ਬਰਨਾਲਾ 'ਚ ਸਾਬਕਾ ਸੈਨਿਕ ਦੀ ਸਵਾਈਨ ਫਲੂ ਨਾਲ ਹੋਈ ਮੌਤ
ਏਬੀਪੀ ਸਾਂਝਾ | 11 Feb 2020 09:07 PM (IST)
ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਵਿੱਚ ਸਵਾਈਨ ਫਲੂ ਨਾਲ ਇੱਕ 49 ਸਾਲਾ ਸਾਬਕਾ ਸੈਨਿਕ ਜਸਵਿੰਦਰ ਸਿੰਘ ਦੀ ਮੌਤ ਹੋ ਗਈ। ਸੈਨਿਕ ਸੇਵਾਮੁਕਤ ਹੋਣ ਤੋਂ ਬਾਅਦ ਪਿੰਡ ਵਿੱਚ ਖੇਤੀਬਾੜੀ ਕਰਦਾ ਸੀ।
ਬਰਨਾਲਾ: ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਵਿੱਚ ਸਵਾਈਨ ਫਲੂ ਨਾਲ ਇੱਕ 49 ਸਾਲਾ ਸਾਬਕਾ ਸੈਨਿਕ ਜਸਵਿੰਦਰ ਸਿੰਘ ਦੀ ਮੌਤ ਹੋ ਗਈ। ਸੈਨਿਕ ਸੇਵਾਮੁਕਤ ਹੋਣ ਤੋਂ ਬਾਅਦ ਪਿੰਡ ਵਿੱਚ ਖੇਤੀਬਾੜੀ ਕਰਦਾ ਸੀ। ਮ੍ਰਿਤਕ ਨੂੰ ਕੁਝ ਦਿਨ ਪਹਿਲਾਂ ਬੁਖਾਰ ਅਤੇ ਖਾਂਸੀ ਹੋਈ ਸੀ, ਜਿਸ ਤੋਂ ਬਾਅਦ ਉਸ ਨੂੰ ਪਹਿਲਾਂ ਬਰਨਾਲਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਪਰ ਉਸਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਉਸਨੂੰ ਲੁਧਿਆਣਾ ਲਿਜਾਇਆ ਗਿਆ। ਇਸ ਤੋਂ ਬਾਅਦ ਅੱਜ ਸਵੇਰੇ ਉਸਦੀ ਮੌਤ ਹੋ ਗਈ।