ਚੰਡੀਗੜ੍ਹ: ਸਰਕਾਰੀ ਸਕੂਲਾਂ ਦਾ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦਾ ਰਿਜ਼ਲਟ 31 ਮਾਰਚ ਨੂੰ ਆਵੇਗਾ। ਇਹ ਰਿਜ਼ਲਟ ਟੈਕਸਟ ਮੈਸਜ ਤੇ ਈਮੇਲ ਰਾਹੀਂ ਭੇਜਿਆ ਜਾਵੇਗਾ। ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦਿਆਂ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਇਹ ਫੈਸਲਾ ਲਿਆ ਹੈ। ਇਹ ਰਿਜ਼ਲਟ ਸਕੂਲ ਦੀ ਵੈੱਬਸਾਈਟ ਤੇ ਵੀ ਉਪਲਬੱਧ ਹੋਵੇਗਾ।