ਲਾਪਤਾ ਹੋਏ 267 ਪਾਵਨ ਸਰੂਪਾਂ ਦੀ ਪੜਤਾਲ ਲਈ ਡਟੇ ਜਥੇਦਾਰ, ਹਾਈਕੋਰਟ ਦੇ ਸੇਵਾਮੁਕਤ ਜੱਜ ਨੂੰ ਸੌਂਪੀ ਜਾਂਚ
ਸ਼੍ਰੋਮਣੀ ਕਮੇਟੀ ਦੇ ਪਬਲਿਕੇਸ਼ਨ ਵਿਭਾਗ ਦੇ ਰਿਕਾਰਡ ਵਿਚੋਂ ਪਾਵਨ ਸਰੂਪ ਘੱਟ ਪਾਏ ਗਏ ਹਨ। ਇਸ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਬਣਾਈ ਗਈ ਸੀ ਪਰ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਇਸ ਦੀ ਜਾਂਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਖੁਦ ਕਰਵਾਉਣ ਵਾਸਤੇ ਅਪੀਲ ਕੀਤੀ ਸੀ।
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 267 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਨਵਿਤਾ ਸਿੰਘ ਨੂੰ ਸੌਂਪ ਦਿੱਤੀ ਹੈ। ਨਵਿਤਾ ਸਿੰਘ ਨੂੰ ਇਸ ਬਾਬਤ ਰਿਪੋਰਟ ਇੱਕ ਮਹੀਨੇ ਦੇ ਅੰਦਰ ਸ੍ਰੀ ਅਕਾਲ ਤਖ਼ਤ ਨੂੰ ਸੌਂਪਣ ਦੇ ਆਦੇਸ਼ ਦਿੱਤੇ ਗਏ ਹਨ।
ਦਰਅਸਲ ਸ਼੍ਰੋਮਣੀ ਕਮੇਟੀ ਦੇ ਪਬਲਿਕੇਸ਼ਨ ਵਿਭਾਗ ਦੇ ਰਿਕਾਰਡ ਵਿਚੋਂ ਪਾਵਨ ਸਰੂਪ ਘੱਟ ਪਾਏ ਗਏ ਹਨ। ਇਸ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਬਣਾਈ ਗਈ ਸੀ ਪਰ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਇਸ ਦੀ ਜਾਂਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਖੁਦ ਕਰਵਾਉਣ ਵਾਸਤੇ ਅਪੀਲ ਕੀਤੀ ਸੀ।
ਇਕ ਦਿਨ 'ਚ ਬ੍ਰਾਜ਼ੀਲ ਤੋਂ ਵੱਧ ਕੇਸ, ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 10.38 ਲੱਖ ਹੋਇਆ
ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਦੀ ਜਾਂਚ ਕਿਸੇ ਸੀਨੀਅਰ ਸਾਬਕਾ ਸਿੱਖ ਜੱਜ ਜਾਂ ਕਿਸੇ ਪ੍ਰਮੁੱਖ ਸ਼ਖਸੀਅਤ ਕੋਲੋਂ ਕਰਾਉਣ ਦੀ ਅਪੀਲ ਕੀਤੀ ਸੀ। ਇਸ ਤਹਿਤ ਜਥੇਦਾਰ ਹਰਪ੍ਰੀਤ ਸਿੰਘ ਨੇ ਨਵਿਤਾ ਸਿੰਘ ਨੂੰ ਜਾਂਚ ਦੌਰਾਨ ਸਹਿਯੋਗ ਦੇਣ ਲਈ ਤੇਲੰਗਾਨਾ ਹਾਈ ਕੋਰਟ ਦੇ ਸਿੱਖ ਵਕੀਲ ਈਸ਼ਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ।
ਇਕ ਦਿਨ 'ਚ ਬ੍ਰਾਜ਼ੀਲ ਤੋਂ ਵੱਧ ਕੇਸ, ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 10.38 ਲੱਖ ਹੋਇਆ
ਜਥੇਦਾਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚਲਦੀ ਗੋਲਡਨ ਆਫਸੈੱਟ ਪ੍ਰੈੱਸ ਦੇ ਰਿਕਾਰਡ ਵਿਚੋਂ 267 ਪਾਵਨ ਸਰੂਪ ਘਟਣ ਨਾਲ ਸਿੱਖ ਪੰਥ ਵਿਚ ਕਈ ਤਰ੍ਹਾਂ ਦੇ ਸ਼ੰਕੇ ਖੜੇ ਹੋ ਗਏ ਹਨ। ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਵੱਲੋਂ ਪਬਲੀਕੇਸ਼ਨ ਵਿਭਾਗ ਦਾ ਪਿਛਲੇ ਪੰਜ ਸਾਲਾਂ ਦਾ ਸਾਰਾ ਰਿਕਾਰਡ ਸੀਲ ਕਰ ਦਿੱਤਾ ਗਿਆ ਹੈ। ਇਹ ਮਾਮਲਾ ਬੀਤੇ ਦਿਨ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਚੁੱਕਿਆ ਸੀ।
ਕੋਰੋਨਾ ਦਾ ਕਹਿਰ ਜਾਰੀ! ਹੁਣ ਤਕ ਕਰੀਬ 6,00,000 ਲੋਕਾਂ ਦੀ ਮੌਤ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ