(Source: ECI/ABP News)
Punjab News: ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦੇ ਅਸਤੀਫੇ ਮਨਜ਼ੂਰ, ਕਿਹਾ- ਕੋਈ ਨਾ ਕਰੇ ਬਿਆਨਬਾਜੀ, ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਜਾਵਾਂਗੇ
ਦੱਸ ਦਈਏ ਕਿ 2 ਦਸੰਬਰ ਨੇੜੇ ਆਉਂਦਿਆਂ ਹੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ’ਤੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ ਜਿਸ ਨੂੰ ਸੁਧਾਰ ਲਹਿਰ ਨੇ ਸਵੀਕਾਰ ਕਰ ਲਿਆ ਹੈ।

Punjab News: ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਮੈਂਬਰਾਂ ਨੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਆਪਣੇ ਅਸਤੀਫੇ ਸੌਂਪ ਦਿੱਤੇ ਹਨ ਜਿਸ ਨੂੰ ਅੱਜ ਵੀਰਵਾਰ ਨੂੰ ਸਵੀਕਾਰ ਕਰ ਲਿਆ ਗਿਆ ਹੈ। ਸੁਧਰ ਲਹਿਰ ਦੇ ਅਸਤੀਫ਼ਿਆਂ ਤੋਂ ਬਾਅਦ ਅਕਾਲੀ ਦਲ ਵਿੱਚ ਵੱਖਰੀ ਬਹਿਸ ਛਿੜ ਗਈ ਹੈ। ਅਸਤੀਫਾ ਦੇਣ ਵਾਲੇ ਆਗੂਆਂ ਨੇ ਸੁਖਬੀਰ ਬਾਦਲ ਦੇ ਹੱਕ 'ਚ ਗਾਏ ਗੀਤ 'ਤੇ ਵੀ ਸਵਾਲ ਚੁੱਕੇ ਹਨ।
ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਸੁਖਦੇਵ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ ਅਤੇ ਸੁਰਜੀਤ ਸਿੰਘ ਰੱਖੜਾ ਦੇ ਅਸਤੀਫੇ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਪ੍ਰਵਾਨ ਕਰ ਲਏ ਗਏ। ਇਸ ਮੀਟਿੰਗ ਵਿੱਚ ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਤੇ ਸਰਵਣ ਸਿੰਘ ਫਿਲੌਰ ਵੀ ਹਾਜ਼ਰ ਸਨ।
ਇੱਕ ਸਾਂਝੇ ਬਿਆਨ ਵਿੱਚ ਲੀਡਰਸ਼ਿਪ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਰੋਸਾ ਦਿਵਾਇਆ ਕਿ ਜੇ ਉਨ੍ਹਾਂ ਨੂੰ ਧਾਰਮਿਕ, ਰਾਜਨੀਤਿਕ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਸੇਵਾ ਲਈ ਬੁਲਾਇਆ ਜਾਂਦਾ ਹੈ ਤਾਂ ਉਹ ਨਿਮਾਣੇ ਸਿੱਖ ਵਜੋਂ ਸਿਰ ਝੁਕਾ ਕੇ ਸੇਵਾ ਕਰਨਗੇ।
ਇਸ ਮੀਟਿੰਗ ਵਿੱਚ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸੁਧਾਰ ਲਹਿਰ ਦੇ ਸਾਰੇ ਆਗੂਆਂ ਨੂੰ ਬੇਨਤੀ ਕੀਤੀ ਕਿ ਸਿੰਘ ਸਾਹਿਬਾਨ ਜੀ ਦੇ 2 ਦਸੰਬਰ ਨੂੰ ਸੁਣਾਏ ਜਾਣ ਵਾਲੇ ਫੈਸਲੇ ਤੋਂ ਪਹਿਲਾਂ ਅਤੇ ਫੈਸਲੇ ਤੋਂ ਬਾਅਦ ਵਿੱਚ ਕੋਈ ਵੀ ਆਗੂ ਬਿਆਨਬਾਜੀ ਨਾ ਕਰੇ।
ਦੱਸ ਦਈਏ ਕਿ 2 ਦਸੰਬਰ ਨੇੜੇ ਆਉਂਦਿਆਂ ਹੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ’ਤੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ ਜਿਸ ਨੂੰ ਸੁਧਾਰ ਲਹਿਰ ਨੇ ਸਵੀਕਾਰ ਕਰ ਲਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
