ਪੜਚੋਲ ਕਰੋ

ਮਾਲ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਕਾਲੋਨੀਆਂ 'ਚ ਪਲਾਟਾਂ ਦੀ ਰਜਿਸਟ੍ਰੇਸ਼ਨ ਸਬੰਧੀ ਹਦਾਇਤਾਂ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ/ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ ਸਬੰਧੀ ਸਬ-ਰਜਿਸਟਰਾਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ।

ਚੰਡੀਗੜ੍ਹ: ਪਲਾਟਾਂ ਦੀ ਰਜਿਸਟ੍ਰੇਸ਼ਨ ਨੂੰ ਸੁਚਾਰੂ ਬਣਾਉਣ ਅਤੇ ਜਾਇਦਾਦ ਨਾਲ ਸਬੰਧਤ ਧੋਖਾਧੜੀ ਤੋਂ ਲੋਕਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ/ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ ਸਬੰਧੀ ਸਬ-ਰਜਿਸਟਰਾਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਨੂੰ ਕਿਹਾ ਗਿਆ ਹੈ ਕਿ ਉਹ ਖੇਤਰ ਦੇ ਵੇਰਵਿਆਂ, ਖਸਰਾ ਨੰਬਰਾਂ ਅਤੇ ਪ੍ਰਵਾਨਿਤ ਲੇਅ-ਆਊਟ ਯੋਜਨਾ ਦੇ ਨਾਲ-ਨਾਲ ਲਾਇਸੰਸਸ਼ੁਦਾ/ਅਧਿਕਾਰਤ ਕਾਲੋਨੀਆਂ/ਸਕੀਮਾਂ ਦੀਆਂ ਸੂਚੀਆਂ ਪ੍ਰਕਾਸ਼ਿਤ ਕਰਨ ਤਾਂ ਜੋ ਅਜਿਹਾ ਖੇਤਰ ਸਪੱਸ਼ਟ ਤੌਰ 'ਤੇ ਪਰਿਭਾਸ਼ਿਤ ਕੀਤਾ ਜਾ ਸਕੇ ਜਿੱਥੇ ਸੇਲ ਡੀਡ ਜਾਂ ਅਧਿਕਾਰਾਂ ਦੇ ਤਬਾਦਲੇ ਨਾਲ ਸਬੰਧਤ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਲੋੜ ਨਹੀਂ ਹੈ। ਇਹ ਸੂਚੀਆਂ ਸਾਰੇ ਸਬ ਰਜਿਸਟਰਾਰਾਂ ਕੋਲ ਉਪਲਬਧ ਹੋਣਗੀਆਂ ਅਤੇ ਉਹ ਮਾਲ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਾਲੋਨੀਆਂ ਦੀ ਸਥਿਤੀ ਦੀ ਜਾਂਚ ਕਰਨ ਤੋਂ ਬਾਅਦ ਸੇਲ ਡੀਡਜ਼ ਨੂੰ ਰਜਿਸਟਰ ਕਰਨਗੇ।

ਇਹ ਫੈਸਲਾ ਮੁੱਖ ਮੰਤਰੀ ਵੱਲੋਂ ਆਨਲਾਈਨ ਪੋਰਟਲ "https://grcs.punjab.gov.in" ਦੀ ਸ਼ੁਰੂਆਤ ਕਰਨ ਤੋਂ ਕੁਝ ਦਿਨ ਬਾਅਦ ਆਇਆ ਹੈ ਜਿਸ ਵਿੱਚ ਨਾਗਰਿਕ ਪਲਾਟਾਂ ਦੇ ਕਬਜ਼ੇ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਹ ਵਿਲੱਖਣ ਆਨਲਾਈਨ ਪੋਰਟਲ ਜਾਇਦਾਦ ਦੇ ਕਬਜ਼ੇ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਾਲ-ਨਾਲ ਸੁਚੱਜੇ ਢੰਗ ਨਾਲ ਜਾਇਦਾਦ ਦੇ ਕਬਜ਼ੇ ਸਬੰਧੀ ਸੇਵਾਵਾਂ ਪ੍ਰਦਾਨ ਕਰੇਗਾ।

ਇਸ ਤੋਂ ਪਹਿਲਾਂ ਸਰਕਾਰ ਵੱਲੋਂ ਕੋਈ ਸਪੱਸ਼ਟ ਹਦਾਇਤਾਂ ਨਹੀਂ ਦਿੱਤੀਆਂ ਗਈਆਂ ਸਨ, ਜਿਸ ਕਾਰਨ ਸ਼ਹਿਰਾਂ ਦੇ ਬਾਹਰਵਾਰ ਇਹ ਨਾਜਾਇਜ਼ ਕਾਲੋਨੀਆਂ ਹੋਂਦ ਵਿੱਚ ਆਈਆਂ। ਜਾਣਕਾਰੀ ਅਨੁਸਾਰ ਪਿਛਲੇ 5 ਸਾਲਾਂ ਵਿੱਚ 15 ਹਜ਼ਾਰ ਤੋਂ ਵੱਧ ਕਲੋਨੀਆਂ ਦੀ ਉਸਾਰੀ ਹੋਈ ਹੈ। 

ਪੰਜਾਬ ਦੇ ਨਾਗਰਿਕਾਂ ਨੂੰ ਇਨ੍ਹਾਂ ਗ਼ੈਰ-ਕਾਨੂੰਨੀ/ਅਣ-ਅਧਿਕਾਰਤ ਕਾਲੋਨੀਆਂ ਵਿੱਚ ਜਾਇਦਾਦਾਂ ਦਾ ਕਬਜ਼ਾ ਲੈਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿੱਥੇ ਜਾਂ ਤਾਂ ਸਬੰਧਤ ਡਿਵੈਲਪਰਾਂ/ਕਾਲੋਨਾਈਜ਼ਰਾਂ/ਅਥਾਰਟੀਜ਼ ਵੱਲੋਂ ਅਲਾਟਮੈਂਟ ਪੱਤਰ ਜਾਰੀ ਕੀਤੇ ਜਾ ਚੁੱਕੇ ਸਨ ਜਾਂ ਡੀਡਜ਼ ਰਜਿਸਟਰਡ ਹੋ ਗਈਆਂ ਸਨ ਪਰ ਉਹ ਕਿਸੇ ਨਾ ਕਿਸੇ ਕਾਰਨ ਕਰਕੇ ਜਾਇਦਾਦ ਦਾ ਕਬਜ਼ਾ ਨਹੀਂ ਲੈ ਪਾ ਰਹੇ ਸਨ।

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ ਗ਼ੈਰ-ਕਾਨੂੰਨੀ ਕਾਲੋਨੀਆਂ ਨਾ ਸਿਰਫ ਸੂਬੇ ਦੇ ਬੇਢੰਗੇ ਸ਼ਹਿਰੀਕਰਨ ਦਾ ਕਾਰਨ ਬਣ ਰਹੀਆਂ ਹਨ, ਸਗੋਂ ਆਮ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਕਾਰਨ ਵੀ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਲਾਟਾਂ ਦੀ ਖ਼ਰੀਦ ਕਰਨ ਲਈ ਲੋਕਾਂ ਨੇ ਆਪਣੀ ਜ਼ਿੰਦਗੀ ਭਰ ਦੀ ਕਮਾਈ ਲਗਾ ਦਿੱਤੀ ਅਤੇ ਉਨ੍ਹਾਂ ਨੂੰ ਇਨ੍ਹਾਂ ਗ਼ੈਰ-ਕਾਨੂੰਨੀ ਕਾਲੋਨੀਆਂ ਵਿੱਚ ਕਬਜ਼ਾ ਤੱਕ ਨਹੀਂ ਮਿਲਦਾ ਕਿਉਂਕਿ ਕਾਲੋਨਾਈਜ਼ਰ ਇਨ੍ਹਾਂ ਕਾਲੋਨੀਆਂ ਵਿੱਚ ‘ਰਸਤੇ’ ਵੀ ਵੇਚ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੋਨੀਆਂ ਵਿੱਚ ਜਲ ਸਪਲਾਈ, ਸੀਵਰੇਜ, ਬਿਜਲੀ ਆਦਿ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਵੀ ਘਾਟ ਹੈ।

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget