ਪੜਚੋਲ ਕਰੋ

ਅਕਾਲੀ ਦਲ ਅੰਦਰ ਮੁੜ ਬਗਾਵਤ, ਹਾਰ 'ਤੇ ਉੱਠਣ ਲੱਗੇ ਸਵਾਲ

ਲੋਕ ਸਭਾ ਚੋਣਾਂ ਵਿੱਚ ਸਿਰਫ ਦੋ ਸੀਟਾਂ 'ਤੇ ਸਿਮਟ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਅੰਦਰ ਮੁੜ ਖਾਨਾਜੰਗੀ ਤੇਜ਼ ਹੋ ਗਈ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਤਿੱਖੇ ਸਵਾਲ ਉਠਾਉਂਦਿਆਂ ਸਿੱਖ ਕੌਮ ਦੇ ਨਾਂ ਖੁੱਲ੍ਹੀ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ 'ਤੇ ਸਵਾਲ ਉਠਾਇਆ ਹੈ। ਇਸ ਮਗਰੋਂ ਪਾਰਟੀ ਜੀਕੇ ਖਿਲਾਫ ਐਕਸ਼ਨ ਲੈਣ ਦੀ ਗੱਲ ਕਰ ਰਹੀ ਹੈ ਪਰ ਸਾਬਕਾ ਪ੍ਰਧਾਨ ਦਾ ਕਹਿਣਾ ਹੈ ਕਿ ਉਹ ਤਾਂ ਪਹਿਲਾਂ ਹੀ ਸਾਰੇ ਅਹੁਦਿਆਂ ਅਸਤੀਫੇ ਦੇ ਦਿੱਤੇ ਹਨ।

ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਸਿਰਫ ਦੋ ਸੀਟਾਂ 'ਤੇ ਸਿਮਟ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਅੰਦਰ ਮੁੜ ਖਾਨਾਜੰਗੀ ਤੇਜ਼ ਹੋ ਗਈ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਤਿੱਖੇ ਸਵਾਲ ਉਠਾਉਂਦਿਆਂ ਸਿੱਖ ਕੌਮ ਦੇ ਨਾਂ ਖੁੱਲ੍ਹੀ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ 'ਤੇ ਸਵਾਲ ਉਠਾਇਆ ਹੈ। ਇਸ ਮਗਰੋਂ ਪਾਰਟੀ ਜੀਕੇ ਖਿਲਾਫ ਐਕਸ਼ਨ ਲੈਣ ਦੀ ਗੱਲ ਕਰ ਰਹੀ ਹੈ ਪਰ ਸਾਬਕਾ ਪ੍ਰਧਾਨ ਦਾ ਕਹਿਣਾ ਹੈ ਕਿ ਉਹ ਤਾਂ ਪਹਿਲਾਂ ਹੀ ਸਾਰੇ ਅਹੁਦਿਆਂ ਅਸਤੀਫੇ ਦੇ ਦਿੱਤੇ ਹਨ। ਮੰਨਿਆ ਜਾ ਰਿਹਾ ਹੈ ਕਿ ਅਕਾਲੀ ਦਲ ਅੰਦਰ ਇਸ ਗੱਲ ਨੂੰ ਲੈ ਕੇ ਵੀ ਚਰਚਾ ਹੈ ਕਿ ਬਾਦਲ ਪਰਿਵਾਰ ਨੇ ਆਪਣੀਆਂ ਦੋਵੇਂ ਸੀਟਾਂ ਜਿੱਤਣ ਲਈ ਸਾਰਾ ਟਿੱਲ ਲਾ ਦਿੱਤਾ ਜਿਸ ਕਰਕੇ ਦੂਜੀਆਂ ਸੀਟਾਂ 'ਤੇ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਸਕਿਆ। ਦੇਸ਼ ਵਿੱਚ ਮੋਦੀ ਲਹਿਰ ਤੇ ਕੈਪਟਨ ਸਰਕਾਰ ਖਿਲਾਫ ਲੋਕ ਰੋਹ ਹੋਣ ਦੇ ਬਾਵਜੂਦ ਅਕਾਲੀ ਦਲ ਚੰਗੀ ਕਾਰਗੁਜ਼ਾਰੀ ਨਹੀਂ ਵਿਖਾ ਸਕਿਆ। ਅਗਲੇ ਦਿਨਾਂ ਦੌਰਾਨ ਅਕਾਲੀ ਦਲ ਅੰਦਰ ਹੋਰ ਹਿੱਲਜੁਲ ਹੋਣ ਦੇ ਆਸਾਰ ਹਨ। ਜੀਕੇ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਪੰਜਾਬ ’ਚ 2019 ਵਿੱਚ ਹੋਈਆਂ ਸੰਸਦੀ ਚੋਣਾਂ ਦੇ ਨਤੀਜਿਆਂ 'ਤੇ ਪੱਤਰਕਾਰ ਇਸ ਵਿਸ਼ਲੇਸ਼ਣ ਨਾਲ ਸਾਹਮਣੇ ਆਏ ਹਨ ਕਿ ਸਿੱਖਾਂ ਨੇ ਆਪਣੀ ਨੁਮਾਇੰਦਾ ਪਾਰਟੀ ਖ਼ਿਲਾਫ਼ ਆਪਣੀਆਂ ਸ਼ਿਕਾਇਤਾਂ ਵਿਖਾਉਂਦੇ ਹੋਏ ਅਕਾਲੀ ਉਮੀਦਵਾਰਾਂ ਨੂੰ ਨਾਂ-ਪੱਖੀ ਵੋਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਸਿੱਖ ਬੁੱਧੀਜੀਵੀਆਂ ਵਿੱਚ ਚਰਚਾ ਕਰਨ ਤੇ ਨਤੀਜਿਆਂ ਦਾ ਠੀਕ ਵਿਸ਼ਲੇਸ਼ਨ ਕਰਨ ਤੇ ਅਕਾਲੀ ਦਲ ਦੇ ਭਵਿੱਖ ਨੂੰ ਬਚਾਉਣ ਦੇ ਉਪਰਾਲਿਆਂ ਲਈ ਸੁਝਾਉ ਦੇਣ ਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਖ਼ਿਲਾਫ਼ ਸੱਤਾ ਵਿਰੋਧੀ ਮਾਹੌਲ ਸੀ, ਜਿਸ ਨੂੰ ਅਕਾਲੀ ਦਲ ਨੇ ਜਨਤਕ ਵੀ ਕੀਤਾ ਸੀ। ਇਸ ਦੇ ਨਾਲ ਹੀ ਕੈਪਟਨ ਵੱਲੋਂ ਗੁਟਕਾ ਸਾਹਿਬ ਉੱਤੇ ਸਹੁੰ ਲੈਣ ਦੇ ਮੁੱਦੇ ਨੂੰ ਵੀ ਪਾਰਟੀ ਨੇ ਪਰਗਟ ਕੀਤਾ ਸੀ। ਅਮਰਿੰਦਰ ਸਰਕਾਰ ਖ਼ਿਲਾਫ਼ ਸੱਤਾ ਵਿਰੋਧੀ ਮਾਹੌਲ ਵੀ 1952 ਦੀਆਂ ਚੋਣਾਂ ਤੋਂ ਬਾਅਦ ਪਾਰਟੀ ਨਾਲ ਹਮੇਸ਼ਾ ਵਫਾਦਾਰ ਰਹੇ ਰਿਵਾਇਤੀ ਅਕਾਲੀ ਖੰਡਾਂ ਵਿੱਚ ਸਿੱਖ ਵੋਟਰਾਂ ਨੂੰ ਵਾਪਸ ਪਾਰਟੀ ਨਾਲ ਜੋੜਨ ’ਚ ਸਹਾਇਕ ਨਹੀਂ ਹੋਏ। ਅੱਠ ਸੀਟਾਂ ਉੱਤੇ ਅਕਾਲੀ ਉਮੀਦਵਾਰ ਇਸ ਵਾਰ ਬੁਰੀ ਤਰ੍ਹਾਂ ਹਾਰ ਗਏ। ਸਭ ਤੋਂ ਵੱਡਾ ਨੁਕਸਾਨ ਪੰਥਕ ਸੀਟਾਂ ਖਡੂਰ ਸਾਹਿਬ ਤੇ ਫਤਿਹਗੜ੍ਹ ਸਾਹਿਬ ’ਤੇ ਹੋਇਆ ਤੇ ਕਾਂਗਰਸ ਨੇ ਵੱਡੀ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਸੱਚਾਈ ਦੇ ਬਾਵਜੂਦ ਕਿ ਚੋਣਾਂ ਤੋਂ ਪਹਿਲਾਂ 1984 ਦਾ ਮੁੱਦਾ ਇੱਕ ਕਾਂਗਰਸੀ ਆਗੂ ਵੱਲੋ ਸ਼ਤਰੁਤਾ ਪੂਰਨ ਤਰੀਕੇ ਨਾਲ ਦਿੱਤੇ ਗਏ ਬਿਆਨ ਕਾਰਨ ਉੱਬਲਿਆ ਹੋਇਆ ਸੀ ਪਰ ਇਸ ਦੇ ਬਾਵਜੂਦ ਸਿੱਖ ਕੌਮ ਦੇ ਦਿਮਾਗ ਨੂੰ ਬਦਲਣ ਵਿੱਚ ਕੋਈ ਮਦਦ ਨਹੀਂ ਮਿਲੀ। ਰਾਸ਼ਟਰੀ ਪੱਧਰ ਉੱਤੇ ਸੈਮ ਪਿਤਰੋਦਾ ਦੀ ‘ਹੋਇਆ ਤਾਂ ਹੋਇਆ’ ਟਿੱਪਣੀ ਆਉਣ ਦੇ ਬਾਅਦ ਸੱਚਾਈ ਸਾਡੇ ਪੱਖ ਵਿੱਚ ਸੀ। ਇਹ ਪਹਿਲੀ ਵਾਰ ਸੀ ਕਿ ਸਿੱਖਾਂ ਦੇ ਕਤਲੇਆਮ ਦਾ ਮੁੱਦਾ ਰਾਸ਼ਟਰੀ ਪੱਧਰ ਉੱਤੇ ਰਾਜਨੀਤਕ ਬਹਿਸ ਦੇ ਕੇਂਦਰ ’ਚ ਸੀ ਤੇ ਆਪਣੇ ਆਪ ਪ੍ਰਧਾਨ ਮੰਤਰੀ ਮੋਦੀ ਨੇ ਇਸ ਨੂੰ ਅੱਤਵਾਦ ਤੇ ਕਤਲੇਆਮ ਦੱਸਿਆ ਸੀ।

ਟਾਪ ਹੈਡਲਾਈਨ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Embed widget