ਚੰਡੀਗੜ੍ਹ: ਕਾਂਗਰਸ ਦਾ ਅੰਦਰੂਨੀ ਕਲੇਸ਼ ਸਿਖਰ 'ਤੇ ਪਹੁੰਚ ਗਿਆ ਹੈ। ਕੈਪਟਨ ਸਰਕਾਰ ਵਿੱਚ ਬਗਾਵਤ ਵਧਦੀ ਜਾ ਰਹੀ ਹੈ। ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਪੰਜ ਮੰਤਰੀਆਂ ਤੇ ਸੱਤ ਵਿਧਾਇਕਾਂ ਦੀ ਮੀਟਿੰਗ ਚੱਲ ਰਹੀ ਹੈ।

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੀ ਇਸ ਮੀਟਿੰਗ ਵਿੱਚ ਸ਼ਾਮਲ ਸਨ। ਬਾਜਵਾ ਨੇ ਮੀਟਿੰਗ ਤੋਂ ਬਾਹਰ ਆਉਣ ਮਗਰੋਂ ਇਸ ਦੀ ਪੁਸ਼ਟੀ ਕੀਤੀ। ਬਾਜਵਾ ਨੇ ਕਿਹਾ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਉਧਰ, ਅੱਜ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਫੋਨ 'ਤੇ ਪ੍ਰਤਾਪ ਸਿੰਘ ਬਾਜਵਾ ਨਾਲ ਗੱਲ ਕੀਤੀ ਹੈ। ਹਰੀਸ਼ ਰਾਵਤ ਨੇ ਕਿਹਾ, "ਮੁੱਖ ਮੰਤਰੀ ਵੱਲੋਂ ਇਸ ਤਰ੍ਹਾਂ ਦੀ ਵੀਜੀਲੈਂਸ ਜਾਂਚ ਕਰਵਾਉਣਾ ਬੇਹੱਦ ਗਲ਼ਤ ਹੈ। ਇਸ ਨਾਲ ਪਾਰਟੀ ਵਿੱਚ ਤਣਾਅ ਵਧੇਗਾ ਤੇ 2022 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਨੁਕਸਾਨ ਹੋ ਸਕਦਾ ਹੈ।"

ਉਧਰ ਬਾਜਵਾ ਨੇ ਹਰੀਸ਼ ਰਾਵਤ ਨੂੰ ਕਿਹਾ, "ਹਾਈਕਮਾਨ ਨੂੰ ਇਸ ਪੂਰੇ ਮਾਮਲੇ ਵਿੱਚ ਜਲਦ ਦਖਲ ਦੇਣਾ ਚਾਹੀਦਾ ਹੈ। ਕੋਰੋਨਾ ਕਾਲ ਵਿੱਚ ਆਪਸੀ ਖਿੱਚੋਤਾਣ ਨਾਲ ਸਰਕਾਰ ਦਾ ਲੋਕਾਂ ਵਿੱਚ ਗਲਤ ਸੰਦੇਸ਼ ਜਾ ਰਿਹਾ ਹੈ। ਸਰਕਾਰ ਨੂੰ ਵਿਜੀਲੈਂਸ ਦੀ ਜਾਂਚ ਕਰਵਾਉਣ ਦੀ ਬਜਾਏ ਲੋਕਾਂ ਨੂੰ ਮਹਾਮਾਰੀ ਤੋਂ ਬਚਾਉਣਾ ਚਾਹੀਦਾ ਹੈ।"

ਇਸ ਮਗਰੋਂ ਹਰੀਸ਼ ਰਾਵਤ ਨੇ ਭਰੋਸਾ ਦਿੱਤਾ ਕਿ ਹਾਈਕਮਾਨ ਜਲਦ ਇਸ ਮਾਮਲੇ ਨੂੰ ਸੁਲਝਾਏਗੀ। ਹਾਈਕਾਮ ਵੀ ਹੁਣ ਇਸ ਮਾਮਲੇ ਨੂੰ ਲੈ ਕੇ ਐਕਟਿਵ ਹੋ ਗਈ ਹੈ। ਹਰੀਸ਼ ਰਾਵਤ ਨੇ ਖੁਦ ਕਮਾਨ ਸੰਭਾਲ ਲਈ ਹੈ। ਹਰੀਸ਼ ਰਾਵਤ ਨੇ ਚਰਨਜੀਤ ਚੰਨੀ, ਪਰਗਟ ਸਿੰਘ ਸਣੇ ਕਈ ਲੀਡਰਾਂ ਨਾਲ ਫੋਨ ਤੇ ਗੱਲ ਕੀਤੀ।

Continues below advertisement


 


 





ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ