ਪੜਚੋਲ ਕਰੋ

ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਵੀ ਖਿੱਲਰੀ, ਬਾਗੀ ਸੁਰਾਂ ਹੋਰ ਬੁਲੰਦ

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੀ ਖਿੱਲਰਦੀ ਨਜ਼ਰ ਆ ਰਹੀ ਹੈ। ਵਿਧਾਇਕ ਸੁਰਜੀਤ ਸਿੰਘ ਧੀਮਾਨ ਤੇ ਕੁਲਬੀਰ ਸਿੰਘ ਜ਼ੀਰਾ ਮਗਰੋਂ ਅੱਜ ਮਾਝੇ ਵਿੱਚ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਵੀ ਬਾਗੀ ਸੁਰ ਵਿਖਾਏ ਹਨ। ਵਿਧਾਇਕ ਲਾਡੀ ਨੇ ਤਾਂ ਸਿੱਧੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਬਗਾਵਤ ਕਰਦਿਆਂ ਇੱਥੋਂ ਤੱਕ ਕਹਿ ਦਿੱਤਾ ਕਿ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਦੋ-ਤਿੰਨ ਮਹੀਨੀਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਹੋਣਗੇ। ਇਸ ਤੋਂ ਪਹਿਲਾਂ ਪਿਛਲੇ ਦਿਨੀਂ ਦੁਆਬੇ ਦੇ ਦੋ ਵਿਧਾਇਕ ਜਲੰਧਰ ਪੱਛਮੀ ਹਲਕੇ ਤੋਂ ਸੁਸ਼ੀਲ ਰਿੰਕੂ ਤੇ ਸ਼ਾਹਕੋਟ ਤੋਂ ਹਰਦੇਵ ਸਿੰਘ ਲਾਡੀ ਵੀ ਰੁੱਸੇ ਵਿਖਾਈ ਦਿੱਤੇ ਸੀ। ਉਹ ਜਲੰਧਰ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਤੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਬਲਦੇਵ ਸਿੰਘ ਦੇਵ ਦਾ ਤਾਜਪੋਸ਼ੀ ਸਮਾਗਮ ਵਿੱਚੋਂ ਗੈਰ ਹਾਜ਼ਰ ਰਹੇ ਸੀ। ਇਹ ਵੀ ਮੀਡੀਆ ਵਿੱਚ ਚਰਚਾ ਬਣਿਆ ਸੀ। ਭੀਜੇਪੀ ਛੱਡ ਕੇ ਕਾਂਗਰਸ ਵਿੱਚ ਆਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕਈ ਲੀਡਰਾਂ ਨੂੰ ਹਜ਼ਮ ਨਹੀਂ ਹੋ ਰਹੇ। ਉਨ੍ਹਾਂ ਦੀ ਤਾਂ ਕੈਪਟਨ ਨਾਲ ਵੀ ਨੋਕ-ਝੋਕ ਹੋ ਚੁੱਕੀ ਹੈ। ਉਧਰ, ਕਾਂਗਰਸ ਨੇ ਇਸ ਬਗਾਵਤ ਨੂੰ ਸ਼ਾਂਤ ਕਰਨ ਲਈ ਪਿਛਲੇ ਦਿਨਾਂ ਤੋਂ ਮੀਟਿੰਗਾਂ ਦਾ ਦੌਰ ਚਲਾਇਆ ਹੋਇਆ ਹੈ। ਇਨ੍ਹਾਂ ਮੀਟਿੰਗਾਂ ਵਿੱਚ ਵੀ ਵਿਧਾਇਕਾਂ ਨੇ ਅਫਸਰਸ਼ਾਹੀ ਤੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ ਹਨ। ਇਸ ਮਗਰੋਂ ਚਾਹੇ ਕੈਪਟਨ ਸਰਕਾਰ ਨੇ ਵਿਧਾਇਕਾਂ ਨੂੰ ਫੰਡ ਦੇਣ ਦਾ ਐਲਾਨ ਕੀਤਾ ਹੈ ਪਰ ਧੜੇਬੰਦੀ ਰੁਕਣ ਦਾ ਨਾਂ ਨਹੀਂ ਲੈ ਰਹੀ। ਕਾਂਗਰਸੀ ਲੀਡਰਾਂ ਦਾ ਇਤਰਾਜ਼ ਹੈ ਕਿ ਲੋਕਾਂ ਨੇ ਜਿਸ ਉਮੀਦ ਨਾਲ ਸੱਤਾ ਬਖਸ਼ੀ ਸੀ, ਸਰਕਾਰ ਉਸ ਉਪਰ ਸਹੀ ਨਹੀਂ ਉੱਤਰ ਰਹੀ। ਦੂਜੇ ਪਾਸੇ ਕਾਂਗਰਸ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਕੈਪਟਨ ਅਮਰਿੰਦਰ ਨੂੰ ਮੁੱਖ ਮੰਤਰੀ ਵਜੋਂ ਹਟਾਉਣ ਦੀ ਕੋਈ ਵੀ ਯੋਜਨਾ ਦੀ ਸੰਭਾਵਨਾ ਤੋਂ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਵਿਧਾਇਕ ਲਾਡੀ ਨੇ ਕਿਹਾ ਹੈ, ਉਹ ਉਨ੍ਹਾਂ ਦੀ ਨਿੱਜੀ ਸੋਚ ਹੋ ਸਕਦੀ ਹੈ ਤੇ ਮੌਜੂਦਾ ਸਮੇਂ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਬਦਲਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣ ਪਰ ਕਾਂਗਰਸ ਵਿੱਚ ਸਭ ਠੀਕ ਨਹੀਂ ਚੱਲ਼ ਰਿਹਾ। ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਗਰਸ ਦੀ ਫੁੱਟ ਪੰਜਾਬ ਵਿੱਚ 13 ਦੀਆਂ 13 ਸੀਟਾਂ ਜਿੱਤਣ ਦੇ ਸੁਫਨੇ ਨੂੰ ਤੋੜ ਸਕਦੀ ਹੈ। ਦੂਜੇ ਪਾਸੇ ਮੁਲਾਜ਼ਮ ਤੇ ਕਿਸਾਨ ਵਰਗ ਵੀ ਸਰਕਾਰ ਖਿਲਾਫ ਸੜਕਾਂ ਉੱਪਰ ਹੈ। ਅਜਿਹੇ ਹਾਲਾਤ ਵਿੱਚ ਕਾਂਗਰਸ ਸਰਕਾਰ ਉੱਪਰ ਸਵਾਲ ਉੱਠਣੇ ਲਾਜ਼ਮੀ ਹਨ ਜਿਸ ਨਾਲ ਅਕਸ ਹੋਰ ਵਿਗੜੇਗਾ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget