ਚੰਡੀਗੜ੍ਹ: ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਜਲਦ ਹੀ ਨਵੇਂ 500 ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸੇਵਾਮੁਕਤ ਹੋ ਚੁੱਕੇ ਡਾਕਟਰਾਂ ਨੂੰ ਪੰਜਾਬ ਸਰਕਾਰ ਮੁੜ ਤੋਂ ਨੌਕਰੀ 'ਤੇ ਰੱਖ ਰਹੀ ਹੈ। ਸਿਹਤ ਮੰਤਰੀ ਕਾਲੇ ਪੀਲੀਏ ਸਬੰਧੀ ਹੋ ਰਹੇ ਸੈਮੀਨਾਰ 'ਚ ਹਿੱਸਾ ਲੈਣ ਅੰਮ੍ਰਿਤਸਰ ਪਹੁੰਚੇ ਸਨ।


ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਲਗਪਗ 5000 ਨਸ਼ੇ ਨਾਲ ਪੀੜਤ ਨੌਜਵਾਨਾਂ ਨੂੰ ਲੱਭ ਕੇ ਨਸ਼ਾ ਛਡਾਊ ਕੇਂਦਰਾਂ 'ਚ ਭਰਤੀ ਕਰਵਾਇਆ ਗਿਆ ਹੈ। ਪੰਜਾਬ 'ਚ ਨਸ਼ਾ ਪੀੜਤਾਂ ਦੀ ਵਧਦੀ ਗਿਣਤੀ ਦੇਖ ਉਨ੍ਹਾਂ ਕਿਹਾ ਕਿ ਜਲਦ ਹੀ ਨਵੇਂ ਨਸ਼ਾ ਛਡਾਊ ਕੇਂਦਰ ਖੋਲ੍ਹੇ ਜਾ ਰਹੇ ਹਨ।


ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ।