ਚੰਡੀਗੜ: ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਨੇ ਅੱਜ ਪੰਜਾਬ ਸਰਕਾਰ ਨੂੰ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜਾ ਐਲਾਨ ਦਿੱਤੇ ਹਨ।ਇਸ ਉਪਰੰਤ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਸਿਫਾਰਸ਼ਾਂ ਭੇਜ ਦਿੱਤੀਆਂ ਹਨ। 


ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ


ਇਹ ਜਾਣਕਾਰੀ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ  ਚੇਅਰਮੈਨ ਰਮਨ ਬਹਿਲ  ਨੇ ਅੱਜ ਇੱਥੇ ਬੋਰਡ ਦੀ ਮੀਟਿੰਗ ਤੋਂ ਬਾਅਦ ਦਿੱਤੀ ਹੈ। ਬਹਿਲ ਨੇ  ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ  ਪੰਜਾਬ ਸਰਕਾਰ ਦੇ ਆਯੁਰਵੈਦਾ  ਵਿਭਾਗ ਵਿੱਚ ਉਪਵੈਦ ਦੀ ਭਰਤੀ ਲਈ ਸਾਲ 2012 ਵਿੱਚ 85 ਅਸਾਮੀਆਂ ਅਤੇ ਸਾਲ 2015 ਵਿੱਚ 81 ਅਸਾਮੀਆਂ ਦੀ ਭਰਤੀ ਲਈ ਅਰਜੀਆਂ ਦੀ ਮੰਗ ਕੀਤੀ ਸੀ ਪਰ ਇਹ ਭਰਤੀ ਪ੍ਰਕਿਰਆਵਾਂ ਵੱਖ-ਵੱਖ ਕੋਰਟ ਕੇਸਾਂ ਕਾਰਨ ਰੁਕ ਗਈਆਂ ਸਨ। ਹੁਣ ਹਾਈ ਕੋਰਟ ਦੇ ਅੰਤਰਿਮ ਹੁਕਮਾਂ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੁਜ਼ਗਾਰ ਨੀਤੀ ਤਹਿਤ ਇਹਨਾਂ ਅਸਾਮੀਆਂ ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਵਿਭਾਗ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਯੋਗ ਉਮੀਦਵਾਰਾਂ ਦੇ ਨਾਵਾਂ ਦੀ ਸ਼ਿਫਾਰਸ਼ ਕੀਤੀ ਜਾ ਰਹੀ ਹੈ। 



 

ਉਨਾਂ ਦੱਸਿਆ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਅਧਾਰ ਤੇ ਕੀਤੀ ਗਈ ਹੈ, ਪਹਿਲੀ ਸਰਕਾਰ ਦੌਰਾਨ ਤਤਕਾਲੀ ਬੋਰਡ ਵਲੋਂ ਰੱਖੀ ਗਈ ਇੰਟਰਵਿਊ ਨੂੰ ਵੀ ਖਤਮ ਕਰਕੇ ਭਰਤੀ ਲਈ ਸਿਰਫ ਉਮੀਦਵਾਰਾਂ ਦੀ ਮੈਰਿਟ ਨੂੰ ਹੀ ਅਧਾਰ ਬਣਾਇਆ ਗਿਆ ਹੈ।