ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਸਿਰਫ ਦੋ ਸੀਟਾਂ 'ਤੇ ਸਿਮਟ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਅੰਦਰ ਮੁੜ ਖਾਨਾਜੰਗੀ ਤੇਜ਼ ਹੋ ਗਈ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਤਿੱਖੇ ਸਵਾਲ ਉਠਾਉਂਦਿਆਂ ਸਿੱਖ ਕੌਮ ਦੇ ਨਾਂ ਖੁੱਲ੍ਹੀ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ 'ਤੇ ਸਵਾਲ ਉਠਾਇਆ ਹੈ। ਇਸ ਮਗਰੋਂ ਪਾਰਟੀ ਜੀਕੇ ਖਿਲਾਫ ਐਕਸ਼ਨ ਲੈਣ ਦੀ ਗੱਲ ਕਰ ਰਹੀ ਹੈ ਪਰ ਸਾਬਕਾ ਪ੍ਰਧਾਨ ਦਾ ਕਹਿਣਾ ਹੈ ਕਿ ਉਹ ਤਾਂ ਪਹਿਲਾਂ ਹੀ ਸਾਰੇ ਅਹੁਦਿਆਂ ਅਸਤੀਫੇ ਦੇ ਦਿੱਤੇ ਹਨ।
ਮੰਨਿਆ ਜਾ ਰਿਹਾ ਹੈ ਕਿ ਅਕਾਲੀ ਦਲ ਅੰਦਰ ਇਸ ਗੱਲ ਨੂੰ ਲੈ ਕੇ ਵੀ ਚਰਚਾ ਹੈ ਕਿ ਬਾਦਲ ਪਰਿਵਾਰ ਨੇ ਆਪਣੀਆਂ ਦੋਵੇਂ ਸੀਟਾਂ ਜਿੱਤਣ ਲਈ ਸਾਰਾ ਟਿੱਲ ਲਾ ਦਿੱਤਾ ਜਿਸ ਕਰਕੇ ਦੂਜੀਆਂ ਸੀਟਾਂ 'ਤੇ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਸਕਿਆ। ਦੇਸ਼ ਵਿੱਚ ਮੋਦੀ ਲਹਿਰ ਤੇ ਕੈਪਟਨ ਸਰਕਾਰ ਖਿਲਾਫ ਲੋਕ ਰੋਹ ਹੋਣ ਦੇ ਬਾਵਜੂਦ ਅਕਾਲੀ ਦਲ ਚੰਗੀ ਕਾਰਗੁਜ਼ਾਰੀ ਨਹੀਂ ਵਿਖਾ ਸਕਿਆ। ਅਗਲੇ ਦਿਨਾਂ ਦੌਰਾਨ ਅਕਾਲੀ ਦਲ ਅੰਦਰ ਹੋਰ ਹਿੱਲਜੁਲ ਹੋਣ ਦੇ ਆਸਾਰ ਹਨ।
ਜੀਕੇ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਪੰਜਾਬ ’ਚ 2019 ਵਿੱਚ ਹੋਈਆਂ ਸੰਸਦੀ ਚੋਣਾਂ ਦੇ ਨਤੀਜਿਆਂ 'ਤੇ ਪੱਤਰਕਾਰ ਇਸ ਵਿਸ਼ਲੇਸ਼ਣ ਨਾਲ ਸਾਹਮਣੇ ਆਏ ਹਨ ਕਿ ਸਿੱਖਾਂ ਨੇ ਆਪਣੀ ਨੁਮਾਇੰਦਾ ਪਾਰਟੀ ਖ਼ਿਲਾਫ਼ ਆਪਣੀਆਂ ਸ਼ਿਕਾਇਤਾਂ ਵਿਖਾਉਂਦੇ ਹੋਏ ਅਕਾਲੀ ਉਮੀਦਵਾਰਾਂ ਨੂੰ ਨਾਂ-ਪੱਖੀ ਵੋਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਸਿੱਖ ਬੁੱਧੀਜੀਵੀਆਂ ਵਿੱਚ ਚਰਚਾ ਕਰਨ ਤੇ ਨਤੀਜਿਆਂ ਦਾ ਠੀਕ ਵਿਸ਼ਲੇਸ਼ਨ ਕਰਨ ਤੇ ਅਕਾਲੀ ਦਲ ਦੇ ਭਵਿੱਖ ਨੂੰ ਬਚਾਉਣ ਦੇ ਉਪਰਾਲਿਆਂ ਲਈ ਸੁਝਾਉ ਦੇਣ ਦਾ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਖ਼ਿਲਾਫ਼ ਸੱਤਾ ਵਿਰੋਧੀ ਮਾਹੌਲ ਸੀ, ਜਿਸ ਨੂੰ ਅਕਾਲੀ ਦਲ ਨੇ ਜਨਤਕ ਵੀ ਕੀਤਾ ਸੀ। ਇਸ ਦੇ ਨਾਲ ਹੀ ਕੈਪਟਨ ਵੱਲੋਂ ਗੁਟਕਾ ਸਾਹਿਬ ਉੱਤੇ ਸਹੁੰ ਲੈਣ ਦੇ ਮੁੱਦੇ ਨੂੰ ਵੀ ਪਾਰਟੀ ਨੇ ਪਰਗਟ ਕੀਤਾ ਸੀ। ਅਮਰਿੰਦਰ ਸਰਕਾਰ ਖ਼ਿਲਾਫ਼ ਸੱਤਾ ਵਿਰੋਧੀ ਮਾਹੌਲ ਵੀ 1952 ਦੀਆਂ ਚੋਣਾਂ ਤੋਂ ਬਾਅਦ ਪਾਰਟੀ ਨਾਲ ਹਮੇਸ਼ਾ ਵਫਾਦਾਰ ਰਹੇ ਰਿਵਾਇਤੀ ਅਕਾਲੀ ਖੰਡਾਂ ਵਿੱਚ ਸਿੱਖ ਵੋਟਰਾਂ ਨੂੰ ਵਾਪਸ ਪਾਰਟੀ ਨਾਲ ਜੋੜਨ ’ਚ ਸਹਾਇਕ ਨਹੀਂ ਹੋਏ। ਅੱਠ ਸੀਟਾਂ ਉੱਤੇ ਅਕਾਲੀ ਉਮੀਦਵਾਰ ਇਸ ਵਾਰ ਬੁਰੀ ਤਰ੍ਹਾਂ ਹਾਰ ਗਏ। ਸਭ ਤੋਂ ਵੱਡਾ ਨੁਕਸਾਨ ਪੰਥਕ ਸੀਟਾਂ ਖਡੂਰ ਸਾਹਿਬ ਤੇ ਫਤਿਹਗੜ੍ਹ ਸਾਹਿਬ ’ਤੇ ਹੋਇਆ ਤੇ ਕਾਂਗਰਸ ਨੇ ਵੱਡੀ ਜਿੱਤ ਪ੍ਰਾਪਤ ਕੀਤੀ।
ਉਨ੍ਹਾਂ ਕਿਹਾ ਕਿ ਇਸ ਸੱਚਾਈ ਦੇ ਬਾਵਜੂਦ ਕਿ ਚੋਣਾਂ ਤੋਂ ਪਹਿਲਾਂ 1984 ਦਾ ਮੁੱਦਾ ਇੱਕ ਕਾਂਗਰਸੀ ਆਗੂ ਵੱਲੋ ਸ਼ਤਰੁਤਾ ਪੂਰਨ ਤਰੀਕੇ ਨਾਲ ਦਿੱਤੇ ਗਏ ਬਿਆਨ ਕਾਰਨ ਉੱਬਲਿਆ ਹੋਇਆ ਸੀ ਪਰ ਇਸ ਦੇ ਬਾਵਜੂਦ ਸਿੱਖ ਕੌਮ ਦੇ ਦਿਮਾਗ ਨੂੰ ਬਦਲਣ ਵਿੱਚ ਕੋਈ ਮਦਦ ਨਹੀਂ ਮਿਲੀ। ਰਾਸ਼ਟਰੀ ਪੱਧਰ ਉੱਤੇ ਸੈਮ ਪਿਤਰੋਦਾ ਦੀ ‘ਹੋਇਆ ਤਾਂ ਹੋਇਆ’ ਟਿੱਪਣੀ ਆਉਣ ਦੇ ਬਾਅਦ ਸੱਚਾਈ ਸਾਡੇ ਪੱਖ ਵਿੱਚ ਸੀ। ਇਹ ਪਹਿਲੀ ਵਾਰ ਸੀ ਕਿ ਸਿੱਖਾਂ ਦੇ ਕਤਲੇਆਮ ਦਾ ਮੁੱਦਾ ਰਾਸ਼ਟਰੀ ਪੱਧਰ ਉੱਤੇ ਰਾਜਨੀਤਕ ਬਹਿਸ ਦੇ ਕੇਂਦਰ ’ਚ ਸੀ ਤੇ ਆਪਣੇ ਆਪ ਪ੍ਰਧਾਨ ਮੰਤਰੀ ਮੋਦੀ ਨੇ ਇਸ ਨੂੰ ਅੱਤਵਾਦ ਤੇ ਕਤਲੇਆਮ ਦੱਸਿਆ ਸੀ।
ਅਕਾਲੀ ਦਲ ਅੰਦਰ ਮੁੜ ਬਗਾਵਤ, ਹਾਰ 'ਤੇ ਉੱਠਣ ਲੱਗੇ ਸਵਾਲ
ਏਬੀਪੀ ਸਾਂਝਾ
Updated at:
26 May 2019 03:53 PM (IST)
ਲੋਕ ਸਭਾ ਚੋਣਾਂ ਵਿੱਚ ਸਿਰਫ ਦੋ ਸੀਟਾਂ 'ਤੇ ਸਿਮਟ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਅੰਦਰ ਮੁੜ ਖਾਨਾਜੰਗੀ ਤੇਜ਼ ਹੋ ਗਈ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਤਿੱਖੇ ਸਵਾਲ ਉਠਾਉਂਦਿਆਂ ਸਿੱਖ ਕੌਮ ਦੇ ਨਾਂ ਖੁੱਲ੍ਹੀ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ 'ਤੇ ਸਵਾਲ ਉਠਾਇਆ ਹੈ। ਇਸ ਮਗਰੋਂ ਪਾਰਟੀ ਜੀਕੇ ਖਿਲਾਫ ਐਕਸ਼ਨ ਲੈਣ ਦੀ ਗੱਲ ਕਰ ਰਹੀ ਹੈ ਪਰ ਸਾਬਕਾ ਪ੍ਰਧਾਨ ਦਾ ਕਹਿਣਾ ਹੈ ਕਿ ਉਹ ਤਾਂ ਪਹਿਲਾਂ ਹੀ ਸਾਰੇ ਅਹੁਦਿਆਂ ਅਸਤੀਫੇ ਦੇ ਦਿੱਤੇ ਹਨ।
- - - - - - - - - Advertisement - - - - - - - - -