(Source: ECI/ABP News)
ਮੋਹਾਲੀ ਨਗਰ ਨਿਗਮ ਵੱਲੋਂ ਬੁਨਿਆਦੀ ਸੇਵਾਵਾਂ ਅਤੇ ਹੋਰ ਮੁੱਦਿਆਂ ਨਾਲ ਸੰਬੰਧਿਤ 100 ਸ਼ਿਕਾਇਤਾਂ ਹੱਲ
Mohali News : ਨਗਰ ਨਿਗਮ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਭਾਰੀ ਬਰਸਾਤ ਤੋਂ ਬਾਅਦ ਦੇ ਰਾਹਤ ਕਾਰਜਾਂ ਵਿੱਚ, ਨਗਰ ਨਿਗਮ, ਮੋਹਾਲੀ (Mohali) ਨੇ ਪਿਛਲੇ ਦੋ ਦਿਨਾਂ ਦੌਰਾਨ ਸ਼ਹਿਰ ਵਿੱਚ ਸੜਕਾਂ, ਸੀਵਰੇਜ ਅਤੇ ਡਿੱਗੇ ਦਰੱਖਤਾਂ ਨਾਲ ਸਬੰਧਤ 100 ਵੱਖ-ਵੱਖ ਮਾਮਲਿਆਂ ਨੂੰ ਹੱਲ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।
![ਮੋਹਾਲੀ ਨਗਰ ਨਿਗਮ ਵੱਲੋਂ ਬੁਨਿਆਦੀ ਸੇਵਾਵਾਂ ਅਤੇ ਹੋਰ ਮੁੱਦਿਆਂ ਨਾਲ ਸੰਬੰਧਿਤ 100 ਸ਼ਿਕਾਇਤਾਂ ਹੱਲ Resolved 100 complaints related to basic services and other issues by Mohali Municipal Corporation ਮੋਹਾਲੀ ਨਗਰ ਨਿਗਮ ਵੱਲੋਂ ਬੁਨਿਆਦੀ ਸੇਵਾਵਾਂ ਅਤੇ ਹੋਰ ਮੁੱਦਿਆਂ ਨਾਲ ਸੰਬੰਧਿਤ 100 ਸ਼ਿਕਾਇਤਾਂ ਹੱਲ](https://feeds.abplive.com/onecms/images/uploaded-images/2023/07/12/20bcaaa2b1141bd41d7bc3875867884a1689164370927345_original.jpg?impolicy=abp_cdn&imwidth=1200&height=675)
Mohali News : ਨਗਰ ਨਿਗਮ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਭਾਰੀ ਬਰਸਾਤ ਤੋਂ ਬਾਅਦ ਦੇ ਰਾਹਤ ਕਾਰਜਾਂ ਵਿੱਚ, ਨਗਰ ਨਿਗਮ, ਮੋਹਾਲੀ (Mohali) ਨੇ ਪਿਛਲੇ ਦੋ ਦਿਨਾਂ ਦੌਰਾਨ ਸ਼ਹਿਰ ਵਿੱਚ ਸੜਕਾਂ, ਸੀਵਰੇਜ ਅਤੇ ਡਿੱਗੇ ਦਰੱਖਤਾਂ ਨਾਲ ਸਬੰਧਤ 100 ਵੱਖ-ਵੱਖ ਮਾਮਲਿਆਂ ਨੂੰ ਹੱਲ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਹੜ੍ਹਾਂ ਕਾਰਨ ਪੈਦਾ ਹੋਈ ਗੜਬੜੀ ਤੋਂ ਬਾਅਦ ਜ਼ਿੰਦਗੀ ਨੂੰ ਲੀਹ ‘ਤੇ ਲਿਆਉਣ ਦੇ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਦੀਆਂ ਟੀਮਾਂ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਕਾਰਜਕਾਰੀ ਇੰਜਨੀਅਰ ਕਮਲਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸੜਕਾਂ ‘ਤੇ 45 ਟੋਇਆਂ ਦੀ ਮੁਰੰਮਤ ਕੀਤੀ, 33 ਡਿੱਗੇ ਦਰੱਖਤਾਂ ਨੂੰ ਹਟਾਇਆ ਅਤੇ ਸੜਕਾਂ ‘ਤੇ 22 ਹੋਰ ਛੋਟੀਆਂ-ਮੋਟੀਆਂ ਮੁਰੰਮਤਾਂ ਕੀਤੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਭਾਰੀ ਮੀਂਹ ਕਾਰਨ ਸ਼ਹਿਰ ਵਿੱਚ ਪਾਣੀ ਭਰਨ ਦੀ ਸਥਿਤੀ ਦੇ ਦੌਰਾਨ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ ਦੀ ਅਗਵਾਈ ਵਿੱਚ ਨਗਰ ਨਿਗਮ ਮੋਹਾਲੀ (Mohali) ਦੀਆਂ ਟੀਮਾਂ ਨੇ ਫੇਜ਼ 4, 5, 9, 11 ਅਤੇ ਸੈਕਟਰ 71 ਵਿੱਚੋਂ ਪਾਣੀ ਦੀ ਨਿਕਾਸੀ ਲਈ ਲਗਾਤਾਰ ਕੰਮ ਕੀਤਾ। ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਸਾਡੇ ਕੋਲ ਸੀਮਤ ਸਰੋਤ ਸਨ ਪਰ ਸਾਡੀਆਂ ਟੀਮਾਂ ਨੇ ਲਗਾਤਾਰ ਕੰਮ ਕੀਤਾ ਅਤੇ ਵਸਨੀਕਾਂ ਨੂੰ ਰਾਹਤ ਦਿੱਤੀ।
ਉਨ੍ਹਾਂ ਕਿਹਾ ਕਿ ਭਾਰੀ ਬਰਸਾਤ ਕਾਰਨ ਪਾਣੀ ਭਰ ਜਾਣ ਕਾਰਨ ਜਿਸ ਤਰ੍ਹਾਂ ਸ਼ਹਿਰ ਦੀਆਂ ਸੀਵਰੇਜ ਲਾਈਨਾਂ ਅਤੇ ਸੜ੍ਹਕਾਂ ਨੂੰ ਨੁਕਸਾਨ ਪਹੁੰਚਿਆ, ਨੂੰ ਥੋੜ੍ਹੇ ਸਮੇਂ ਵਿੱਚ ਪਹਿਲੀ ਸਥਿਤੀ ਵਿੱਚ ਬਹਾਲ ਕਰਨਾ ਇੱਕ ਮੁਸ਼ਕਲ ਕੰਮ ਸੀ ਪਰ ਸਾਡੀਆਂ ਸਮਰਪਿਤ ਟੀਮਾਂ ਨੇ ਸ਼ਹਿਰ ਨਿਵਾਸੀਆਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਥੋੜ੍ਹੇ ਸਮੇਂ ਵਿੱਚ ਹੀ ਇਸ ਨੂੰ ਪੂਰਾ ਕਰ ਲਿਆ।
ਇਹ ਵੀ ਪੜ੍ਹੋ : ਨੇਦਿੱਲੀ 'ਚ ਯਮੁਨਾ ਦੇ ਪਾਣੀ ਦੇ ਪੱਧਰ ਨੇ ਤੋੜਿਆ 45 ਸਾਲ ਪੁਰਾਣਾ ਰਿਕਾਰਡ, ਨੀਵੇਂ ਇਲਾਕਿਆਂ 'ਚ ਹੜ੍ਹ ਦਾ ਖਤਰਾ
ਇਹ ਵੀ ਪੜ੍ਹੋ : ਓਡੀਸ਼ਾ ਰੇਲ ਹਾਦਸੇ 'ਚ 7 ਰੇਲਵੇ ਕਰਮਚਾਰੀ ਮੁਅੱਤਲ , 293 ਤੋਂ ਵੱਧ ਲੋਕਾਂ ਦੀ ਹੋਈ ਸੀ ਮੌਤ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)