ਖ਼ੁਸ਼ਖ਼ਬਰੀ! ਕੱਲ੍ਹ ਤੋਂ ਮੁੜ ਸ਼ੁਰੂ ਹੋਵੇਗੀ ਰੀਟ੍ਰੀਟ ਸੈਰੇਮਨੀ, ਜਾਣ ਲਓ ਸਮਾਂ
ਭਾਰਤ-ਪਾਕਿਸਤਾਨ ਸਰਹੱਦ ਦੀ ਕੌਮਾਂਤਰੀ ਸਰਹੱਦ ਸਾਦਕੀ ਚੌਂਕੀ ‘ਤੇ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਨੂੰ ਬੰਦ ਕਰ ਦਿੱਤਾ ਗਿਆ ਸੀ। ਹੁਣ ਜਦੋਂ ਦੋਹਾਂ ਮੁਲਕਾਂ ਵਿਚਾਲੇ ਤਣਾਅ ਘੱਟ ਹੋਇਆ ਤਾਂ ਫਿਰ ਇਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

Punjab News: ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵੱਧ ਗਿਆ ਸੀ। ਇਸ ਦੇ ਮੱਦੇਨਜ਼ਰ ਭਾਰਤ-ਪਾਕਿਸਤਾਨ ਸਰਹੱਦ ਦੀ ਕੌਮਾਂਤਰੀ ਸਰਹੱਦ ਸਾਦਕੀ ਚੌਂਕੀ ‘ਤੇ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਨੂੰ ਬੰਦ ਕਰ ਦਿੱਤਾ ਗਿਆ ਸੀ। ਹੁਣ ਜਦੋਂ ਦੋਹਾਂ ਮੁਲਕਾਂ ਵਿਚਾਲੇ ਤਣਾਅ ਘੱਟ ਹੋਇਆ ਤਾਂ ਫਿਰ ਇਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕੱਲ੍ਹ ਤੋਂ ਸ਼ਾਮ 6 ਵਜੇ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਫਿਰ ਤੋਂ ਰੀਟ੍ਰੀਟ ਸੈਰੇਮਨੀ ਹੋਵੇਗੀ।
ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਅਜਿਹੇ ਹਾਲਾਤ ਬਣ ਗਏ ਸਨ ਕਿ ਲੋਕ ਆਪਣੇ ਘਰ ਛੱਡ ਕੇ ਜਾ ਰਹੇ ਸਨ ਅਤੇ ਉੱਥੇ ਹੀ ਸਾਦਕੀ ਚੌਂਕੀ ‘ਤੇ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਨੂੰ ਬੰਦ ਕਰ ਦਿੱਤਾ ਗਿਆ ਸੀ।
ਹੁਣ ਫਿਰ ਜਦੋਂ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਘੱਟਦਾ ਨਜ਼ਰ ਆਇਆ ਤਾਂ ਸਾਦਕੀ ਚੌਂਕੀ ‘ਤੇ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ। ਉੱਥੇ ਹੀ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਹੋਇਆਂ ਬਾਰਡਰ ਏਰੀਆ ਵਿਕਾਸ ਫਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੰਗਲਵਾਰ ਤੋਂ ਸ਼ਾਮ 7 ਵਜੇ ਮੁੜ ਰੋਜ਼ ਰੀਟ੍ਰੀਟ ਸੈਰੇਮਨੀ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕ ਵੱਧ ਤੋਂ ਵੱਧ ਰੀਟ੍ਰੀਟ ਸੈਰੇਮਨੀ ਦੇਖਣ ਪਹੁੰਚਣ ਅਤੇ ਦੇਸ਼ ਭਗਤੀ ਦਾ ਜਜ਼ਬਾ ਦਿਖਾ ਕੇ ਬੀਐਸਐਫ ਦੇ ਜਵਾਨਾਂ ਨੂੰ ਵਧਾਈ ਦਿੰਦਿਆਂ ਹੋਇਆਂ ਉਨ੍ਹਾਂ ਦੀ ਹੌਂਸਲਾ ਅਫਜਾਈ ਕਰਨ।
ਜ਼ਿਕਰ ਕਰ ਦਈਏ ਕਿ ਹਾਲੇ ਸਿਰਫ ਫਾਜ਼ਿਲਕਾ ਵਾਲੀ ਸਾਦਕੀ ਚੌਂਕੀ 'ਤੇ ਰੀਟ੍ਰੀਟ ਸੈਰੇਮਨੀ ਮੁੜ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ, ਪਰ ਅਟਾਰੀ ਸਰਹੱਦ ਬਾਰੇ ਹਾਲੇ ਕੁਝ ਨਹੀਂ ਕਿਹਾ ਗਿਆ ਹੈ ਕਿ ਉੱਥੇ ਕਦੋਂ ਤੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਰੀਟ੍ਰੀਟ ਸੈਰੇਮਨੀ ਸ਼ੁਰੂ ਕੀਤੀ ਜਾਵੇਗੀ। ਉਮੀਦ ਹੈ ਕਿ ਛੇਤੀ ਹੀ ਇਸ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















