ਪੜਚੋਲ ਕਰੋ
ਪੰਜਾਬ ਕਾਂਗਰਸ 'ਚ ਉਭਾਲ! ਜਾਖੜ ਨੂੰ ਵੀ ਨਹੀਂ ਕੈਪਟਨ ਦਾ ਕੰਮ ਪਸੰਦ
ਪੰਜਾਬ ਕਾਂਗਰਸ ਵਿਚਾਲੇ ਮੁੜ ਖਾਨਾਜੰਗੀ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਇਸ ਵਾਰ ਸਭ ਦੇ ਨਿਸ਼ਾਨੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਹਨ। ਇੱਥੋਂ ਤੱਕ ਕਿ ਕੈਪਟਨ ਦੇ ਖਾਸ-ਮ-ਖਾਸ ਪੰਜਾਬ ਕਾਂਹਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੰਨਣ ਲੱਗੇ ਹਨ ਕਿ ਸਰਕਾਰ ਤੋਂ ਲੋਕ ਖੁਸ਼ ਨਹੀਂ। ਕਾਂਗਰਸ ਪ੍ਰਧਾਨ ਤਾਂ ਮੰਤਰੀਆਂ ਦੇ ਰਵੱਈਏ ਤੋਂ ਵੀ ਨਿਰਾਸ਼ ਨਜ਼ਰ ਆ ਰਹੇ ਹਨ।

ਚੰਡੀਗੜ੍ਹ: ਪੰਜਾਬ ਕਾਂਗਰਸ ਵਿਚਾਲੇ ਮੁੜ ਖਾਨਾਜੰਗੀ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਇਸ ਵਾਰ ਸਭ ਦੇ ਨਿਸ਼ਾਨੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਹਨ। ਇੱਥੋਂ ਤੱਕ ਕਿ ਕੈਪਟਨ ਦੇ ਖਾਸ-ਮ-ਖਾਸ ਪੰਜਾਬ ਕਾਂਹਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੰਨਣ ਲੱਗੇ ਹਨ ਕਿ ਸਰਕਾਰ ਤੋਂ ਲੋਕ ਖੁਸ਼ ਨਹੀਂ। ਕਾਂਗਰਸ ਪ੍ਰਧਾਨ ਤਾਂ ਮੰਤਰੀਆਂ ਦੇ ਰਵੱਈਏ ਤੋਂ ਵੀ ਨਿਰਾਸ਼ ਨਜ਼ਰ ਆ ਰਹੇ ਹਨ। ਪਿਛਲੇ ਦਿਨੀਂ ਸੰਘਰਸ਼ਸ਼ੀਲ ਬੇਰੁਜ਼ਗਾਰ ਅਧਿਆਪਕਾਂ ਪ੍ਰਤੀ ਅਪਸ਼ਬਦ ਬੋਲ ਕੇ ਚਰਚਾ ਵਿੱਚ ਆਏ ਸੂਬੇ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਵੀ ਉਨ੍ਹਾਂ ਨਸੀਹਤ ਦਿੱਤੀ ਹੈ। ਜਾਖੜ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਦੀ ਅਭੱਦਰ ਭਾਸ਼ਾ ਸਿੱਖਿਆ ਮੰਤਰੀ ਨੇ ਵਰਤੀ ਹੈ, ਉਹ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਆਖਿਆ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਅਜਿਹੇ ਦੋਸ਼ ਅਕਾਲੀ ਆਗੂਆਂ ’ਤੇ ਲੱਗਦੇ ਸਨ। ਜੇ ਹੁਣ ਕਾਂਗਰਸ ਦੇ ਮੰਤਰੀਆਂ ਜਾਂ ਆਗੂਆਂ ਨੇ ਵੀ ਉਹੀ ਰਾਹ ਫੜ ਲਿਆ ਤਾਂ ਅਕਾਲੀਆਂ ਤੇ ਕਾਂਗਰਸੀਆਂ ਵਿੱਚ ਕੀ ਫ਼ਰਕ ਰਹਿ ਜਾਵੇਗਾ। ਜਾਖੜ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਦਾ ਪ੍ਰਭਾਵਸ਼ਾਲੀ ਤੇ ਲੋਕ ਪੱਖੀ ਅਕਸ ਦਿਖਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਸ਼ਾਸਨ ਦੀ ਕਮਾਨ ਆਪਣੇ ਹੱਥਾਂ ’ਚ ਲੈਣੀ ਪਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੈਪਟਨ ਤੋਂ ਜੋ ਉਮੀਦਾਂ ਸਨ, ਉਹ ਪੂਰੀਆਂ ਨਹੀਂ ਹੋ ਰਹੀਆਂ। ਇਸ ਦਾ ਵੱਡਾ ਕਾਰਨ ਅਫ਼ਸਰਸ਼ਾਹੀ ਦਾ ਹਾਵੀ ਹੋਣਾ ਹੈ। ਉਨ੍ਹਾਂ ਮੰਨਿਆ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਅਕਸਰ ਸਵਾਲ ਉੱਠਦੇ ਹਨ ਤੇ ਇਹ ਸਵਾਲ ਆਮ ਜਨਤਾ ਹੀ ਨਹੀਂ ਸਗੋਂ ਕਾਂਗਰਸ ਦੇ ਵਰਕਰ ਤੇ ਆਗੂ ਵੀ ਖੜ੍ਹੇ ਕਰਦੇ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਪਾਰਟੀ ਵਰਕਰਾਂ ਦੇ ਗਿਲੇ ਸ਼ਿਕਵਿਆਂ ਤੋਂ ਇੱਕ ਗੱਲ ਜ਼ਾਹਿਰ ਹੁੰਦੀ ਹੈ ਕਿ ਸੂਬੇ ਵਿੱਚ ‘ਲੋਕਾਂ ਦੀ ਸਰਕਾਰ’ ਹੋਣ ਦਾ ਅਹਿਸਾਸ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ’ਚ ਵਰਕਰਾਂ ਦੀ ਮੀਟਿੰਗ ਦੌਰਾਨ ਜੋ ਤੱਥ ਸਾਹਮਣੇ ਆਏ ਹਨ, ਉਸ ਤੋਂ ਇਹੀ ਜਾਪਦਾ ਹੈ ਕਿ ਲੋਕਾਂ ਦੇ ਮਸਲੇ ਹੱਲ ਨਹੀਂ ਹੋ ਰਹੇ ਤੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਜਮਹੂਰੀਅਤ ਵਿੱਚ ਲੋਕਾਂ ਨੂੰ ‘ਆਪਣੀ ਚੁਣੀ ਹੋਈ ਸਰਕਾਰ’ ਹੋਣ ਦਾ ਅਹਿਸਾਸ ਹੋਣਾ ਬੇਹੱਦ ਜ਼ਰੂਰੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















