ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਸ਼ੰਬੂ ਬੈਰੀਗੇਟ ਤੇ ਖੱਟੜ ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਤੇ ਗੋਲੀ ਚਲਾਉਣ ਅਥਰੂ ਗੈਸ ਛੱਡਣ ਕਿਸਾਨਾਂ ਨੂੰ ਕੁੱਟਣ ਕਿਸਾਨਾਂ ਨੂੰ ਫੱਟੜ ਕਰਨ ਦੇ ਰੋਸ ਵਜੋਂ ਪੰਜਾਬ ਦੇ 15 ਜਿਲਿਆਂ 40 ਬਲਾਕਾਂ ਵਿੱਚ ਮੋਦੀ ਸਰਕਾਰ ਦੀਆਂ ਅਰਥੀਆਂ ਫੂਕੀਆਂ ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਜਮਹੂਰੀ ਤੇ ਕਾਨੂੰਨੀ ਅਧਿਕਾਰ ਖੋਹ ਰਹੀ ਹੈ ਭਾਰਤ ਦੇ ਸੰਵਿਧਾਨ ਅਨੁਸਾਰ ਕਿਸਾਨਾਂ ਦਾ ਜਮਹੂਰੀ ਹੱਕ ਹੈ ਕਿ ਆਪਣੀਆਂ ਮੰਗਾਂ ਮਸਲਿਆਂ ਤੇ ਅੰਦੋਲਨ ਕਰ ਸਕਦੇ ਹਨ ਅੰਦੋਲਨ ਕਰਨ ਲਈ ਹੀ ਕਿਸਾਨ ਪੰਜਾਬ ਹਰਿਆਣਾ ਯੂਪੀ ਤੋਂ ਦਿੱਲੀ ਜਾ ਰਹੇ ਸਨ। ਜੋ ਭਾਰਤ ਦੇ ਕਿਸਾਨ ਦਾ ਸਵਿਧਾਨ ਆਨੁਸਰ ਜਮਹੂਰੀ ਅਧਿਕਾਰ ਹੈ ਜਿਨਾਂ ਨੂੰ ਸੰਭੂ ਬੈਰੀਕੇਡ ਤੇ ਰੋਕ ਕੇ ਲਾਠੀ ਗੋਲੀ ਦੇ ਅਥਰੂ ਗਏ ਛੱਡੇ ਜਾ ਰਹੇ ਹਨ 150 ਦੇ ਕਰੀਬ ਕਿਸਾਨ ਫੱਟੜ ਹੋ ਗਏ ਹਨ।
ਰੋਸ ਵਜੋ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ 15 ਜਿਲਿਆਂ ਦੇ ਵਿੱਚ 40 ਬਲਾਕਾਂ ਵਿੱਚ ਮੋਦੀ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਿਸ ਦੀ ਅਗਵਾਈ ਸੂਬਾ ਜਨ ਸਕੱਤਰ ਗੁਰਮੀਤ ਸਿੰਘ ਮਹਿਮਾ ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾ ਸੂਬਾ ਖਜਾਨਜੀ ਰਣਜੀਤ ਸਿੰਘ ਚਨਾਰਥਲ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਮੀਤ ਪ੍ਰਧਾਨ ਰੇਸ਼ਮ ਸਿੰਘ ਮਿੱਡਾ ਮੀਤ ਪ੍ਰਧਾਨ ਧਰਮਪਾਲ ਸਿੰਘ ਰੋੜੀ ਕਪੂਰਾ ਪਟਿਆਲਾ ਜਿਲੇ ਦੇ ਪ੍ਰਧਾਨ ਗੁਰਮੀਤ ਸਿੰਘ ਦਿੱਤੂਪੁਰਾ ਫਤਿਹਗੜ੍ਹ ਸਾਹਿਬ ਜਿਲੇ ਦੇ ਪ੍ਰਧਾਨ ਹਰਨੇਕ ਸਿੰਘ ਭੱਲ ਮਾਜਰਾ ਬਰਨਾਲਾ ਜਿਲੇ ਦੇ ਪ੍ਰਧਾਨ ਪਵਿੱਤਰ ਸਿੰਘ ਲਾਲੀ ਮਾਨਸਾ ਜਿਲੇ ਦੇ ਪ੍ਰਧਾਨ ਹਰਭਜਨ ਸਿੰਘ ਫਿਰੋਜਪੁਰ ਜਿਲੇ ਦੇ ਪ੍ਰਧਾਨ ਗੁਰਮੀਤ ਸਿੰਘ ਪੋਜੋ ਕਿ ਫਾਈਲਕਾ ਜਿਲੇ ਦੇ ਪ੍ਰਧਾਨ ਸੁਰਿੰਦਰ ਸਿੰਘ ਲਾਧੂਕਾ ਮੋਗਾ ਜ਼ਿਲੇ ਦੇ ਆਗੂ ਜਤਿੰਦਰ ਸਲੀਣਾ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਗੁਰਬਖਸ਼ ਸਿੰਘ ਗੁਮਟੀ ਫਰੀਦਕੋਟ ਜਿਲ੍ਹੇ ਦੇ ਪ੍ਰਧਾਨ ਦਰਸ਼ਨ ਸਿੰਘ ਰੋੜੀ ਕਪੂਰਾ ਸਕਤਰ ਭੁਪਿੰਦਰ ਸਿੰਘ ਚਹਿਲ ਮੁਕਤਸਰ ਜ਼ਿਲ੍ਹੇ ਦੇ ਮਨਦੀਪ ਸਿੰਘ ਕਵਰਵਾਲਾ ਗੁਰਦਾਸਪੁਰ ਜਿਲੇ ਮਾਝਾ ਦੇ ਕਨਵੀਨਰ ਰਾਜ ਗੁਰਿੰਦਰ ਸਿੰਘ ਲਾਡੀ ਘੁਮਾਣ ਤਰਨਤਾਰਨ ਜਿਲ੍ਹੇ ਦੇ ਪ੍ਰਧਾਨ ਹਰਵਿੰਦਰ ਸਿੰਘ ਹੁਸ਼ਿਆਰਪੁਰ ਜਿਲ੍ਹੇ ਦੇ ਪ੍ਰਧਾਨ ਕੁਲਵਿੰਦਰ ਸਿੰਘ ਸਮਰਾ ਨੇ ਮੋਦੀ ਸਰਕਾਰ ਦੇ ਪੁਤਲੇ ਸਾੜਨ ਦੇ ਰੋਸ ਮੁਜਾਰਿਆਂ ਦੀ ਅਗਵਾਈ ਕੀਤੀ ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।