Amritsar News: ਅੰਮ੍ਰਿਤਸਰ ਵਿੱਚ ਨੂੰਹ, ਪੁੱਤ ਅਤੇ ਪਤਨੀ ਨੂੰ ਗੋਲੀ ਮਾਰਨ ਵਾਲੇ ਡੀਐਸਪੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਅਦਾਲਤ ਨੇ ਦੋਹਾਂ ਧਿਰਾਂ ਦੀ ਗੱਲ ਸੁਣਨ ਤੋਂ ਬਾਅਦ ਡੀਐਸਪੀ ਤਰਸੇਮ ਸਿੰਘ ਨੂੰ 2 ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਪੁਲਿਸ ਇਸ ਮਾਮਲੇ ਦੀ ਜਾਂਚ ਪਰਿਵਾਰਿਕ ਤੌਰ ‘ਤੇ ਕਰ ਰਹੀ ਹੈ। ਉੱਥੇ ਹੀ ਇਸ ਮਾਮਲੇ ਵਿੱਚ ਪੁਲਿਸ ਨੇ 7 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਦੋਸ਼ੀ ਤਰਸੇਮ ਸਿੰਘ ਨੂੰ ਦੋ ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਹੁਣ ਸਮੋਵਾਰ ਨੂੰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਇਸ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਕੀ ਹੈ ਪੂਰਾ ਮਾਮਲਾ, ਕਿਵੇਂ ਵਾਪਰੀ ਘਟਨਾ?

ਜਾਂਚ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਈਐਸਆਈ ਹਸਪਤਾਲ ਦੇ ਬਾਹਰ ਵਾਪਰੀ। ਮ੍ਰਿਤਕ ਬਚਿੱਤਰ ਸਿੰਘ ਆਪਣੀ ਮਾਂ ਜਗੀਰ ਕੌਰ ਅਤੇ ਪਤਨੀ ਨਾਲ ਦਵਾਈ ਲੈਣ ਲਈ ਗੁਰੂ ਨਾਨਕ ਦੇਵ ਹਸਪਤਾਲ ਆਇਆ ਸੀ। ਉਹ ਈਐਸਆਈ ਹਸਪਤਾਲ ਦੇ ਬਾਹਰ ਤਰਸੇਮ ਸਿੰਘ ਨੂੰ ਮਿਲਿਆ।

ਤਰਸੇਮ ਸਿੰਘ ਨੇ ਦੋ ਵਾਰ ਵਿਆਹ ਕਰਵਾਏ ਹੋਏ ਹਨ। ਜਗੀਰ ਕੌਰ ਉਸ ਦੀ ਪਹਿਲੀ ਪਤਨੀ ਹੈ ਅਤੇ ਉਨ੍ਹਾਂ ਦਾ ਜਾਇਦਾਦ ਦਾ ਰੌਲਾ ਚੱਲ ਰਿਹਾ ਹੈ, ਜੋ ਕਿ ਅਦਾਲਤ ਵਿੱਚ ਮਾਮਲਾ ਚੱਲ ਰਿਹਾ ਹੈ। ਇਸ ਦੌਰਾਨ ਦੋਵਾਂ ਧਿਰਾਂ ਵਿੱਚ ਬਹਿਸ ਹੋਈ ਅਤੇ ਤਰਸੇਮ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਤਿੰਨਾਂ 'ਤੇ ਗੋਲੀਆਂ ਚਲਾਈਆਂ। ਜਗੀਰ ਕੌਰ ਦੀ ਹਾਲਤ ਅਜੇ ਵੀ ਨਾਜ਼ੁਕ ਹੈ।

ਜਗੀਰ ਕੌਰ ਦਾ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਅਜੇ ਵੀ ਨਾਜ਼ੁਕ ਹੈ। ਜਗੀਰ ਕੌਰ ਦੇ ਗਲੇ ਵਿੱਚ ਗੋਲੀ ਲੱਗੀ ਹੈ ਅਤੇ ਉਸ ਨੂੰ ICU ਵਿੱਚ ਰੱਖਿਆ ਗਿਆ ਹੈ। ਜਦੋਂ ਕਿ ਨੂੰਹ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹੁਣ ਤਰਸੇਮ ਸਿੰਘ ਨੂੰ ਸੋਮਵਾਰ ਨੂੰ ਪੁਲਿਸ ਵੱਲੋਂ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।