ਚੰਡੀਗੜ੍ਹ: ਇੱਕ ਪਾਸੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਡੇਰਾ ਲਾਇਆ ਹੋਇਆ ਹੈ। ਉਧਰ ਕਈ ਮਸ਼ਹੂਰ ਹਸਤੀਆਂ ਕਿਸਾਨਾਂ ਦੇ ਸਮਰਥਨ ਵਿਚ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਪੁਰਸਕਾਰ ਵਾਪਸ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਇਸ ਕੜੀ ਵਿਚ ਹੁਣ ਪਟਿਆਲਾ ਦੇ ਰਾਏ ਸਿੰਘ ਧਾਲੀਵਾਲ ਜੋ ਪੰਜਾਬ ਹੋਮ ਗਾਰਡਜ਼ ਦੇ ਸੇਵਾਮੁਕਤ ਕਮਾਂਡੈਂਟ ਹਨ, ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਇਕਮੁੱਠਤਾ ਵਿਚ ਆਪਣਾ ਰਾਸ਼ਟਰਪਤੀ ਮੈਡਲ ਵਾਪਸ ਕਰਨ ਦਾ ਐਲਾਨ ਕੀਤਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੇ ਸਮਰਥਨ ਵਿੱਚ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕੀਤਾ ਸੀ। ਉਨ੍ਹਾਂ ਤੋਂ ਇਲਾਵਾ ਪਾਰਟੀ ਦੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਵੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਪਦਮ ਭੂਸ਼ਣ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ।


ਇਸੇ ਤਰ੍ਹਾਂ ਬੀਤਾ ਦਿਨੀਂ ਰਾਸ਼ਟਰੀ ਮੁੱਕੇਬਾਜ਼ੀ ਟੀਮ ਦੇ ਸਾਬਕਾ ਕੋਚ ਗੁਰਬਖਸ਼ ਸਿੰਘ ਸੰਧੂ ਨੇ ਕਿਹਾ ਹੈ ਕਿ ਜੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਆਪਣਾ ਦ੍ਰੋਣਾਚਾਰੀਆ ਪੁਰਸਕਾਰ ਵਾਪਸ ਕਰ ਦੇਣਗੇ।

ਕੋਰੋਨਾ ਵੈਕਸੀਨ ਵੰਡ ‘ਚ ਪੰਜਾਬ ਨੂੰ ਦਿੱਤੀ ਜਾਵੇ ਪਹਿਲ, ਕੈਪਟਨ ਨੇ ਪੀਐਮ ਨੂੰ ਚਿੱਠੀ ਲਿੱਖ ਕੀਤੀ ਮੰਗ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904