Punjab News: ਪੰਜਾਬ ਦੇ ਮਾਲ ਅਧਿਕਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਦਾ ਐਲਾਨ ਕੀਤਾ ਹੈ। ਪੰਜਾਬ ਮਾਲੀਆ ਅਫ਼ਸਰ ਐਸੋਸੀਏਸ਼ਨ ਦੀ ਅਗਵਾਈ ਹੇਠ ਮਾਲ ਅਧਿਕਾਰੀ 14 ਜਨਵਰੀ ਤੋਂ ਹੜਤਾਲ 'ਤੇ ਜਾ ਰਹੇ ਹਨ, ਜਿਸ ਕਾਰਨ ਤਹਿਸੀਲਾਂ ਵਿੱਚ ਕੰਮ ਠੱਪ ਹੋ ਜਾਵੇਗਾ।


ਯੂਨੀਅਨ ਦੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਇਹ ਕਦਮ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਵਿੱਚ ਸਰਕਾਰ ਦੀ ਲਾਪਰਵਾਹੀ ਤੇ ਉਨ੍ਹਾਂ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਨੇ ਮੇਰੇ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ ਤੇ ਮੈਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਮੈਂ ਇਸ ਵਿਰੁੱਧ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ। ਸਰਕਾਰ ਨੇ ਜਾਂਚ ਦਾ ਐਲਾਨ ਕੀਤਾ ਸੀ, ਇਸ ਲਈ ਉਨ੍ਹਾਂ ਦੀ ਮੰਗ ਹੈ ਕਿ ਇਹ ਜਾਂਚ ਜਲਦੀ ਪੂਰੀ ਕੀਤੀ ਜਾਵੇ ਤੇ ਮੇਰੇ ਵਿਰੁੱਧ ਦਰਜ ਐਫਆਈਆਰ ਰੱਦ ਕੀਤੀ ਜਾਵੇ।



ਇਹ ਵੀ ਪੜ੍ਹੋ-Farmer Protest: ਹਰ ਮੰਗ ਮੰਨਣ ਲਈ ਕੇਂਦਰ ਤਿਆਰ ਪਰ ਡੱਲੇਵਾਲ ਪੰਜਾਬ ਲਈ ਨਹੀਂ ਸਗੋਂ ਪੂਰੇ ਦੇਸ਼ ਲਈ....., ਕਿਸਾਨਾਂ ਦੇ ਅੰਦੋਲਨ ਉੱਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ


ਯੂਨੀਅਨ ਨੇ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੇ ਜਾ ਰਹੇ ਅਨੁਚਿਤ ਵਿਵਹਾਰ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ, ਜਿਸ ਕਾਰਨ ਅਧਿਕਾਰੀ ਬੇਵੱਸ ਮਹਿਸੂਸ ਕਰ ਰਹੇ ਹਨ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ