ਪੜਚੋਲ ਕਰੋ

ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਾ ਕਰਨ ਨੂੰ ਲੈਕੇ ਕੱਲ੍ਹ ਵਿਧਾਨ ਸਭਾ 'ਚ ਰੱਖਿਆ ਜਾਏਗਾ ਮਤਾ

ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਾ ਕਰਨ ਨੂੰ ਲੈਕੇ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਵਿਧਾਨ ਸਭਾ 'ਚ ਕੱਲ੍ਹ ਮਤਾ ਰੱਖਣਗੇ।

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਾ ਕਰਨ ਨੂੰ ਲੈਕੇ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਵਿਧਾਨ ਸਭਾ 'ਚ ਕੱਲ੍ਹ ਮਤਾ ਰੱਖਣਗੇ।ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਰੂਪ ਵਿਚ ਕਿਸੇ ਤਰ੍ਹਾਂ ਦੇ ਬਦਲਾਅ ਨੂੰ ਰੋਕਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਸੀ। 

ਅਮਿਤ ਸ਼ਾਹ ਅਤੇ ਧਰਮਿੰਦਰ ਪ੍ਰਧਾਨ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀ ਸੰਭਾਵਨਾ ਨੂੰ ਘੋਖਣ ਦੇ ਕਿਸੇ ਵੀ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰੇਗੀ।”
 
ਮੁੱਖ ਮੰਤਰੀ ਨੇ ਦੋਵਾਂ ਨੇਤਾਵਾਂ ਨੂੰ ਦੱਸਿਆ ਸੀ ਕਿ ਸੂਬਾ ਸਰਕਾਰ ਯੂਨੀਵਰਸਿਟੀ ਦੇ ਸਰੂਪ ਵਿਚ ਕੋਈ ਵੀ ਬਦਲਾਅ ਨਹੀਂ ਚਾਹੇਗੀ ਕਿਉਂ ਜੋ ਇਸ ਸੰਸਥਾ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸੂਬਾਈ ਅਹਿਮੀਅਤ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨਾਲ ਇਸ ਦੀ ਦਿਲੀ ਅਤੇ ਜਜ਼ਬਾਤੀ ਸਾਂਝ ਹੈ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਬੀਤੇ ਕੁਝ ਸਮੇਂ ਤੋਂ ਸੌੜੇ ਹਿੱਤਾਂ ਵਾਲੀਆਂ ਕੁਝ ਤਾਕਤਾਂ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਲਈ ਇਸ ਮੁੱਦੇ ਨੂੰ ਤੂਲ ਦੇ ਰਹੀਆਂ ਹਨ। ਭਗਵੰਤ ਮਾਨ ਨੇ ਦੋਵਾਂ ਨੂੰ ਯਾਦ ਕਰਵਾਇਆ ਕਿ ਸਾਲ 1966 ਵਿਚ ਪੰਜਾਬ ਦੇ ਪੁਨਰਗਠਨ ਦੇ ਮੌਕੇ ਪੰਜਾਬ ਯੂਨੀਵਰਸਿਟੀ ਨੂੰ ਸੰਸਦ ਵੱਲੋਂ ਲਾਗੂ ਕੀਤੇ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 72 (1) ਦੇ ਤਹਿਤ ‘ਇੰਟਰ ਸਟੇਟ ਬਾਡੀ ਕਾਰਪੋਰੇਟ’ ਐਲਾਨਿਆ ਗਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਦੀ ਪੁਸ਼ਟੀ ਅਦਾਲਤ ਦੁਆਰਾ ਪਾਸ ਕੀਤੇ ਵੱਖ-ਵੱਖ ਫੈਸਲਿਆਂ ਵਿਚ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਆਪਣੀ ਸ਼ੁਰੂਆਤ ਤੋਂ ਲੈ ਕੇ ਪੰਜਾਬ ਵਿਚ ਆਪਣਾ ਕੰਮਕਾਜ ਨਿਰੰਤਰ ਅਤੇ ਬਿਨਾਂ ਕਿਸੇ ਰੁਕਾਵਟ ਤੋਂ ਕਰ ਰਹੀ ਹੈ। ਭਗਵੰਤ ਮਾਨ ਨੇ ਚੇਤੇ ਕਰਵਾਇਆ ਕਿ ਇਸ ਸੰਸਥਾ ਨੂੰ ਲਾਹੌਰ ਜੋ ਉਸ ਵੇਲੇ ਪੰਜਾਬ ਦੀ ਰਾਜਧਾਨੀ ਸੀ, ਤੋਂ ਹੁਸ਼ਿਆਰਪੁਰ ਤਬਦੀਲ ਕਰ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਪੰਜਾਬ ਦੀ ਮੌਜੂਦਾ ਰਾਜਧਾਨੀ ਚੰਡੀਗੜ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਯੂਨੀਵਰਸਿਟੀ ਨਾਲ 175 ਕਾਲਜ ਮਾਨਤਾ ਪ੍ਰਾਪਤ ਹਨ ਅਤੇ ਇਹ ਕਾਲਜ ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਬੀ.ਐਸ. ਨਗਰ ਵਿਚ ਸਥਿਤ ਹਨ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਯੂਨੀਵਰਸਿਟੀ ਦਾ ਸਮੁੱਚਾ ਖੇਤਰੀ ਅਧਿਕਾਰ ਖੇਤਰ ਪੰਜਾਬ ਰਾਜ ਤੇ ਕੇਂਦਰ ਸ਼ਾਸਤ ਚੰਡੀਗੜ੍ਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 72 ਦੀ ਉਪ ਧਾਰਾ (4) ਮੁਤਾਬਕ ਯੂਨੀਵਰਸਿਟੀ ਦੀ ਸਾਂਭ-ਸੰਭਾਲ ਸਬੰਧੀ ਘਟਦੀ ਗਰਾਂਟ ਸਬੰਧਤ ਰਾਜਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕ੍ਰਮਵਾਰ 20:20:20:40 ਦੇ ਅਨੁਪਾਤ ਵਿੱਚ ਭਰੀ ਜਾਂਦੀ ਸੀ। ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਨੇ ਇਸ ਭਾਈਵਾਲੀ ਵਾਲੇ ਸਮਝੌਤੇ ਤੋਂ ਹੱਥ ਖਿੱਚਣ ਦਾ ਫੈਸਲਾ ਲਿਆ ਹੈ। ਹਰਿਆਣਾ ਸਰਕਾਰ ਨੇ ਤਾਂ ਆਪਣੇ ਕਾਲਜਾਂ ਦੀ ਪੰਜਾਬ ਯੂਨੀਵਰਸਿਟੀ ਦੀ ਮਾਨਤਾ ਵੀ ਵਾਪਸ ਲੈ ਲਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget