ਰੂ ਕਰ ਲਿਆ ਗਿਆ ਹੈ।


ਸ਼੍ਰੋਮਣੀ ਕਮੇਟੀ ਨੇ ਅਸਤੀਫ਼ਾ ਕੀਤਾ ਨਾ-ਮਨਜ਼ੂਰ


ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਆਖਿਆ ਹੈ ਸਾਨੂੰ ਤੁਹਾਡੀਆਂ (ਗਿਆਨੀ ਹਰਪ੍ਰੀਤ ਸਿੰਘ) ਸੇਵਾਵਾਂ ਦੀ ਲੋੜ ਹੈ। ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਫੋਨ ਉੱਤੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ, ਬਿਹਤਰ ਸੀ ਕਿ ਉਹ ਆਪਣਾ ਅਸਤੀਫ਼ਾ ਵਾਪਸ ਲੈਂਦੇ।



ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਾਰੀ ਕੀਤਾ ਸੀ ਆਦੇਸ਼


ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (jathedar raghbir singh) ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਹੁਕਮ ਦਿੱਤਾ ਗਿਆ ਸੀ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮਨਜ਼ੂਰ ਨਾ ਕਰਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਸੀ ਕਿ ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮਨਜ਼ੂਰ ਹੁੰਦਾ ਹੈ ਤਾਂ ਉਨ੍ਹਾਂ ਸਣੇ ਬਾਕੀ ਸਿੰਘ ਸਾਹਿਬਾਨ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣਗੇ। 


ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਕੀਤੀ ਮੀਟਿੰਗ


ਦੱਸ ਦਈਏ ਕਿ ਇਸ ਤੋਂ ਬਾਅਦ ਪੰਥਕ ਧਿਰਾਂ ਵਿੱਚ ਇਸ ਦੀ ਪੂਰੀ ਚਰਚਾ ਛਿੜੀ ਹੋਈ ਹੈ। ਇਹ ਵੀ ਸਾਹਮਣੇ ਆਇਆ ਹੈ ਕਿ  ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ਵਿਖੇ ਅਹਿਮ ਮੀਟਿੰਗ ਹੋਈ ਹੈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।