ਪੜਚੋਲ ਕਰੋ

Punjab News: ਮੰਤਰੀ ਦਾ ਦਾਅਵਾ, ਮੰਡੀ 'ਚ ਆਉਂਦਿਆਂ ਹੀ ਵਿਕ ਜਾਂਦਾ ਹੈ ਝੋਨਾ, 1500 ਕਰੋੜ ਰੁਪਏ ਦੀ ਹੋ ਚੁੱਕੀ ਹੈ ਅਦਾਇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਣ ਤੱਕ ਕਿਸਾਨਾਂ ਨੂੰ ਖਰੀਦੀ ਫਸਲ ਦੀ ਲਗਭਗ 1500 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਕੀਤੇ ਗਏ ਐਲਾਨ ਮੁਤਾਬਕ ਕਿਸਾਨਾਂ ਨੂੰ ਖਰੀਦੀ ਫਸਲ ਦੀ 24 ਘੰਟਿਆਂ ਦੇ ਅੰਦਰ ਹੀ ਅਦਾਇਗੀ ਹੋ ਰਹੀ ਹੈ।

Punjab News: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ  ਦੀਨਾਨਗਰ ਅਨਾਜ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। 

ਉਨ੍ਹਾਂ ਦੱਸਿਆ ਕਿ ਇਸ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਲਗਭਗ 8 ਲੱਖ ਕਿਸਾਨਾਂ ਦੀ ਹੋਣ ਵਾਲੀ ਸੰਭਾਵਿਤ ਆਮਦ ਦੇ ਮੱਦੇਨਜ਼ਰ ਸਰਕਾਰ ਵੱਲੋਂ 1854 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਆਪਣੀ ਜਿਣਸ ਵੇਚਣ ਲਈ ਲਿਆ ਰਹੇ ਕਿਸਾਨਾਂ ਦੀ ਹਰ ਸਹੂਲਤ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਖਾਸ ਗੱਲ ਇਹ ਹੈ ਕਿ ਜਿਥੇ ਕਿਸਾਨਾਂ ਦੁਆਰਾ ਲਿਆਂਦੀ ਫਸਲ ਦੀ ਨਾਲੋ-ਨਾਲ ਖਰੀਦ ਕਰਕੇ ਮੰਡੀਆਂ ਵਿੱਚੋਂ ਚੁਕਾਈ ਕੀਤੀ ਜਾ ਰਹੀ ਹੈ ਉਥੇ ਹੀ ਖਰੀਦੀ ਫਸਲ ਦੀ ਅਦਾਇਗੀ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਣ ਤੱਕ ਕਿਸਾਨਾਂ ਨੂੰ ਖਰੀਦੀ ਫਸਲ ਦੀ ਲਗਭਗ 1500 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਕੀਤੇ ਗਏ ਐਲਾਨ ਮੁਤਾਬਕ ਕਿਸਾਨਾਂ ਨੂੰ ਖਰੀਦੀ ਫਸਲ ਦੀ 24 ਘੰਟਿਆਂ ਦੇ ਅੰਦਰ ਹੀ ਅਦਾਇਗੀ ਹੋ ਰਹੀ ਹੈ।

ਕੈਬਨਿਟ ਮੰਤਰੀ ਨੇ ਦੀਨਾਨਗਰ ਅਨਾਜ ਮੰਡੀ ਵਿਖੇ ਕੀਤੇ ਖਰੀਦ ਪ੍ਰਬੰਧਾਂ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਰਾਜ ਦੀਆਂ ਸਾਰੀਆਂ ਹੀ ਅਨਾਜ ਮੰਡੀਆਂ ਵਿੱਚ ਕਿਸਾਨਾਂ, ਮਿੱਲਰਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਸਭ ਵਰਗਾਂ ਦੀ ਸਹੂਲਤ ਨੂੰ ਪ੍ਰਮੁੱਖ ਰੱਖਦਿਆਂ ਹਰ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ।

ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰੀ ਸ਼ਮਸ਼ੇਰ ਸਿੰਘ, ਸੈਕਟਰੀ ਮਾਰਕੀਟ ਕਮੇਟੀ ਬਾਜਵਾ, ਤਹਿਸੀਲਦਾਰ  ਮਨਜੀਤ ਸਿੰਘ, ਡੀ.ਐੱਫ.ਐੱਸ.ਓ. ਨਵਨੀਤ ਕੌਰ, ਇੰਸਪੈਕਟਰ ਕਿਰਨ ਕੁਮਾਰ, ਵਰਿੰਦਰ ਕੁਮਾਰ, ਐੱਸ.ਡੀ.ਓ ਮੰਡੀ ਬੋਰਡ ਅਸ਼ੋਕ ਕੁਮਾਰ, ਮਨਮੋਹਨ ਸਿੰਘ, ਪਰਦੀਪ ਠਾਕੁਰ, ਰਾਜਿੰਦਰ ਕੁਮਾਰ,  ਬਲਦੇਵ ਸਿੰਘ, ਵਤਨ ਸਿੰਘ, ਰਾਜੇਸ਼ ਕੁਮਾਰ, ਗੁਰਨਾਮ ਸਿੰਘ, ਰਾਜ ਕੁਮਾਰ ਆਦਿ ਹਾਜਿਰ ਸਨ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget