ਪੜਚੋਲ ਕਰੋ

Action against Corruption: ਬੰਗਾ ਨਗਰ ਕੌਂਸਲ ਦਾ ਸੇਵਾਮੁਕਤ ਸਹਾਇਕ ਇੰਜੀਨੀਅਰ ਗ੍ਰਿਫ਼ਤਾਰ, ਸਟੇਡੀਅਮ ਉਸਾਰੀ 'ਚ ਕੀਤੀ ਘਪਲੇਬਾਜ਼ੀ

ਠੇਕੇਦਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਚੈਕ ਕਰਨ ਤੋਂ ਬਿਨਾਂ ਹੀ ਕਰਮਚਾਰੀਆਂ ਵੱਲੋਂ 39,74,304 ਰੁਪਏ ਦੀ ਅਦਾਇਗੀ ਵੀ ਠੇਕੇਦਾਰ ਨੂੰ ਕਰ ਦਿੱਤੀ ਗਈ ਜਦਕਿ ਸਟੇਡੀਅਮ ਦੀ ਉਸਾਰੀ ਦਾ ਕੰਮ ਵੀ ਬੰਦ ਪਿਆ ਸੀ ਜਿਸ ਨਾਲ ਸਰਕਾਰੀ ਪੈਸੇ ਅਤੇ ਮਸ਼ੀਨਰੀ ਦਾ ਨੁਕਸਾਨ ਹੋਇਆ।

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮਿੰਨੀ ਸਟੇਡੀਅਮ ਦੀ ਉਸਾਰੀ ਵਿੱਚ ਠੇਕੇਦਾਰ ਨਾਲ ਮਿਲੀਭੁਗਤ ਕਰਕੇ ਨੁਕਸਦਾਰ ਨਿਰਮਾਣ ਕਰਾਉਣ, ਅਹੁਦੇ ਦੀ ਦੁਰਵਰਤੋਂ ਕਰਨ ਅਤੇ ਸਰਕਾਰੀ ਖਜਾਨੇ ਨੂੰ ਚੂਨਾ ਲਾਉਣ ਦੇ ਦੋਸ਼ ਹੇਠ ਸੇਵਾ ਮੁਕਤ ਸਹਾਇਕ ਮਿਊਂਸਪਲ ਇੰਜੀਨੀਅਰ ਰਣਬੀਰ ਸਿੰਘ ਨੂੰ ਗ੍ਰਿਫਤਾਰ ਕਰਕੇ ਅਦਾਲਤ ਤੋਂ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।ਇਸ ਮੁਕੱਦਮੇ ਵਿਚ ਲੋੜੀਂਦੇ ਠੇਕੇਦਾਰ ਰਖਵਿੰਦਰ ਕੁਮਾਰ ਅਤੇ ਵਿਜੇ ਕੁਮਾਰ (ਸੇਵਾਮੁਕਤ) ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਠਿਕਾਣਿਆਂ ਉਤੇ ਵਿਜੀਲੈਂਸ ਬਿਉਰੋ ਵੱਲੋਂ ਦਬਿਸ਼ ਦਿੱਤੀ ਜਾ ਰਹੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁਨੀਸ਼ ਭਾਰਦਵਾਜ ਵਾਸੀ ਸ਼ੀਤਲਾ ਮੰਦਿਰ ਕਲੋਨੀ, ਬੰਗਾ ਵੱਲੋਂ ਦਰਜ ਸ਼ਿਕਾਇਤ ਦੀ ਪੜਤਾਲ ਦੌਰਾਨ  ਟੈਕਨੀਕਲ ਟੀਮ ਵੱਲੋਂ ਮਿੰਨੀ ਸਟੇਡੀਅਮ ਬੰਗਾ ਦੀ ਚੈਕਿੰਗ ਕੀਤੀ ਗਈ ਅਤੇ ਸੈਂਪਲ ਲੈ ਕੇ ਸਿੰਚਾਈ ਅਤੇ ਖੋਜ ਸੰਸਥਾ ਇੰਸਟੀਚਿਊਟ ਅੰਮ੍ਰਿਤਸਰ ਤੋਂ ਨਿਰੀਖਣ ਵੀ ਕਰਵਾਇਆ ਗਿਆ। ਇਸ ਲੈਬਾਰਟਰੀ ਤੋਂ ਪ੍ਰਾਪਤ ਰਿਪੋਰਟ ਵਿੱਚ ਮਿੰਨੀ ਸਟੇਡੀਅਮ ਦੀ ਉਸਾਰੀ ਲਈ ਵਰਤੇ ਗਏ ਮੈਟੀਰੀਅਲ ਦੀ ਮਾਤਰਾ ਲੋੜੀਂਦੇ ਮੈਟੀਰੀਅਲ ਨਾਲੋਂ ਘੱਟ ਪਾਈ ਗਈ।

ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਸਟੇਡੀਅਮ ਦਾ ਟੈਂਡਰ ਮੰਨਜੂਰ ਕਰਨ ਮੌਕੇ ਨਗਰ ਕੌਂਸਲ ਬੰਗਾ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਨੂੰ ਵੀ ਅੱਖੋਂ-ਪਰੋਖੇ ਕਰਦਿਆਂ ਠੇਕੇਦਾਰ ਰਖਵਿੰਦਰ ਕੁਮਾਰ ਨਾਲ ਮਿਲੀ-ਭੁਗਤ ਕਰਕੇ ਸਟੇਡੀਅਮ ਦੀ ਉਸਾਰੀ ਦਾ ਕੰਮ 87.45 ਲੱਖ ਰੁਪਏ ਵਿੱਚ ਦਿੱਤਾ ਗਿਆ। ਇਸ ਤੋਂ ਇਲਾਵਾ ਕਈ ਮਹੱਤਵਪੂਰਨ ਤਕਨੀਕੀ ਪਹਿਲੂਆਂ ਨੂੰ ਅੱਖੋਂ ਓਹਲੇ ਕਰਕੇ ਮਿੰਨੀ ਸਟੇਡੀਅਮ ਦੀ ਉਸਾਰੀ ਲਈ ਛੱਪੜ ਵਾਲੀ ਜਮੀਨ ਦੀ ਸਮਰੱਥਾ ਚੈਕ ਕੀਤੇ ਬਿਨਾ ਅਤੇ ਪਹਿਲਾਂ ਡਿਜਾਈਨ ਤਿਆਰ ਕੀਤੇ ਬਿਨਾਂ ਹੀ ਕਰ ਦਿੱਤੀ ਗਈ ਜਿਸ ਕਰਕੇ ਮਾੜੀ ਮਿਆਰ ਗੋਣ ਕਰਕੇ ਚਾਰਦੀਵਾਰੀ ਕਈ ਥਾਵਾਂ ਤੋਂ ਸਮੇ ਤੋਂ ਪਹਿਲਾਂ ਹੀ ਖਰਾਬ ਹੋ ਗਈ ਅਤੇ ਸਟੇਡੀਅਮ ਵਿੱਚ ਬੈਠਣ ਲਈ ਬਣਾਈਆਂ ਪੌੜੀਆਂ ਵੀ ਖਰਾਬ ਹੋ ਗਈਆਂ।

ਬੁਲਾਰੇ ਨੇ ਦੱਸਿਆ ਕਿ ਉਕਤ ਠੇਕੇਦਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਚੈਕ ਕਰਨ ਤੋਂ ਬਿਨਾਂ ਹੀ ਕਰਮਚਾਰੀਆਂ ਵੱਲੋਂ 39,74,304 ਰੁਪਏ ਦੀ ਅਦਾਇਗੀ ਵੀ ਠੇਕੇਦਾਰ ਨੂੰ ਕਰ ਦਿੱਤੀ ਗਈ ਜਦਕਿ ਸਟੇਡੀਅਮ ਦੀ ਉਸਾਰੀ ਦਾ ਕੰਮ ਵੀ ਬੰਦ ਪਿਆ ਸੀ ਜਿਸ ਨਾਲ ਸਰਕਾਰੀ ਪੈਸੇ ਅਤੇ ਮਸ਼ੀਨਰੀ ਦਾ ਨੁਕਸਾਨ ਹੋਇਆ।

ਉਕਤ ਕੁਤਾਹੀਆਂ ਅਤੇ ਅਣਗਹਿਲੀ ਨੂੰ ਦੇਖਦੇ ਹੋਏ ਵਿਜੀਲੈਂਸ ਬਿਉਰੋ ਵੱਲੋਂ ਰਖਵਿੰਦਰ ਕੁਮਾਰ ਠੇਕੇਦਾਰ, ਰਣਬੀਰ ਸਿੰਘ ਸਹਾਇਕ ਮਿਊਂਸਪਲ ਇੰਜੀਨੀਅਰ ਅਤੇ ਵਿਜੇ ਕੁਮਾਰ ਜੇ.ਈ. ਨਗਰ ਕੌਂਸਲ ਬੰਗਾ ਖਿਲਾਫ਼ ਮਿਲੀਭੁਗਤ ਕਰਕੇ ਸਰਕਾਰੀ ਪੈਸੇ ਖੁਰਦ-ਬੁਰਦ ਕਰਨ ਅਤੇ ਸਰਕਾਰੀ ਅਹੁਦੇ ਦਾ ਦੁਰਉਪਯੋਗ ਕਰਨ ਦੇ ਦੋਸ਼ ਹੇਠ ਉਕਤ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ  13(1)ਏ, 13(2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਤਹਿਤ ਥਾਣਾ ਵਿਜੀਲੈਸ ਬਿਊਰੋ, ਜਲੰਧਰ ਵਿਖੇ  ਪਹਿਲਾਂ ਹੀ ਮੁਕੱਦਮਾ ਦਰਜ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget